ਪੰਜਾਬ

ਵਿਜੀਲੈਂਸ ਵਲੋਂ ਨਹਿਰੀ ਪਟਵਾਰੀ ਰਿਸ਼ਵਤ ਲੈਂਦਾ ਕਾਬੂ

ਚੰਡੀਗੜ•, 25 ਜੂਨ (ਮਧੂਸਾਰ ਬਿਊਰੋ) ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਪਿੰਡ ਖਾਨੇ ਕੀ ਢਾਬ, ਤਹਿਸੀਲ ਮਲੋਟ ਜਿਲਾ ਸ਼੍ਰੀ ਮੁਕਤਸਰ ਸਾਹਿਬ ਵਿਖੇ ਤਾਇਨਾਤ ਨਹਿਰੀ ਪਟਵਾਰੀ ਗੁਰਚਰਨ ਸਿੰਘ ਨੂੰ 15,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪਟਵਾਰੀ ਨੂੰ ਸ਼ਿਕਾਇਤਕਰਤਾ ਹਰਪਿੰਦਰ ਸਿੰਘ ਵਾਸੀ ਪਿੰਡ ਖਾਨੇ ਕੀ ਢਾਬ ਸ਼੍ਰੀ ਮੁਕਤਸਰ ਸਾਹਿਬ ਦੀ ਸ਼ਿਕਾਇਤ ‘ਤੇ 15,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਕਤ ਮੁਲਜਜ਼ਮ ਟਵਾਰੀ ਨੇ ਉਸ ਦੀ ਜਮੀਨ ਨੂੰ ਨਹਿਰੀ ਪਾਣੀ ਦੀ ਵਾਰੀ ਪੱਕੀ ਕਰਨ ਬਦਲੇ 15,000 ਰੁਪਏ ਦੀ ਮੰਗ ਕੀਤੀ ਹੈ।
ਵਿਜੀਲੈਂਸ ਵਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਪਟਵਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ 15,000 ਰੁਪਏ ਦੀ ਰਿਸ਼ਵਤ ਲੈਂਦਿਆਂ ਦਬੋਚ ਲਿਆ। ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਖਲਾਫ਼ ਵਿਜੀਲੈਂਸ ਬਿਓਰੋ ਨੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਫਿਰੋਜਪੁਰ ਸਥਿਤ ਵਿਜੀਲੈਂਸ ਬਿਓਰੋ ਦੇ ਥਾਣੇ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।

Leave a Reply

Your email address will not be published. Required fields are marked *