ਪਟਿਆਲਾ

ਲੋਕ ਸਭਾ ਚੋਣਾਂ 2019 ਲਈ ਜ਼ਿਲ੍ਹਾ ਪੱਧਰੀ ਸਵੀਪ ਕੋਰ ਕਮੇਟੀ ਦਾ ਗਠਨ

ਪਟਿਆਲਾ, 12 ਜੂਨ (ਮਧੂਸਾਰ ਬਿਊਰੋ) ਲੋਕ ਸਭਾ ਚੋਣਾਂ 2019 ਲਈ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤ ‘ਤੇ ਜ਼ਿਲ੍ਹਾ ਪੱਧਰੀ ਸਵੀਪ ਕੋਰ ਕਮੇਟੀ ਦਾ ਗਠਨ ਕੀਤਾ ਗਿਆ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼੍ਰੀ ਕੁਮਾਰ ਅਮਿਤ ਨੇ ਦੱਸਿਆਂ ਕਿ ਸਵੀਪ ਇਕ ਬਹੁ-ਮੰਤਵੀ ਪ੍ਰੋਗਰਾਮ ਹੈ ਜੋ ਵੋਟਰਾਂ ਨੂੰ ਚੋਣ ਪ੍ਰਕਿਰਿਆ ਸਬੰਧੀ ਸਿਖਿਅਤ ਕਰਦਾ ਹੈ ਤਾਂ ਕਿ ਉਨ੍ਹਾਂ ਨੂੰ ਜਾਗਰੂਕ ਕਰਕੇ ਉਨ੍ਹਾਂ ਦੀ ਭਾਗੀਦਾਰੀ ਵਧਾਈ ਜਾ ਸਕੇ। ਉਨ੍ਹਾਂ ਦੱਸਿਆਂ ਕਿ ਸਵੀਪ ਕੋਰ ਕਮੇਟੀ ਦਾ ਮੁੱਖ ਕੰਮ ਵੋਟਰਾਂ ਨੂੰ ਚੋਣਾਂ ਸਬੰਧੀ ਸਿੱਖਿਆਂ ਦੇਣਾ ਅਤੇ ਆਪਣੀ ਵੋਟ ਦੇ ਹੱਕ ਪ੍ਰਤੀ ਜਾਣੂ ਕਰਵਾਉਣ ਹੈ।

ਡਿਪਟੀ ਕਮਿਸ਼ਨਰ ਨੇ ਦੱਸਿਆਂ ਕਿ ਇਸ 12 ਮੈਂਬਰੀ ਕੋਰ ਕਮੇਟੀ ਵਿੱਚ ਕਮੇਟੀ ਇੰਚਾਰਜ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਹੋਣਗੇ ਅਤੇ ਕਮੇਟੀ ਮੈਂਬਰਾਂ ਵਿੱਚ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫ਼ਸਰ, ਡਿਪਟੀ ਡਾਇਰੈਕਟਰ ਸਥਾਨਕ ਸਰਕਾਰਾਂ, ਜ਼ਿਲ੍ਹਾ ਮਾਲ ਅਫ਼ਸਰ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ, ਜ਼ਿਲ੍ਹਾ ਸਿੱਖਿਆ ਅਫ਼ਸਰ (ਸ), ਚੀਫ਼ ਮੈਡੀਕਲ ਅਫ਼ਸਰ, ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਅਤੇ ਇਸ ਸਵੀਪ ਕਮੇਟੀ ਦੇ ਨੋਡਲ ਅਫ਼ਸਰ ਸਰਕਾਰੀ ਬਹੁ-ਤਕਨੀਕੀ ਕਾਲਜ ਲੜਕੀਆਂ ਦੇ ਸੀਨੀਅਰ ਲੈਕਚਰਾਰ ਸ਼੍ਰੀ ਗੁਰਬਖਸ਼ੀਸ਼ ਸਿੰਘ ਹੋਣਗੇ।
ਸ਼੍ਰੀ ਕੁਮਾਰ ਅਮਿਤ ਨੇ ਦੱਸਿਆਂ ਕਿ ਇਹ ਸਵੀਪ ਕਮੇਟੀ ਸਮੇਂ-ਸਮੇਂ ‘ਤੇ ਪ੍ਰੋਗਰਾਮ ਉਲੀਕ ਕੇ ਇਸਤਰੀਆਂ ਅਤੇ ਨੌਜਵਾਨ ਵੋਟਰਾਂ ਨੂੰ ਆਪਣੇ ਵੋਟ ਦੇ ਹੱਕ ਪ੍ਰਤੀ ਜਾਗਰੂਕ ਕਰੇਗੀ ਤਾਂ ਜੋ ਵੱਧ ਤੋਂ ਵੱਧ ਲੋਕ ਆਪਣੇ ਇਸ ਅਧਿਕਾਰ ਦੀ ਸਹੀ ਵਰਤੋਂ ਕਰ ਸਕਣ।

Leave a Reply

Your email address will not be published. Required fields are marked *