ਦੇਸ਼-ਵਿਦੇਸ਼ਪੰਜਾਬਪਟਿਆਲਾ

ਸ੍ਰੀ ਅਕਾਲ ਤਖ਼ਤ ਸਾਹਿਬ ਜੀ ਵਲੋਂ ਸਿੱਖ ਸੈਂਸਰ ਬੋਰਡ ਸਥਾਪਿਤ

ਅੰਮ੍ਰਿਤਸਰ 22 ਮਈ (ਸੁਖਬੀਰ ਸਿੰਘ/ਮਧੂਸਾਰ ਬਿਊਰੋ) ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਨੇ ਬੋਲਦਿਆਂ ਕਿਹਾ ਕਿ ਫਿਲਮ ਨਿਰਮਾਤਾਵਾਂ ਵਲੋਂ ਸਿੱਖ ਧਰਮ ਸਬੰਧੀ ਬਣਾਈਆ ਜਾ ਰਹੀਆਂ ਫਿਲਮਾਂ (ਡਾਕੂਮੈਂਟਰੀ, ਫੀਚਰ, ਐਨੀਮੇਸ਼ਨ) ਵਿੱਚ ਸਿੱਖ ਗੁਰੂ ਸਾਹਿਬਾਨ, ਪ੍ਰਵਾਰਿਕ ਸ਼ਖਸੀਅਤਾ ਦੇ ਰੋਲ ਨਿਭਾਉਣ ਕਾਰਨ ਅਤੇ ਸਿੱਖ ਇਤਿਹਾਸ ਨੂੰ ਤੋੜ ਮਰੋੜ ਕੇ ਪੇਸ਼ ਕਰਨ ਕਰਕੇ ਪੈਦਾ ਹੁੰਦੇ ਵਾਦ-ਵਿਵਾਦ ਨੂੰ ਮੁੱਖ ਰੱਖਦਿਆਂ ਹੋਇਆ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਵਲੋਂ ਸਿੱਖ ਸੈਂਸਰ ਬੋਰਡ ਸਥਾਪਿਤ ਕੀਤਾ ਜਾਂਦਾ ਹੈ।

ਇਹ ਬੋਰਡ ਫਿਲਮਾਂ ਵਿੱਚ ਸਿੱਖ ਇਤਿਹਾਸ, ਸਿੱਖ ਵਿਰਾਸਤ ਅਤੇ ਗੁਰ ਮਰਿਯਾਦਾ ਨਾਲ ਸਬੰਧਤ ਦਰਸਾਏ ਜਾਂਦੇ ਦ੍ਰਿਸ਼ਾਂ ਨੂੰ ਮੁਕੰਮਲ ਰੂਪ ਵਿੱਚ ਘੋਖ ਕਰਨ ਉਪਰੰਤ ਆਪਣੀ ਰਿਪੋਰਟ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਵਿਖੇ ਪੇਸ਼ ਕਰੇਗਾ ਉਪਰੰਤ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਵਲੋਂ ਪ੍ਰਵਾਣਗੀ ਦਿੱਤੀ ਜਾਇਆ ਕਰੇਗੀ।ਆਦੇਸ਼ ਕੀਤਾ ਜਾਂਦਾ ਹੈ ਕਿ ਸਿੱਖ ਧਰਮ ਨਾਲ ਸਬੰਧਤ ਕੋਈ ਵੀ ਫਿਲਮ, ਨਾਟਕ ਆਦਿ ਬਣਾਉਣ ਤੋਂ ਪਹਿਲਾ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਪ੍ਰਵਾਣਗੀ ਪ੍ਰਾਪਤ ਕਰਨ।ਸਿੱਖ ਇਤਿਹਾਸ, ਸਿੱਖ ਵਿਰਾਸਤ ਅਤੇ ਗੁਰ ਮਰਿਯਾਦਾ ਨਾਲ ਸਬੰਧਤ ਸਿੱਖ ਇਤਿਹਾਸ ਅਤੇ ਦਰਸਾਏ ਜਾਂਦੇ ਦ੍ਰਿਸ਼ਾਂ ਨੂੰ ਮੁਕੰਮਲ ਰੂਪ ਵਿੱਚ ਘੋਖ ਕਰਨ ਲਈ ਹੇਠ ਲਿਖੇ ਅਨੁਸਾਰ ਸਿੱਖ ਸੈਂਸਰ ਬੋਰਡ ਨਿਯਤ ਕੀਤਾ ਜਾਂਦਾ ਹੈ। ਇਸ ਦੇ ਕੋਆਰਡੀਨੇਟਰ ਸਿਮਰਜੀਤ ਸਿੰਘ ਮੀਤ ਸਕੱਤਰ ਧਰਮ ਪ੍ਰ: ਕਮੇਟੀ, ਸ਼੍ਰੌਮਣੀ ਗੁ: ਪ੍ਰ: ਕਮੇਟੀ ਸ੍ਰੀ ਅੰਮ੍ਰਿਤਸਰ ਹੋਣਗੇ।
ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਜੀ, ਜਥੇਦਾਰ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ (ਬਠਿੰਡਾ)।
ਸਿੰਘ ਸਾਹਿਬ ਗਿਆਨੀ ਮਾਨ ਸਿੰਘ ਜੀ ਗ੍ਰੰਥੀ ਸ੍ਰੀ ਦਰਬਾਰ ਸਾਹਿਬ, ਸ੍ਰੀ ਅੰਮ੍ਰਿਤਸਰ।
ਸ੍ਰ: ਭਗਵੰਤ ਸਿੰਘ ਸਿਅਲਕਾ ਅੰਤ੍ਰਿੰਗ ਮੈਂਬਰ ਸ਼੍ਰੌਮਣੀ ਗੁ: ਪ੍ਰ: ਕਮੇਟੀ।
ਸ੍ਰ: ਹਰਦੀਪ ਸਿੰਘ ਮੋਹਾਲੀ ਮੈਂਬਰ ਸ਼੍ਰੋਮਣੀ ਗੁ: ਪ੍ਰ: ਕਮੇਟੀ।
ਬੀਬੀ ਕਿਰਨਜੋਤ ਕੌਰ, ਮੈਂਬਰ ਸ਼੍ਰੌਮਣੀ ਗੁ: ਪ੍ਰ: ਕਮੇਟੀ।
ਸਕੱਤਰ ਧਰਮ ਪ੍ਰ: ਕਮੇਟੀ, ਸ਼੍ਰੋਮਣੀ ਗੁ: ਪ੍ਰ: ਕਮੇਟੀ।
ਸ੍ਰ: ਪਰਮਜੀਤ ਸਿੰਘ, ਚੇਅਰਮੈਨ ਧਰਮ ਪ੍ਰਚਾਰ, ਦਿੱਲੀ ਸਿੱਖ ਗੁ: ਪ੍ਰ: ਕਮੇਟੀ।
ਗਿਆਨੀ ਪਰਮਿੰਦਰ ਸਿੰਘ, ਦਮਦਮੀ ਟਕਸਾਲ (ਮਹਿਤਾ) ਵਲੋਂ ਨੁਮਾਇੰਦਾ।
ਸਿੰਘ ਸਾਹਿਬ ਗਿਆਨੀ ਜਸਬੀਰ ਸਿੰਘ ਰੋਡੇ, ਸਾਬਕਾ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ।
ਗਿਆਨੀ ਰੇਸ਼ਮ ਸਿੰਘ, ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ 96 ਕਰੌੜੀ ਵਲੋਂ ਨੁਮਾਇੰਦਾ।
ਬਾਬਾ ਨਾਗਰ ਸਿੰਘ ਚੱਬੇਵਾਲ, ਮਿਸਲ ਸ਼ਹੀਦਾਂ ਤਰਨਾ ਦਲ ਹਰੀਆਂ ਵੇਲਾਂ ਵਲੋਂ ਨੁਮਾਇੰਦਾ।
ਸ੍ਰ: ਪ੍ਰਤਾਪ ਸਿੰਘ, ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਨੁਮਾਇੰਦਾ।
ਸ੍ਰ: ਪ੍ਰਿਤਪਾਲ ਸਿੰਘ ਪ੍ਰਧਾਨ ਗੁ: ਦੂਖ ਨਿਵਾਰਣ ਸਾਹਿਬ ਲੁਧਿਆਣਾ।
ਡਾ: ਬਲਕਾਰ ਸਿੰਘ ਪਟਿਆਲਾ।
ਡਾ: ਇੰਦਰਜੀਤ ਸਿੰਘ ਗੋਗੋਆਣੀ, ਸ੍ਰੀ ਗੁਰੂ ਨਾਨਕ ਦੇਵ ਯੂਨੀਵਰਸਿਟੀ, ਸ੍ਰੀ ਅੰਮ੍ਰਿਤਸਰ।
ਪ੍ਰੋ: ਅਮਰਜੀਤ ਸਿੰਘ, ਸ੍ਰੀ ਗੁਰੂ ਨਾਨਕ ਦੇਵ ਯੂਨੀਵਰਸਿਟੀ, ਸ੍ਰੀ ਅੰਮ੍ਰਿਤਸਰ।
ਡਾ: ਗੁਰਮੀਤ ਸਿੰਘ ਸਿਧੂ ਪੰਜਾਬੀ ਯੂਨੀਵਰਸਿਟੀ ਪਟਿਆਲਾ।
ਪ੍ਰੋ: ਸਰਬਜੀਤ ਸਿੰਘ ਐਗਰੀਕਲਚਰ ਯੂਨੀਵਰਸਿਟੀ ਲੁਧਿਆਣਾ।
ਡਾ: ਸਰਬਜਿੰਦਰ ਸਿੰਘ ਲੁਧਿਆਣਾ।
ਡਾ: ਹਰਪਾਲ ਸਿੰਘ ਪੰਨੂ।
ਸ੍ਰ: ਸੁਖਦੇਵ ਸਿੰਘ ਭੌਰ।

Leave a Reply

Your email address will not be published. Required fields are marked *