ਪੰਜਾਬ

ਵਿਜੀਲੈਂਸ ਵੱਲੋਂ ਨਗਰ ਨਿਗਮ ਦੇ ਕਲਰਕ ਖਿਲਾਫ ਵਿੱਤ ਤੋਂ ਵੱਧ ਜਾਇਦਾਦ ਬਣਾਉਣ ਸਬੰਧੀ ਮੁਕੱਦਮਾ ਦਰਜ

ਚੰਡੀਗੜ• 23 ਮਈ (ਮਧੂਸਾਰ ਬਿਊਰੋ) ਪੰਜਾਬ ਵਿਜੀਲੈਂਸ ਬਿਓਰੋ ਨੇ ਨਗਰ ਨਿਗਮ ਬਠਿੰਡਾ ਵਿੱਚ ਜਾਇਦਾਦ ਸ਼ਾਖਾ ਵਿਖੇ ਤਾਇਨਾਤ ਕਲਰਕ ਰਵਿੰਦਰ ਸਿੰਘ ਵਾਲੀਆ ਖਿਲਾਫ਼ ਆਮਦਨੀ ਦੇ ਜਾਣੂੰ ਸਰੋਤਾਂ ਤੋਂ ਵੱਧ ਜਾਇਦਾਦ ਬਣਾਉਣ ਤਹਿਤ ਮੁਕੱਦਮਾ ਦਰਜ ਕੀਤਾ ਹੈ।

ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਵੱਲੋਂ ਸਾਲ 2011 ਤੋਂ 2016 ਦੇ 5 ਸਾਲ ਦੇ ਸਮੇਂ ਦੌਰਾਨ ਉਕਤ ਕਲਰਕ ਵੱਲੋਂ ਵਿੱਤ ਤੋਂ ਵੱਧ ਜਾਇਦਾਦ ਬਣਾਉਣ ਸਬੰਧੀ ਪੜਤਾਲ ਕੀਤੀ ਗਈ ਅਤੇ ਇਸ ਕਲਰਕ ਵਲੋਂ ਇਸ ਸਮੇ ਦੌਰਾਨ ਆਪਣੇ ਜਾਣੂੰ ਵਸੀਲਿਆਂ ਤੋਂ ਪ੍ਰਾਪਤ ਕੁੱਲ ਆਮਦਨ ਨਾਲੋਂ 1.39 ਕਰੋੜ ਰੁਪਏ ਦਾ ਵੱਧ ਖਰਚਾ ਕੀਤਾ ਗਿਆ ਜੋ ਕਿ ਅਸਲ ਆਮਦਨ ਨਾਲੋਂ ਲੱਖਭੱਗ 130 ਫੀਸਦੀ ਵੱਧ ਬਣਦਾ ਹੈ। ਵਿਜੀਲੈਂਸ ਦੀ ਪੜਤਾਲ ਦੌਰਾਨ ਇਹ ਸਾਹਮਣੇ ਆਇਆ ਹੈ ਕਿ ਉਕਤ ਕਲਰਕ ਵਲੋਂ ਆਪਣੇ ਸਹੁਰੇ ਦੇ ਨਾਂ ‘ਤੇ 99.45 ਲੱਖ ਰੁਪਏ ਦਾ ਇਕ ਪਲਾਟ ਖਰੀਦਕੇ ਉਸ ‘ਤੇ 74.62 ਲੱਖ ਰੁਪਏ ਦੀ ਲਾਗਤ ਨਾਲ ਉਸਾਰੀ ਕੀਤੀ ਗਈ।
ਵਿਜੀਲੈਂਸ ਦੀ ਪੜਤਾਲ ਦੌਰਾਨ ਇਹ ਸਪੱਸ਼ਟ ਹੋਇਆ ਕਿ ਰਵਿੰਦਰ ਸਿੰਘ ਕਲਰਕ ਵੱਲੋਂ ਆਪਣੇ ਆਹੁਦੇ ਦੀ ਦੁਰਵਰਤੋਂ ਕਰਕੇ ਆਮਦਨ ਦੇ ਜਾਣੂ ਸਰੋਤਾਂ ਤੋਂ ਵੱਧ ਜਾਇਦਾਦ ਬਣਾਈ ਗਈ ਹੈ ਅਤੇ ਜਿਸ ਕਰਕੇ ਉਸ ਖਿਲਾਫ ਵਿਜੀਲੈਂਸ ਬਿਓਰੋ ਦੇ ਬਠਿੰਡਾ ਸਥਿਤ ਥਾਣੇ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਪੜਤਾਲ ਅਰੰਭ ਕਰ ਦਿੱਤੀ ਗਈ ਹੈ।

Leave a Reply

Your email address will not be published. Required fields are marked *