ਪਟਿਆਲਾ

ਸ਼੍ਰੋਮਣੀ ਅਕਾਲੀ ਦਲ ਨੇ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਨੂੰ ਲੈ ਕੇ ਕਮਰਕੱਸੀ

ਚੰਡੀਗੜ੍ਹ 30 ਜੂਨ (ਮਧੂਸਾਰ ਬਿਊਰੋ) ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਦਫਤਰ, ਚੰਡੀਗੜ੍ਹ ਵਿਖੇ ਪਾਰਟੀ ਦੀ ਚੰਡੀਗੜ੍ਹ ਇਕਾਈ ਦੀ ਇੱਕ ਅਹਿਮ ਮੀਟਿੰਗ ਹੋਈ। ਮੀਟਿੰਗ ਦੀ ਪ੍ਰਧਾਨਗੀ ਚੰਡੀਗੜ੍ਹ ਇਕਾਈ ਦੇ ਪ੍ਰਧਾਨ ਅਤੇ ਕੌਂਸਲਰ ਹਰਦੀਪ ਸਿੰਘ ਬੁਟੇਰਲਾ ਨੇ ਕੀਤੀ।

ਮੀਟਿੰਗ ਵਿੱਚ ਪਾਰਟੀ ਦੇ ਨਵ-ਨਿਯੁਕਤ ਅਹੁਦੇਦਾਰਾਂ ਨੇ ਭਾਗ ਲਿਆ। ਇਸ ਮੀਟਿੰਗ ਵਿੱਚ ਮਾਂ ਬੋਲੀ ਪੰਜਾਬੀ ਦੇ ਪ੍ਰਚਾਰ ਅਤੇ ਪ੍ਰਸਾਰ ਬਾਰੇ ਅਤੇ ਆਉਣ ਵਾਲੀਆਂ 2019 ਦੀਆਂ ਲੋਕ ਸਭਾ ਚੋਣਾਂ ਦੀ ਤਿਆਰੀ ਬਾਰੇ ਵੀ ਵਿਸਥਾਰ ਨਾਂਲ ਵਿਚਾਰ ਵਟਾਂਦਰਾ ਕੀਤਾ ਗਿਆ।
ਮੀਟਿੰਗ ਵਿੱਚ ਮੈਂਬਰਾਂ ਵੱਲੋਂ ਇਹ ਵੀ ਇਤਰਾਜ਼ ਉਠਾਇਆ ਗਿਆ ਕਿ ਸਾਡੀ ਭਾਈਵਾਲ ਪਾਰਟੀ ਭਾਰਤੀ ਜਨਤਾ ਪਾਰਟੀ ਵੱਲੋਂ ਸਾਨੂੰ ਬਣਦਾ ਹੱਕ ਨਹੀਂ ਦਿੱਤਾ ਜਾ ਰਿਹਾ। ਮੀਟਿੰਗ ਵਿੱਚ ਇਸ ਗੱਲ ਤੇ ਵੀ ਵਿਚਾਰ ਕੀਤਾ ਗਿਆ ਕਿ ਜਦੋਂ ਤੋਂ ਕਾਰਪੋਰੇਸ਼ਨ ਦਾ ਗਠਨ ਹੋਇਆ ਹੈ ਉਦੋਂ ਤੋਂ ਹੀ ਹਮੇਸ਼ਾਂ ਸ਼੍ਰੋਮਣੀ ਅਕਾਲੀ ਦਲ ਨੂੰ ਕਾਰਪੋਰੇਸ਼ਨ ਵਿੱਚ ਇੱਕ ਸੀਟ ਮੇਅਰ/ ਉਪ ਮੇਅਰ ਜਾਂ ਸੀਨੀਅਰ ਉਪ ਮੇਅਰ ਦੀ ਦਿੱਤੀ ਜਾਂਦੀ ਰਹੀ ਹੈ। ਪਰ ਪਿਛਲੇ ਦੋ ਸਾਲਾਂ ਤੋਂ ਸ਼੍ਰੋਮਣੀ ਅਕਾਲੀ ਦਲ ਨੂੰ ਚੰਡੀਗੜ੍ਹ ਕਾਰਪੋਰੇਸ਼ਨ ਵਿੱਚ ਇਹਨਾਂ ਅਹੁਦਿਆਂ ਵਿੱਚੋਂ ਇੱਕ ਵੀ ਅਹੁਦਾ ਸ਼੍ਰੋਮਣੀ ਅਕਾਲੀ ਨੂੰ ਨਹੀਂ ਦਿੱਤਾ ਗਿਆ। ਇਸੇ ਪ੍ਰਕਾਰ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਨੂੰ ਉਹਨਾਂ ਦੇ ਵਾਰਡਾਂ ਵਿੱਚ ਵੀ ਭਾਰਤੀ ਜਨਤਾ ਪਾਰਟੀ ਵੱਲੋਂ ਅਣਗੌਲਿਆਂ ਕੀਤਾ ਜਾ ਰਿਹਾ ਹੈ। ਮੀਟਿੰਗ ਵਿੱਚ ਇਹ ਵੀ ਫੈਸਲਾ ਕੀਤਾ ਗਿਆ ਜੋ ਵਤੀਰਾ ਭਾਰਤੀ ਜਨਤਾ ਪਾਰਟੀ ਦੇ ਆਗੂਆਂ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੀ ਚੰਡੀਗੜ੍ਹ ਇਕਾਈ ਦੇ ਆਗੂਆਂ ਨਾਲ ਕੀਤਾ ਜਾ ਰਿਹਾ ਹੈ ਉਸ ਸਬੰਧੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਦੇ ਧਿਆਨ ਵਿੱਚ ਜਲਦੀ ਲਿਆਂਦਾ ਜਾਵੇਗਾ।
ਮੀਟਿੰਗ ਦੀ ਹੋਰ ਕਾਰਵਾਈ ਬਾਰੇ ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਚੰਡੀਗੜ੍ਹ ਇਕਾਈ ਦੇ ਸਕੱਤਰ ਜਨਰਲ ਸ. ਚਰਨਜੀਤ ਸਿੰਘ ਵਿੱਲੀ ਨੇ ਦੱÎਸਿਆ ਕਿ ਮੀਟਿੰਗ ਵਿੱਚ ਪਾਰਟੀ ਦੀਆਂ ਵਾਰਡ ਵਾਈਜ਼ ਕਮੇਟੀਆਂ ਦਾ ਗਠਨ ਕਰਨ ਦਾ ਫੈਸਲਾ ਕੀਤਾ ਗਿਆ ਜਿਸ ਨਾਲ ਚੰਡੀਗੜ੍ਹ ਵਿੱਚ ਪਾਰਟੀ ਨੂੰ ਹੋਰ ਮਜਬੂਤੀ ਮਿਲੇਗੀ। ਉਹਨਾਂ ਦੱÎਸਿਆ ਕਿ ਸ. ਹਰਦੀਪ ਸਿੰਘ ਬੁਟੇਰਲਾ ਪ੍ਰਧਾਨ ਚੰਡੀਗੜ੍ਹ ਇਕਾਈ ਨੇ ਸ਼ਹਿਰ ਵਾਸੀਆਂ ਨੂੰ ਆਉਦੀਆਂ ਦਰਪੇਸ਼ ਸਮੱਸਿਆਵਾਂ ਸਬੰਧੀ ਵੀ ਵਿਸਥਾਰ ਨਾਲ ਵਿਚਾਰ ਵਟਾਂਦਰਾ ਕੀਤਾ ਅਤੇ ਉਹਨਾਂ ਸਮੱਸਿਆਵਾਂ ਨੂੰ ਸੁਲਝਾਉਣ ਲਈ ਮਜਬੂਤੀ ਨਾਲ ਯਤਨ ਕੀਤੇ ਜਾਣ ਬਾਰੇ ਵੀ ਖੁੱਲ ਕੇ ਚਰਚਾ ਕੀਤੀ ਗਈ।

Leave a Reply

Your email address will not be published. Required fields are marked *