ਪੰਜਾਬ

ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਗਤਾਂ ਦੀ ਸਹੂਲਤ ਲਈ ਡਾ. ਖੁਰਾਣਾ ਵੱਲੋਂ ਵੀਲ੍ਹ ਚੇਅਰਾਂ ਭੇਟ

ਅੰਮ੍ਰਿਤਸਰ 23 ਮਈ (ਸੁਖਬੀਰ ਸਿੰਘ/ਮਧੂਸਾਰ ਬਿਊਰੋ) ਰੂਹਾਨੀਅਤ ਦੇ ਕੇਂਦਰ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਅੱਜ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰਨ ਆਏ ਡਾ. ਹਰਿੰਦਰਪਾਲ ਸਿੰਘ ਖੁਰਾਣਾ ਨੇ ਸੰਗਤਾਂ ਦੀ ਸਹੂਲਤ ਲਈ ਦੋ ਵੀਲ੍ਹ ਚੇਅਰ ਭੇਟ ਕੀਤੀਆਂ।

ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਸ. ਮਨਜੀਤ ਸਿੰਘ ਨੇ ਡਾ. ਖੁਰਾਣਾ ਦਾ ਵਿਸ਼ੇਸ ਤੌਰ ਤੇ ਸਨਮਾਨ ਕੀਤਾ। ਦੱਸਣਯੋਗ ਹੈ ਕਿ ਰੋਜਾਨਾ ਰੋਜ਼ਾਨਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਦੀਦਾਰ ਕਰਨ ਲਈ ਆਉਂਦੀਆਂ ਹਨ, ਜਿਨ੍ਹਾਂ ਵਿਚ ਕਈ ਬਜ਼ੁਰਗ ਅਤੇ ਅਪਾਹਜ ਵਿਅਕਤੀ ਵੀ ਹੁੰਦੇ ਹਨ ਅਤੇ ਉਨ੍ਹਾਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਵੀਲ੍ਹ ਕੁਰਸੀਆਂ ਦੀ ਸੁਵਿਧਾ ਦਿੱਤੀ ਜਾਂਦੀ ਹੈ। ਇਸ ਸੇਵਾ ਵਿਚ ਸੰਗਤਾਂ ਵੱਲੋਂ ਵੀ ਸਮੇਂ ਸਮੇਂ ਤੇ ਹਿੱਸਾ ਪਾਇਆ ਜਾਂਦਾ ਹੈ।
ਇਸ ਮੌਕੇ ਸ. ਤਲਵਿੰਦਰ ਸਿੰਘ ਸਾਬਕਾ ਮੀਤ ਸਕੱਤਰ, ਸ. ਪਲਵਿੰਦਰ ਸਿੰਘ ਇੰਚਾਰਜ, ਸ. ਗੁਰਮੀਤ ਸਿੰਘ ਇੰਚਾਰਜ, ਸ. ਗੁਰਾ ਸਿੰਘ ਐਡੀ: ਮੈਨੇਜਰ, ਸ. ਬਲਵਿੰਦਰ ਸਿੰਘ ਮੰਡ ਅਤੇ ਹੋਰ ਹਾਜ਼ਰ ਸਨ।

Leave a Reply

Your email address will not be published. Required fields are marked *