ਪਟਿਆਲਾ

ਪੰਜਾਬੀ ਯੂਨੀਵਰਸਿਟੀ ਖੇਡ ਇਨਾਮ ਵੰਡ ਸਮਾਰੋਹ 3 ਜੂਨ ਨੂੰ

ਰਾਸ਼ਟਰੀ, ਅੰਤਰਰਾਸ਼ਟਰੀ ਪੱਧਰ ਤੇ ਮੱਲਾਂ ਮਾਰਨ ਵਾਲੇ ਖਿਡਾਰੀ ਪ੍ਰਾਪਤ ਕਰਨਗੇ
1 ਕਰੋੜ 95 ਲੱਖ ਦੀ ਇਨਾਮੀ ਰਾਸ਼ੀ
ਪਟਿਆਲਾ 31 ਮਈ (ਮਧੂਸਾਰ ਬਿਊਰੋ) ਖੇਡ ਵਿਭਾਗ, ਪੰਜਾਬੀ ਯੂਨੀਵਰਸਿਟੀ ਵੱਲੋਂ ਯੂਨੀਵਰਸਿਟੀ ਖਿਡਾਰੀਆਂ ਦੁਆਰਾ ਰਾਸ਼ਟਰੀ ਅਤੇ ਅੰਤਰ ਰਾਸ਼ਟਰੀ ਪੱਧਰ ਤੇ ਕੀਤੀਆਂ ਉੱਚ ਪੱਧਰੀ ਖੇਡ ਪ੍ਰਾਪਤੀਆਂ ਬਦਲੇ ਸਨਮਾਨਿਤ ਕਰਨ ਸਬੰਧੀ ਸੈਸ਼ਨ 2015-16 ਦਾ ਖੇਡ ਇਨਾਮ ਵੰਡ ਸਮਾਰੋਹ ਮਿਤੀ 3 ਜੂਨ, 2018 ਨੂੰ ਗੁਰੂ ਤੇਗ ਬਹਾਦਰ ਹਾਲ, ਪੰਜਾਬੀ ਯੂਨੀਵਰਸਿਟੀ ਵਿਖੇ ਕਰਵਾਇਆ ਜਾ ਰਿਹਾ ਹੈ।

ਜਾਣਕਾਰੀ ਦਿੰਦਿਆਂ ਡਾ. ਗੁਰਦੀਪ ਕੌਰ ਰੰਧਾਵਾ ਨਿਰਦੇਸ਼ਕ ਖੇਡ ਵਿਭਾਗ ਨੇ ਦੱਸਿਆ ਕਿ ਇਸ ਸਮਾਰੋਹ ਵਿਚ ਰਾਸ਼ਟਰੀ, ਅੰਤਰਰਾਸ਼ਟਰੀ ਅਤੇ ਸਰਬ ਭਾਰਤੀ ਅੰਤਰਵਰਸਿਟੀ ਮੁਕਾਬਲਿਆਂ ਵਿਚ ਪੰਜਾਬੀ ਯੂਨੀਵਰਸਿਟੀ ਦਾ ਝੰਡਾ ਲਹਿਰਾਉਣ ਵਾਲੇ 600 ਤੋਂ ਵੱਧ ਖਿਡਾਰੀਆਂ/ਕੋਚਿਜ਼/ਮੈਨੇਜਰਾਂ ਨੂੰ, ਜਿਸ ਵਿਚ ਵੱਖ ਵੱਖ ਵਿਭਾਗਾਂ ਦੇ ਕੋਚਿਜ਼ ਸਾਹਿਬਾਨ, ਯੂਨੀਵਰਸਿਟੀ ਦੇ ਵੱਖ ਵੱਖ ਕਾਲਜਾਂ ਦੇ ਪ੍ਰਿੰਸੀਪਲ ਸਾਹਿਬਾਨ ਅਤੇ ਲੈਕਚਰਾਰ ਸਾਹਿਬਾਨ ਆਦਿ ਸ਼ਾਮਲ ਹਨ, ਨੂੰ 1 ਕਰੌੜ 95 ਲੱਖ ਦੀ ਇਨਾਮੀ ਰਾਸ਼ੀ ਦੇ ਚੈੱਕ ਤਕਸੀਮ ਕੀਤੇ ਜਾਣਗੇ। ਇਸ ਤੋਂ ਇਲਾਵਾ ਪੰਜਾਬੀ ਯੂਨੀਵਰਸਿਟੀ ਦੇ ਖੇਡਾਂ ਦੇ ਖੇਤਰ ਵਿੱਚ ਮਹੱਤਵਪੂਰਨ ਯੋਗਦਾਨ ਪਾਉਣ ਵਾਲੀਆਂ ਸਖਸ਼ੀਅਤਾਂ ਨੂੰ ਸਨਮਾਨਿਤ ਕੀਤਾ ਜਾਵੇਗਾ। ਪੰਜਾਬੀ ਯੂਨੀਵਰਸਿਟੀ ਅੰਤਰ ਕਾਲਜ ਮੁਕਾਬਲਿਆਂ ਵਿਚ ਸਭ ਤੋਂ ਜਿਆਦਾ ਭਾਗ ਲੈਣ ਵਾਲੇ ਸਰਵੋਤਮ 10 ਕਾਲਜਾਂ ਨੂੰ ਨੂੰ ਵੀ ਸਨਮਾਨਿਤ ਕੀਤਾ ਜਾਵੇਗਾ। ਜਦੋਂਕਿ ਦੂਜੇ ਪਾਸੇ ਦੇਸ਼ ਦੀ ਸਰਵਉੱਚ ਖੇਡ ਟਰਾਫੀ ‘ਮਾਕਾ’ ਨੂੰ ਜਿੱਤਣ ਲਈ ਵਿਸ਼ੇਸ਼ ਯੋਗਦਾਨ ਪਾਉਣ ਵਾਲੇ ਬਿਹਤਰੀਨ ਪਹਿਲੇ ਤਿੰਨ ਕਾਲਜਾਂ ਨੂੰ ਵੀ ਸਨਮਾਨਿਤ ਕੀਤਾ ਜਾਵੇਗਾ।

Leave a Reply

Your email address will not be published. Required fields are marked *