ਵਿਜੇ ਕਨੌਜੀਆ ਬਣੇ ਸ਼ੂਗਰ ਕੇਨ ਐਸੋ. ਦੇ ਪ੍ਰਧਾਨ
ਪਟਿਆਲਾ 4 ਜੁਲਾਈ (ਮਧੂਸਾਰ ਬਿਊਰੋ) ਸ਼ੂਗਰ ਕੇਨ ਐਸੋਸੀਏਸ਼ਨ ਦੀ ਭਰਵੀਂ ਮੀਟਿੰਗ ਵਿਚ ਪਿਛਲੇ ਕਾਫੀ ਸਮੇਂ ਤੋਂ ਐਸੋਸੀਏਸ਼ਨ ਦੀ ਭਲਾਈ ਲਈ ਕੰਮ ਕਰ ਰਹੇ ਮਿਹਨਤੀ ਅਤੇ ਇਮਾਨਦਾਰ ਆਗੂ ਵਿਜੇ ਕੁਮਾਰ ਕਨੌਜੀਆ ਨੂੰ ਸਰਬਸੰਮਤੀ ਨਾਲ ਐਸੋਸੀਏਸ਼ਨ ਦਾ ਪ੍ਰਧਾਨ ਚੁਣ ਲਿਆ ਗਿਆ।
ਇਸ ਮੌਕੇ ਵਿਜੇ ਕਨੌਜੀਆ ਨੇ ਸਮੁੱਚੀ ਐਸੋਸੀਏਸ਼ਨ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪਹਿਲਾਂ ਦੀ ਤਰ੍ਹਾਂ ਅੱਗੋਂ ਵੀ ਐਸੋਸੀਏਸ਼ਨ ਦੀ ਭਲਾਈ ਲਈ ਕੰਮ ਕਰਦੇ ਰਹਿਣਗੇ ਅਤੇ ਐਸੋਸੀਏਸ਼ਨ ਦੀਆਂ ਜਾਇਜ਼ ਮੰਗਾਂ ਨੂੰ ਮੌਜੂਦਾ ਮੁੱਖ ਮੰਤਰੀ ਕੈ. ਅਮਰਿੰਦਰ ਸਿੰਘ ਅਤੇ ਮਹਾਰਾਣੀ ਪ੍ਰਨੀਤ ਕੌਰ ਕੋਲ ਪਹੁੰਚਾ ਕੇ ਇਨ੍ਹਾਂ ਮੰਗਾਂ ਨੂੰ ਹਰ ਸੰਭਵ ਤਰੀਕੇ ਨਾਲ ਵੱਧ ਤੋਂ ਵੱਧ ਹੱਲ ਕਰਵਾਉਣ ਦੀ ਕੋਸ਼ਿਸ਼ ਕਰਨਗੇ ਕਿਉਂਕਿ ਗੰਨਾ ਜੂਸ ਵੇਚਣ ਵਾਲੇ ਤਕਰੀਬਨ ਮੈਂਬਰ ਗਰੀਬ ਤਬਕੇ ਵਿਚੋਂ ਹਨ, ਜਿਨ੍ਹਾਂ ਲਈ ਵੱਧ ਤੋਂ ਵੱਧ ਯੋਜਨਾਵਾਂ ਉਲੀਕਣ ਦੀ ਲੋੜ ਹੈ। ਇਸ ਮੌਕੇ ਰਾਜ ਕੁਮਾਰ ਚੇਅਰਮੈਨ, ਵੇਦ ਪ੍ਰਕਾਸ਼ ਮੀਤ ਪ੍ਰਧਾਨ, ਪਵਨ ਕੁਮਾਰ ਜਨਰਲ ਸਕੱਤਰ, ਗੁਰਜੰਟ ਸਿੰਘ ਸਕੱਤਰ, ਰਮੇਸ਼ ਕੁਮਾਰ ਗੁਪਤਾ ਕੈਸ਼ੀਅਰ, ਮਦਨ ਲਾਲ ਗੁਪਤਾ, ਸੁਦਰਸ਼ਨ ਕੁਮਾਰ, ਓਮ ਪ੍ਰਕਾਸ਼, ਰਾਜੇਸ਼ ਕੁਮਾਰ ਜੱਸੀ, ਕਾਕਾ ਜੀ, ਵਰਿੰਦਰ ਕੁਮਾਰ, ਰਾਹੁਲ ਕੁਮਾਰ ਆਦਿ ਸਮੁੱਚੇ ਮੈਂਬਰ ਮੌਕੇ ‘ਤੇ ਹਾਜ਼ਰ ਸਨ।

