ਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਵਸ ‘ਤੇ ਭਾਸ਼ਣ ਦਾ ਆਯੋਜਨ
ਪਟਿਆਲਾ 28 ਜੂਨ (ਮਧੂਸਾਰ ਬਿਊਰੋ) ਮਾਤਾ ਸਾਹਿਬ ਕੌਰ ਖ਼ਾਲਸਾ ਗਰਲਜ਼ ਕਾਲਜ ਆਫ ਐਜੂਕੇਸ਼ਨ, ਪਟਿਆਲਾ ਵਿਖੇ ਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਵਸ ਮੌਕੇ ਜਾਗਰੂਕਤਾ ਸਮਾਗਮ ਕਰਵਾਇਆ ਗਿਆ ਜਿਸ ਵਿੱਚ ਸ੍ਰੀ ਹੇਮ ਰਿਸ਼ੀ (ਸੀਨੀਅਰ ਕਾਉੂਂਸਲਰ) ਨੇ ਨਸ਼ੇ ਦੀ ਬੁਰਾਈ ਸਬੰਧੀ ਵਿਸਥਾਰ ਭਾਸ਼ਣ ਦਿੱਤਾ।
ਇਸ ਮੌਕੇ ਆਪਣੇ ਸਵਾਗਤੀ ਭਾਸ਼ਣ ਵਿੱਚ ਕਾਲਜ ਪ੍ਰਿੰਸੀਪਲ, ਡਾ. ਹਰਮੀਤ ਕੌਰ ਆਨੰਦ ਨੇ ਵਿਦਿਆਰਥਣਾਂ ਨਾਲ ਨਸ਼ਿਆਂ ਦੇ ਸਮਾਜ ਤੇ ਪੈਣ ਵਾਲੇ ਬੁਰੇ ਪ੍ਰਭਾਵਾਂ ਦਾ ਜ਼ਿਕਰ ਕਰਦੇ ਹੋਏ ਵੱਖ-ਵੱਖ ਤਰ੍ਹਾਂ ਦੇ ਨਸ਼ਿਆਂ ਦਾ ਖਾਤਮਾ ਕਰਨ ਅਤੇ ਇੱਕ ਨਿਰੋਏ ਸਮਾਜ ਦੀ ਸਿਰਜਣਾ ਵਿੱਚ ਆਪਣਾ ਯੋਗਦਾਨ ਪਾਉਣ ਦੀ ਅਪੀਲ ਕੀਤੀ।ਉਨ੍ਹਾਂ ਨੇ ਇਹ ਵੀ ਕਿਹਾ ਕਿ ਸਾਡੀ ਨੌਜਵਾਨ ਪੀੜ੍ਹੀ ਨੂੰ ਖੇਡਾਂ ਦੇ ਜ਼ਰੀਏ ਸਰੀਰਕ ਅਤੇ ਮਾਨਸਿਕ ਰੂਪ ਵਿੱਚ ਮਜ਼ਬੂਤ ਰੱਖ ਕੇ ਨਸ਼ਿਆ ਤੋਂ ਦੂਰ ਰੱਖਿਆ ਜਾ ਸਕਦਾ ਹੈ। ਉਨ੍ਹਾਂ ਨੇ ਕਿਹਾ ਕਿ ਨਸ਼ਿਆਂ ਨਾਲ ਗਰੀਬੀ ਦੀ ਸਮੱਸਿਆ ਪੈਦਾ ਹੁੰਦੀ ਹੈ। ਨਸ਼ਿਆਂ ਦੀ ਸਮੱਸਿਆ ਸਮਾਜਿਕ ਜਾਗਰੂਕਤਾ ਨਾਲ ਹੱਲ ਕੀਤੀ ਜਾ ਸਕਦੀ ਹੈ। ਨਸ਼ਿਆਂ ਦਾ ਸ਼ਿਕਾਰ ਹੋਏੇ ਵਿਆਕਤੀਆਂ ਲਈ ਹਮਦਰਦੀ ਦੀ ਲੋੜ ਹੈ ਅਤੇ ਮਾਪਿਆ ਤੇ ਅਧਿਆਪਕਾਂ ਨੂੰ ਨੌਜਵਾਨਾਂ ਨੂੰ ਨਸ਼ਿਆਂ ਦੀ ਇਸ ਹਨੇਰੀ ਤੋਂ ਬਾਹਰ ਕੱਢਣ ਵਿੱਚ ਆਪਣਾ ਯੋਗਦਾਨ ਦੇਣਾ ਚਾਹੀਦਾ ਹੈ। ਇਸ ਮੌਕੇ ਸ੍ਰੀ ਹੇਮ ਰਿਸ਼ੀ ਨੇ ਕਿਹਾ ਕਿ ਹਰ ਤਰ੍ਹਾਂ ਦਾ ਨਸ਼ਾ (ਜਿਸ ਨਾਲ ਮਨੁੱਖੀ ਸਰੀਰ ਨੂੰ ਨੁਕਸਾਨ ਹੁੰਦਾ ਹੈ) ਜਿੱਥੇ ਨੋਜ਼ਵਾਨੀ ਨੂੰ ਘੁਣ ਵਾਂਗ ਖਾ ਰਿਹਾ ਹੈ, ਉੱਥੇ ਇਸ ਨਾਲ ਸਾਡੇ ਦੇਸ਼ ਦਾ ਭਵਿੱਖ ਵੀ ਧੁੰਦਲਾ ਹੋ ਰਿਹਾ ਹੈ। ਉਨ੍ਹਾਂ ਨੇ ਲੋਕਾਂ ਨੂੰ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ੋਡੈਪੋ w[fj੍ਰw@ ਅਤੇ ੋਮਿਸ਼ਨ ਤੰਦਰੁਸਤ g੍ਰikp@ ਬਾਰੇ ਵੀ ਜਾਣਕਾਰੀ ਦਿੰਦਿਆਂ ਸੱਦਾ ਦਿੱਤਾ ਕਿ ਇਸ ਮੁਹਿੰਮ ਨਾਲ ਜੁੜ ਕੇ ਸੂਬੇ ਵਿੱਚ ਨਸ਼ੇ ਨੂੰ ਜੜੋਂ ਖਤਮ ਕਰਨ ਲਈ ਸਹਿਯੋਗ ਕਰਨ । ਉਨ੍ਹਾਂ ਨੇ ਇਹ ਵੀ ਦੱਸਿਆ ਕਿ ਜ਼ਿਲ੍ਹੇ ਦੇ ਨਸ਼ਿਆਂ ਦੀ ਭੈੜੀ ਆਦਤ ਨਾਲ ਗ੍ਰਸਤ ਨੋਜ਼ਵਾਨਾਂ ਨੂੰ ਸਮਾਜ ਦੀ ਧਾਰਾ ਨਾਲ ਜੋੜਨ ਲਈ ਨਸ਼ਾ ਛਡਾਓ ਕੇਂਦਰ ਵੱਲੋਂ ਅਹਿਮ ਭੂਮਿਕਾ ਨਿਭਾਈ ਜਾ ਰਹੀ ਹੈ। ਉਨ੍ਹਾਂ ਨੌਜ਼ਵਾਨ ਪੀੜੀ ਨੂੰ ਆਪਣੇ ਇਤਿਹਾਸ ਅਤੇ ਸੱਭਿਆਚਾਰ ਵਿਰਾਸਤ ਵਿੱਚੋਂ ਸੰਦੇਸ਼ ਦਿੰਦਿਆਂ ਕਿਹਾ ਕਿ ਪੰਜਾਬ ਦੀ ਧਰਤੀ ਤੇ ਨੋਜਵਾਨਾਂ ਨੇ ਕੌਮੀ ਪੱਧਰ ਤੇ ਆਪਣੀ ਵੱਖਰੀ ਪਹਿਚਾਣ ਸਥਾਪਿਤ ਕੀਤੀ ਹੈ ਜਿਸ ਨੂੰ ਬਚਾਉਣ ਅਤੇ ਕਾਇਮ ਰੱਖਣ ਦੀ ਵੱਡੀ ਜ਼ਰੂਰਤ ਹੈ। ਉਨ੍ਹਾਂ ਨੇ ਇਹ ਵੀ ਕਿਹਾ ਕਿ ਆਮ ਲੋਕਾਂ ਨੂੰ ਇਸ ਬਿਮਾਰੀ ਪ੍ਰਤੀ ਜਾਗਰੂਕ ਹੋਣਾ ਪਵੇਗਾ। ਇਸ ਮੌਕੇ ਸ. ਨਰਿੰਦਰ ਪਾਲ ਸਿੰਘ ਸਬ ਇੰਸਪੈਕਟਰ (ਇੰਚਾਰਜ ਸਾਂਝ ਕੇਂਦਰ, ਥਾਣਾ. ਸਿਵਲ ਲਾਇਨ ,ਪਟਿਆਲਾ), ਸ. ਰਵਿੰਦਰ ਸਿੰਘ (ਟ੍ਰੈਫ਼ਿਕ ਮਾਰਸ਼ਲ) ਅਤੇ ਸਟਾਫ਼ ਹਾਜ਼ਰ ਸਨ। ਅੰਤ ਵਿੱਚ ਪ੍ਰੋ. ਸੁਖਦੀਪ ਕੌਰ ਜੱਸੜ ਨੇ ਮਹਿਮਾਨਾਂ ਦਾ ਧੰਨਵਾਦ ਕੀਤਾ।

