ਪੰਜਾਬ

ਵਿਜੀਲੈਂਸ ਨੇ 5,000 ਦੀ ਰਿਸ਼ਵਤ ਲੈਂਦਾ ਹੌਲਦਾਰ ਰੰਗੇ ਹੱਥੀਂ ਦਬੋਚਿਆ

ਚੰਡੀਗੜ•, 13 ਜੂਨ (ਮਧੂਸਾਰ ਬਿਉਰੋ) ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਥਾਣਾ ਝੁਨੀਰ, ਮਾਨਸਾ ਵਿਖੇ ਤਾਇਨਾਤ ਹੌਲਦਾਰ ਸਤਨਾਮ ਸਿੰਘ ਨੂੰ 5,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਹੌਲਦਾਰ ਨੂੰ ਸ਼ਿਕਾਇਤਕਰਤਾ ਜੀਵਨ ਕੁਮਾਰ ਵਾਸੀ ਪਿਲਛੀਆਂ, ਜਿਲਾ ਫਤਿਆਬਾਦ (ਹਰਿਆਣਾ) ਦੀ ਸ਼ਿਕਾਇਤ ‘ਤੇ ਫ਼ੜਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਕਤ ਹੌਲਾਦਰ ਵਲੋਂ ਉਸ ਵਿਰੁੱਧ ਚਲ ਰਹੇ ਮੁਕੱਦਮੇ ਵਿਚ ਮਦਦ ਕਰਨ ਬਦਲੇ 20,000 ਰੁਪਏ ਦੀ ਮੰਗ ਕੀਤੀ ਗਈ ਹੈ ਅਤੇ ਸੌਦਾ 10,000 ਰੁਪਏ ਵਿਚ ਤੈਅ ਹੋਇਆ ਹੈ ਅਤੇ 5,000 ਰੁਪਏ ਪਹਿਲੀ ਕਿਸ਼ਤ ਵਜੋਂ ਦਿੱਤੇ ਜਾ ਚੁੱਕੇ ਹਨ।
ਵਿਜੀਲੈਂਸ ਵੱਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਹੌਲਦਾਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ ਦੂਜੀ ਕਿਸ਼ਤ ਦੇ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ ‘ਤੇ ਹੀ ਦਬੋਚ ਲਿਆ। ਉਨਾਂ ਦੱਸਿਆ ਕਿ ਦੋਸ਼ੀ ਖਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਬਠਿੰਡਾ ਵਿਖੇ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।

Leave a Reply

Your email address will not be published. Required fields are marked *