ਹਰਿਆਣਾ ਸਰਕਾਰ ਵੱਲੋਂ ਪੱਤਰਕਾਰਾਂ ਦੀ ਪੈਨਸ਼ਨ ਲਈ ਆਨਲਾਈਨ ਵੈਬਸਾਇਟ ਦੀ ਸ਼ੁਰੂਆਤ
ਚੰਡੀਗੜ, 30 ਜੂਨ (ਮਧੂਸਾਰ ਬਿਊਰੋ) ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਕਿਹਾ ਕਿ ਭਵਿੱਖ ਵਿਚ ਉਹ ਰਾਜ ਦੇ ਜਿਸ ਵੀ ਜਿਲੇ ਵਿਚ ਜਾਣਗੇ, ਉੱਥੇ ਸਥਾਪਿਤ ਕੀਤੇ ਗਏ ਮੀਡਿਆ ਸੈਂਟਰ ਦਾ ਦੌਰਾ ਜ਼ਰੂਰ ਕਰਨਗੇ।
ਉਨਾਂ ਕਿਹਾ ਕਿ ਪੱਤਰਕਾਰਾਂ ਨਾਲ ਚੰਗੇ ਤੇ ਵਧੀਅ ਸਬੰਧ ਸਥਾਪਿਤ ਕਰਨ ਲਈ ਲੋਕਲ ਪੱਧਰ ‘ਤੇ ਸੂਚਨਾ ਤੇ ਲੋਕ ਸੰਪਰਕ ਅਧਿਕਾਰੀਆਂ ਨੂੰ ਕੰਮ ਕਰਦੇ ਰਹਿਣਾ ਚਾਹੀਦਾ ਹੈ ਤਾਂ ਜੋ ਸਰਕਾਰ ਵੱਲੋਂ ਕੀਤੇ ਜਾ ਰਹੇ ਵਿਕਾਸ ਕੰਮਾਂ ਤੇ ਜਨ ਭਲਾਈ ਨੀਤੀਆਂ ਦੀ ਜਾਣਕਾਰੀ ਪੱਤਰਕਾਰਾਂ ਰਾਹੀਂ ਲੋਕਾਂ ਨੂੰ ਆਸਾਨੀ ਨਾਲ ਪਹੁੰਚ ਸਕੇ। ਇਸ ਤੋਂ ਇਲਾਵਾ, ਪੱਤਰਕਾਰਾਂ ਨੂੰ ਦਿੱਤੀ ਜਾਣ ਵਾਲੀ ਪੈਨਸ਼ਨ ਦੇ ਬਿਨੈ ਆਨਲਾਈਨ ਵੈਬਸਾਈਟ saralharyana.gov.com ਦੀ ਸ਼ੁਰੂਆਤ ਕੀਤੀ ਅਤੇ ਜਲਦ ਹੀ ਪੱਤਰਕਾਰਾਂ ਦੀ ਮਾਨਤਾ ਲਈ ਵੀ ਬਿਨੈ saralharyana.gov.com ਆਨਲਾਈਨ ‘ਤੇ ਮੰਗੇ ਜਾਣਗੇ।
ਮੁੱਖ ਮੰਤਰੀ ਅੱਜ ਇੱਥੇ ਗੁਰੂਗ੍ਰਾਮ ਵਿਚ ਸੂਚਨਾ, ਜਨ ਸੰਪਰਕ ਤੇ ਭਾਸ਼ਾ ਵਿਭਾਗ ਦੇ ਅਧਿਕਾਰੀਆਂ ਦੀ ਇਕ ਮੀਟਿੰਗ ਨੂੰ ਸੰਬੋਧਤ ਕਰ ਰਹੇ ਸਨ। ਮੁੱਖ ਮੰਤਰੀ ਨੇ ਅੱਜ ਜੀਂਦ ਦੇ ਪੱਤਰਕਾਰ ਮਹਾਵੀਰ ਮਿੱਤਲ ਤੋ ਆਨਲਾਈਨ ਪੈਨਸ਼ਨ ਭਰਵਾਈਆ।
ਉਨਾਂ ਕਿਹਾ ਕਿ ਰਾਜ ਦੇ ਵੱਖ-ਵੱਖ ਜਿਲਿਆਂ ਵਿਚ ਪ੍ਰੈਸ ਕਲਬ ਸਥਾਪਿਤ ਕਰਨ ਲਈ ਜਮੀਨ ਦੇਣ ਲਈ ਮਜ਼ੌਦਾ ਸੂਬਾ ਸਰਕਾਰ ਵਿਚਾਰ ਕਰ ਰਹੀ ਹੈ, ਇਸ ਲਈ ਵੱਖ-ਵੱਖ ਜਿਲਿਆਂ ਵਿਚ ਕੰਮ ਕਰਦੇ ਪੱਤਰਕਾਰਾਂ ਦੇ ਸੰਗਠਨਾਂ ਵੱਲੋਂ ਜੇਕਰ ਕੋਈ ਪ੍ਰਸਤਾਵ ਆਉਂਦਾ ਹੈ ਤਾਂ ਇਸ ਦਿਸ਼ਾ ਵਿਚ ਵਿਚਾਰ ਕੀਤਾ ਜਾਵੇਗਾ।
ਉਨਾਂ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਸੰਬੋਧਤ ਕਰਦੇ ਹੋਏ ਕਿਹਾ ਕਿ ਮੌਜ਼ੂਦਾ ਸਰਕਾਰ ਵੱਲੋ ਲੋਕਾਂ ਦੇ ਹਿਤ ਲਈ ਵੱਖ-ਵੱਖ ਯੋਜਨਾਵਾਂ, ਪਰਿਯੋਜਨਾਵਾਂ, ਪ੍ਰੋਗ੍ਰਾਮ ਤੇ ਨੀਤੀਆਂ ਨੂੰ ਚਲਾਇਆ ਜਾ ਰਿਹਾ ਹੈ ਅਤੇ ਇੰਨਾਂ ਯੋਜਨਾਵਾਂ, ਪਰਿਯੋਜਨਾਵਾਂ, ਪ੍ਰੋਗ੍ਰਾਮਾਂ ਤੇ ਨੀਤੀਆਂ ਦੇ ਸਬੰਧ ਵਿਚ ਕਿਸੇ ਵੀ ਤਰਾਂ ਦੀ ਕੋਈ ਫੀਡਬੈਕ ਹੈ ਤਾਂ ਉਹ ਸਿੱਧਾ ਸਰਕਾਰ ਨੂੰ ਦੇਣ ਤਾਂ ਜੋ ਭਵਿੱਖ ਵਿਚ ਇੰਨਾਂ ਨੂੰ ਹੋਰ ਸੁਧਾਰ ਕਰਕੇ ਲਾਗੂ ਕੀਤਾ ਜਾ ਸਕੇ ਅਤੇ ਜਨਤਾ ਨੂੰ ਵੱਧ ਤੋਂ ਵੱਧ ਲਾਭ ਦਿੱਤਾ ਜਾ ਸਕੇ।
ਮੀਟਿੰਗ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਦੀ ਜਨ ਭਲਾਈ ਨੀਤੀਆਂ ਦਾ ਪ੍ਰਚਾਰ ਪ੍ਰਸਾਰ ਕਰਨ ਦੀ ਜਿੰਮੇਵਾਰੀ ਸੂਚਨਾ ਤੇ ਜਨ ਸੰਪਰਕ ਅਧਿਕਾਰੀਆਂ ਦੀ ਹੁੰਦੀ ਹੈ। ਉਨਾਂ ਕਿਹਾ ਕਿ ਸਰਕਾਰ ਵੱਖ-ਵੱਖ ਵਿਕਾਸਾਤਮਕ ਕੰਮ ਕਰ ਰਹੀ ਹੈ, ਲੇਕਿਨ ਫਿਰ ਵੀ ਕੋਈ ਨਾ ਕੋਈ ਕਮੀ ਜਾਂ ਕੋਈ ਗਲਤ ਗੱਲ ਚਲ ਰਹੀ ਹੁੰਦੀ ਹੈ ਤਾਂ ਉਸ ਦੀ ਜਾਣਕਾਰੀ ਵੀ ਸਰਕਾਰ ਤਕ ਪਹੁੰਚਾਉਣਾ ਅਧਿਕਾਰੀਆਂ ਨੂੰ ਯਕੀਨੀ ਕਰਨਾ ਚਾਹੀਦਾ ਹੈ। ਉਨਾਂ ਕਿਹਾ ਕਿ ਸਰਕਾਰ ਨੇ ਅਜਿਹੇ ਵੀ ਪ੍ਰੋਗ੍ਰਾਮ ਚਲਾਉਣ ਹੈ ਜੋ ਸਾਰੀਆਂ ਲਈ ਹੈ ਜਿਵੇਂ ਕਿ ਬੇਟੀ ਬਚਾਓ-ਬੇਟੀ ਪੜਾਓ, ਰਾਹਗੀਰੀ ਪ੍ਰੋਗ੍ਰਾਮ ਆਦਿ ਹਨ। ਇਸ ਤੋਂ ਇਲਾਵਾ, ਉਹ ਖੁਦ ਪਿੰਡਾਂ ਵਿਚ ਜਾ ਕੇ ਲੋਕਾਂ ਤੋਂ ਸਿੱਧਾ ਸੰਵਾਦ ਕਰ ਰਹੇ ਹਨ ਅਤੇ ਸ਼ਹਿਰਾਂ ਵਿਚ ਰੋਡ ਸ਼ੋਅ ਰਾਹੀਂ ਸਿੱਧਾ ਜਨਤਾ ਨਾਲ ਮਿਲ ਰਹੇ ਹਨ ਅਤੇ ਸਰਕਾਰ ਵੱਲੋਂ ਕੀਤੇ ਗਏ ਕੰਮਾਂ ਦੀ ਜਾਣਕਾਰੀ ਵੀ ਹਾਸਿਲ ਕਰ ਰਹੇ ਹਨ।
ਉਨਾਂ ਕਿਹਾ ਕਿ ਸਰਕਾਰ ਵੱਲੋਂ ਸਮਾਜਿਕ ਸਮੱਸਿਆਵਾਂ ਨੂੰ ਦੂਰ ਕਰਨ ਲਈ ਵੀ ਵੱਖ-ਵੱਖ ਪ੍ਰੋਗ੍ਰਾਮ ਚਲਾਏ ਜਾ ਰਹੇ ਹਨ ਅਤੇ ਇਸ ਲਈ ਨਿੱਜੀ ਖੇਤਰ ਵਿਚ ਕੰਮ ਕਰਦੇ ਸੰਗਠਨਾਂ ਨੂੰ ਵੀ ਅੱਗੇ ਜਾਣਾ ਚਾਹੀਦਾ ਹੈ। ਇੰਨਾਂ ਸੰਗਠਨਾਂ ਨੂੰ ਵੀ ਪ੍ਰੇਰਿਤ ਕੀਤਾ ਜਾਣਾ ਚਾਹੀਦਾ ਹੈ। ਉਨਾਂ ਨੇ ਸੂਚਨਾ ਤੇ ਜਨ ਸੰਪਰਕ ਅਧਿਕਾਰੀਆਂ ਤੋਂ ਕਿਹਾ ਕਿ ਤੁਸੀਂ ਲੋਕਾਂ ਦੀ ਟੀਮ ਭਾਵਨਾ ਨਾਲ ਕੰਮ ਕਰਦੇ ਰਹਿਣਾ ਚਾਹੀਦਾ ਹੈ ਕਿਉਂਕਿ ਕਿਸੇ ਵੀ ਕੰਮ ਵਿਚ ਸਫਲਤਾ ਪ੍ਰਾਪਤ ਕਰਨ ਲਈ ਟੀਮ ਭਾਵਨਾ ਹੋਣੀ ਚਾਹੀਦੀ ਹੈ।

