ਪੰਜਾਬ

ਵਿਜੀਲੈਂਸ ਨੇ ਰਿਸ਼ਵਤ ਲੈਂਦਾ ਏ.ਐਸ.ਆਈ ਤੇ ਸਫਾਈ ਸੇਵਕ ਰੰਗੇ ਹੱਥੀਂ ਦਬੋਚਿਆ

ਚੰਡੀਗੜ•, 18 ਜੂਨ (ਮਧੂਸਾਰ ਬਿਉਰੋ) ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਥਾਣਾ Îਨਿਹਾਲ ਸਿੰਘ ਵਾਲਾ, ਮੋਗਾ ਵਿਖੇ ਤਾਇਨਾਤ ਏ.ਐਸ.ਆਈ. ਗੁਰਪਾਲ ਸਿੰਘ ਅਤੇ ਸਫਾਈ ਸੇਵਕ ਗਾਮਾ ਨੂੰ 7,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਏ.ਐਸ.ਆਈ ਅਤੇ ਸਫਾਈ ਸੇਵਕ ਨੂੰ ਸ਼ਿਕਾਇਤਕਰਤਾ ਅਸ਼ੋਕ ਕੁਮਾਰ ਵਾਸੀ ਭਗਤਾ ਭਾਈਕਾ, ਬਠਿੰਡਾ ਦੀ ਸ਼ਿਕਾਇਤ ‘ਤੇ ਫ਼ੜਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਕਤ ਏ.ਐਸ.ਆਈ ਤੇ ਸਫਾਈ ਸੇਵਕ ਵਲੋਂ ਉਸ ਖਿਲਾਫ਼ ਦਰਜ ਸ਼ਿਕਾਇਤ ਵਿਚ ਮਦਦ ਕਰਨ ਅਤੇ ਪੜਤਾਲਿਆ ਰਿਪੋਰਟ ਉਸ ਦੇ ਹੱਕ ਵਿਚ ਕਰਨ ਬਦਲੇ 7,000 ਰੁਪਏ ਦੀ ਮੰਗ ਕਰ ਰਿਹਾ ਹੈ ।
ਵਿਜੀਲੈਂਸ ਵੱਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਏ.ਐਸ.ਆਈ. ਅਤੇ ਸਫਾਈ ਸੇਵਕ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ 7,000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ ‘ਤੇ ਹੀ ਦਬੋਚ ਲਿਆ। ਉਨਾਂ ਦੱਸਿਆ ਕਿ ਦੋਸ਼ੀਆਂ ਖਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਫਿਰੋਜਪੁਰ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।

Leave a Reply

Your email address will not be published. Required fields are marked *