ਬਿਜਲੀ ਬੋਰਡ ਦੇ ਚੇਅਰਮੈਨ ਬਲਦੇਵ ਸਿੰਘ ਸਰਾਂ ਦਾ ਸਨਮਾਨ
ਪਟਿਆਲਾ 25 ਜੂਨ (ਮਧੂਸਾਰ ਬਿਊਰੋ) ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ, ਮਹਾਰਾਣੀ ਪ੍ਰਨੀਤ ਕੌਰ (ਸਾਬਕਾ ਰਾਜ ਮੰਤਰੀ) ਅਤੇ ਕੈਬਿਨੇਟ ਮੰਤਰੀ ਸ਼੍ਰੀ ਗੁਰਪ੍ਰੀਤ ਸਿੰਘ ਕਾਂਗੜ ਜੀ ਦੇ ਯਤਨਾਂ ਸਦਕਾ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਦੇ ਨਵੇਂ ਬਣੇ ਚੇਅਰਮੈਨ-ਕਮ-ਮੈਨੇਜਿੰਗ ਡਾਇਰੈਕਟਰ ਇੰਜ. ਬਲਦੇਵ ਸਿੰਘ ਸਰਾਂ ਦੇ ਮੁੱਖ ਦਫਤਰ ਪਟਿਆਲਾ ਵਿਖੇ ਮਿਲ ਕੇ ਉਨ੍ਹਾਂ ਨੂੰ ਰਵੀਇੰਦਰ ਸਿੰਘ ਸਿੱਧੂ ਸਾਬਕਾ ਸਰਪੰਚ ( ਨਿਊ ਮਾਲਵਾ ਬੱਸ ਟਰਾਂਸਪੋਰਟ ) , ਸ਼੍ਰੀ ਅਤਰ ਸਿੰਘ ਚਹਿਲ ( ਪ੍ਰਧਾਨ ਐਨ.ਆਰ.ਆਈ. ਸਭਾ ਜ਼ਿਲ੍ਹਾ ਸੰਗਰੂਰ, ਬਰਨਾਲਾ ) , ਜਨਰਲ ਸਕੱਤਰ ਜੱਟ ਸਭਾ ਪਟਿਆਲਾ , ਸ਼੍ਰੀ ਗੁਰਚਰਨ ਸਿੰਘ ਗਿੱਲ ਅਤੇ ਸ਼੍ਰੀ ਮਨਫਤਿਹ ਸਿੰਘ ਸਿੱਧੂ ਦੁਆਰਾ ਬੁੱਕਾ ਦੇ ਕੇ ਸਨਮਾਨਿਤ ਕੀਤਾ ਅਤੇ ਆਪਣੀ ਖੁਸ਼ੀ ਪ੍ਰਗਟ ਕੀਤੀ।
ਇਸ ਮੌਕੇ ਤੇ ਸ਼੍ਰੀ ਅਤਰ ਸਿੰਘ ਚਹਿਲ ਨੇ ਪ੍ਰੈੱਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇੰਜੀਨੀਅਰ ਸ਼੍ਰੀ ਬਲਦੇਵ ਸਿੰਘ ਸਰਾਂ ਜੋ ਕੇ ਚੀਫ ਇੰਜੀਨੀਅਰ ਰਿਟਾਇਰਡ ਹਨ, ਇਹ ਬਹੁਤ ਹੀ ਇਮਾਨਦਾਰ, ਅਣਥੱਕ ਅਤੇ ਸਮਾਜਸੇਵਕ ਵਜੋਂ ਆਪਣੀ ਸੇਵਾਵਾਂ ਨਿਭਾਉਂਦੇ ਰਹੇ ਹਨ। ਅੱਜ ਉਹਨਾਂ ਨੂੰ ਪੰਜਾਬ ਸਟੇਟ ਪਾਵਰ ਕਾਮ ਵਿੱਚ ਚੈਅਰਮੈਨ-ਕਮ-ਮੈਨੇਜਿੰਗ ਡਾਇਰੈਕਟਰ ਬਣਨ ਤੇ ਉਮੀਦ ਕਰਦੇ ਹਾਂ ਕਿ ਜਿਸ ਤਰ੍ਹਾਂ ਪੂਰੀ ਇਮਾਨਦਾਰੀ ਤੇ ਲਗਨ ਨਾਲ ਵਿਭਾਗ ਵਿੱਚ ਆਪਣੀਆਂ ਸੇਵਾਵਾਂ ਨਿਭਾਉਂਦੇ ਰਹੇ ਹਨ ਉਸ ਤੋਂ ਵੱਧ ਚੜ੍ਹ ਕੇ ਅੱਜ ਵੀ ਆਪਣੀ ਸੇਵਾਵਾਂ ਦਿੰਦੇ ਰਹਿਣਗੇ।

