ਚੌਥੀ ਤਾਇਕਵਾਂਡੋ ਚੈਂਪੀਅਨਸ਼ਿਪ ‘ਚ ਗੋਲਡ ਮੈਡਲ ਜਿੱਤਣ ਵਾਲਾ ਖਿਡਾਰੀ ਰਵਿੰਦਰ ਸਿੰਘ ਸਨਮਾਨਤ
ਵੰਦੇ ਮਾਤਰਮ ਦਲ ਟੀਮ ਵੱਲੋਂ ਸਨਮਾਨ ਸਮਾਰੋਹ
ਪਟਿਆਲਾ 4 ਜੁਲਾਈ (ਕੰਵਰ ਬੇਦੀ/ਮਧੂਸਾਰ ਬਿਊਰੋ)ਬੈਂਕਾਕ ‘ਚ ਚੌਥੀ ਇੰਟਰਨੈਸਨਲ ਤਾਇਕਵਾਂਡੋ ਚੈਂਪੀਅਨਸਿਪ ‘ਚ ਗੋਲਡ ਮੈਡਲ ਜਿੱਤਣ ਵਾਲੇ ਖਿਡਾਰੀ ਰਵਿੰਦਰ ਸਿੰਘ ਦਾ ਅੱਜ ਵੰਦੇ ਮਾਤਰਮ ਦਲ ਦੀ ਟੀਮ ਵੱਲੋਂ ਸਨਮਾਨ ਕੀਤਾ ਗਿਆ। ਇਸ ਮੌਕੇ ਸਨਮਾਨ ਸਮਾਰੋਹ ਦੌਰਾਨ ਖਿਡਾਰੀ ਰਵਿੰਦਰ ਸਿੰਘ ਨੇ ਗੱਲਬਾਤ ਕਰਦਿਆਂ ਕਿ ਬੈਂਕਾਕ ਵਿਚ ਹੋਈ ਚੌਥੀ ਤਾਇਕਵਾਂਡੋ ਚੈਂਪੀਅਨਸ਼ਿਪ ਵਿਚ ਵੱਖ ਵੱਖ ਦੇਸ਼ਾਂ ਦੀਆਂ ਟੀਮਾਂ ਨੇ ਹਿੱਸਾ ਲਿਆ, ਜਿਥੇ ਉਸ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਗੋਡਲ ਹਾਸਲ ਕਰਕੇ ਪੰਜਾਬ ਅਤੇ ਦੇਸ਼ ਦਾ ਨਾਮ ਰੌਸ਼ਨ ਕੀਤਾ ਹੈ।
ਖਿਡਾਰੀ ਰਵਿੰਦਰ ਸਿੰਘ ਨੇ ਨੇ ਜਿੱਤ ਦਾ ਸਿਹਰਾ ਖਿਡਾਰੀ ਕੋਚ ਅਤੇ ਮਾਪਿਆਂ ਨੂੰ ਦਿੱਤਾ, ਜਿਨ੍ਹਾਂ ਦੀ ਚੰਗੀ ਪ੍ਰੇਰਨਾ ਸਦਕਾ ਉਹ ਖੇਡ ਵਿਚ ਚੰਗਾ ਪ੍ਰਦਰਸ਼ਨ ਕਰਨ ‘ਚ ਸਫਲ ਰਿਹਾ। ਸਨਮਾਨ ਹਾਸਲ ਕਰਨ ‘ਤੇ ਖੁਸ਼ੀ ਕਰਦਿਆਂ ਖਿਡਾਰੀ ਰਵਿੰਦਰ ਨੇ ਵੰਦੇ ਮਾਤਰਮ ਦਲ ਦੀ ਟੀਮ ਦਾ ਧੰਨਵਾਦ ਕੀਤਾ ਅਤੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਸ ਨੂੰ ਹੋਰਨਾਂ ਖਿਡਾਰੀਆਂ ਵਾਂਗ ਬਣਦਾ ਮਾਣ ਸਤਿਕਾਰ ਦਿੱਤਾ ਜਾਵੇ। ਉਸ ਨੇ ਸਰਕਾਰੀ ਨੌਕਰੀ ਦੀ ਮੰਗ ਕਰਦਿਆਂ ਕਿਹਾ ਕਿ ਜੇ ਸਰਕਾਰ ਵੱਲ ਉਸ ਨੂੰ ਸਰਕਾਰੀ ਨੌਕਰੀ ਉਪਲਬੱਧ ਕਰਵਾਈ ਜਾਂਦੀ ਹੈ ਤਾਂ ਉਹ ਆਪਣੀ ਖੇਡ ਰਾਹੀਂ ਪੰਜਾਬ ਅਤੇ ਦੇਸ਼ ਦਾ ਕੌਮਾਂਤਰੀ ਪੱਧਰ ‘ਤੇ ਨਾਮ ਉਚਾ ਕਰੇਗਾ। Âਸ ਮੌਕੇ ਸਨਮਾਨ ਕਰਨ ਵਾਲਿਆਂ ‘ਚ ਵੰਦੇ ਮਾਤਰਮ ਟੀਮ ਦੇ ਪ੍ਰਧਾਨ ਗੁਰਮੁੱਖ ਸਿੰਘ, ਅਨੁਰਾਗ ਸ਼ਰਮਾ, ਸੁਸ਼ੀਲ ਨਈਅਰ, ਪਵਨ ਕੁਮਾਰ ਯੋਧਾ ਅਤੇ ਅਹੁਦੇਦਾਰ ਸ਼ਾਮਲ ਸਨ।

