ਝੋਨੇ ਦੀ ਸਮਰਥਨ ਮੁੱਲ ‘ਤੇ 200 ਰੁਪਏ ਦਾ ਵਾਧਾ ਮੋਦੀ ਸਰਕਾਰ ਦਾ ਇਤਿਹਾਸਕ ਫੈਸਲਾ : ਪ੍ਰੋ. ਚੰਦੂਮਾਜਰਾ
-ਮੋਦੀ ਨੇ ਕਿਸਾਨਾਂ ਦੀ ਬਿਹਤਰੀ ਲਈ ਮਾਰਿਆ ਮਾਸਟਰ ਸਟਰੋਕ
ਪਟਿਆਲਾ, 4 ਜੁਲਾਈ (ਕੰਵਰ ਬੇਦੀ/ਮਧੂਸਾਰ ਬਿਊਰੋ) ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਮੈਂਬਰ ਪਾਰਲੀਮੈਂਟ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਕੇਂਦਰ ਸਰਕਾਰ ਵਲੋਂ ਝੋਨੇ ਦੇ ਘੱਟੋ ਘੱਟ ਸਮਰਥਨ ਮੁੱਲ ਵਿਚ 200 ਰੁਪਏ ਵਾਧਾ ਕਰਨ ਅਤੇ ਖਰੀਫ ਦੀਆਂ ਹੋਰ ਫਸਲਾਂ ਦੇ ਘੱਟੋ ਘੱਟ ਸਮਰਥਨ ਮੁੱਲ ਵਿਚ ਰਿਕਾਰਡ ਤੋੜ ਵਾਧਾ ਕਰਨ ਨੂੰ ਮੋਦੀ ਸਰਕਾਰ ਦਾ ਇਕ ਇਤਿਹਾਸਕ ਫੈਸਲਾ ਦੱਸਿਆ ਹੈ।
ਉਨ੍ਹਾਂ ਕਿਹਾ ਕਿ ਜਦੋਂ ਤੋਂ ਐਮ. ਐਸ. ਪੀ. ਹੋਂਦ ਵਿਚ ਆਈ ਹੈ, ਉਦੋਂ ਤੋਂ ਹੁਣ ਤੱਕ ਦਾ ਇਹ ਸਭ ਤੋਂ ਵੱਡਾ ਵਾਧਾ ਹੈ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਸਾਨਾਂ ਨਾਲ ਕੀਤੇ ਵਾਅਦੇ ਨੂੰ ਨਿਭਾ ਕੇ ਦਿਖਾਇਆ ਹੈ। ਪ੍ਰੋ. ਚੰਦੂਮਾਜਰਾ ਨੇ ਕਿਹਾ ਕਿ ਮੋਦੀ ਸਰਕਾਰ ਦੇ ਇਸ ਇਤਿਹਾਸਕ ਫੈਸਲੇ ਨਾਲ ਜਿਥੇ ਦੇਸ਼ ਦੇ ਕਿਸਾਨਾਂ ਨੂੰ 15 ਹਜ਼ਾਰ ਕਰੋੜ ਰੁਪਏ ਦਾ ਲਾਭ ਹੋਵੇਗਾ, ਉਥੇ ਪੰਜਾਬ ਦੇ ਕਿਸਾਨ ਪ੍ਰਤੀ ਏਕੜ 6500 ਰੁਪਏ ਦਾ ਫਾਇਦਾ ਹੋਵੇਗਾ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਘੱਟੋ ਘੱਟ ਸਮਰਥਨ ਮੁੱਲ ਵਿਚ ਇਤਿਹਾਸਕ ਵਾਧਾ ਕਰਕੇ ਕਿਸਾਨਾਂ ਦੇ ਸਮੁੱਚੇ ਖਰਚੇ ਨੂੰ ਭਾਵੇਂ ਉਹ ਖਾਦ ਦਾ ਖਰਚਾ, ਕੀੜੇ ਮਾਰ ਦਵਾਈਆਂ ਦਾ ਜਾਂ ਝੋਨੇ ਦੀ ਲਵਾਈ ਦਾ ਸਾਰਾ ਆਪਣੇ ਸਿਰ ਲੈ ਲਿਆ ਹੈ ਜੋ ਕਿ ਹੁਣ ਤੱਕ ਕੋਈ ਵੀ ਪ੍ਰਧਾਨ ਮੰਤਰੀ ਨਹੀਂ ਕਰ ਸਕਿਆ। ਐਮ. ਪੀ. ਚੰਦੂਮਾਜਰਾ ਨੇ ਕਿਹਾ ਕਿ ਇਸ ਤੋਂ ਪਹਿਲਾਂ ਵੀ ਪ੍ਰਧਾਨ ਮੰਤਰੀ ਨੇ ਜਿਹੜੇ ਕਿਸਾਨ ਹਿਤੈਸ਼ੀ ਫੈਸਲੇ ਲਏ, ਉਹ ਵੀ ਕਿਸਾਨਾਂ ਲਈ ਵੱਡੇ ਕਾਰਗਰ ਸਾਬਤ ਹੋਏ। ਭਾਵੇਂ ਕਿ ਪ੍ਰਧਾਨ ਮੰਤਰੀ ਫਸਲੀ ਬੀਮਾ ਯੋਜਨਾ, ਪ੍ਰਧਾਨ ਮੰਤਰੀ ਕ੍ਰਿਸ਼ੀ ਸਿੰਚਾਈ ਯੋਜਨਾ, ਨੀਮ ਕੋਟਿਡ ਯੂਰੀਏ ਦੀ ਵਿਵਸਥਾ, ਖੇਤੀ ਦੀਆਂ ਲਾਗਤਾਂ ਨੂੰ ਘਟਾਉਣ ਲਈ ਕੀਤੇ ਗਏ ਉਪਰਾਲੇ ਕਈ ਅਜਿਹੇ ਅਹਿਮ ਫੈਸਲੇ ਹੁਣ ਤੱਕ ਮੋਦੀ ਸਰਕਾਰ ਕਰ ਚੁੱਕੀ ਹੈ, ਜਿਹੜੀ ਕਿ ਹੁਣ ਤੱਕ ਕੋਈ ਵੀ ਸਰਕਾਰ ਨਹੀਂ ਕਰ ਸਕੀ। ਪ੍ਰੋ. ਚੰਦੂਮਾਜਰਾ ਨੇ ਪ੍ਰਧਾਨ ਮੰਤਰੀ ਨੂੰ ਅਪੀਲ ਕੀਤੀ ਕਿ ਮੱਕੀ, ਆਲੂ ਅਤੇ ਬਾਸਮਈ ਨੂੰ ਵੀ ਘੱਟੋ ਘੱਟ ਸਮਰਥਨ ਮੁੱਲ ਹੇਠ ਲਿਆਂਦਾ ਜਾਵੇ ਕਿ ਪੰਜਾਬ ਵਿਚ ਫਸਲੀ ਵਿਭਿੰਨਤਾ ਅਤੇ ਮੱਕੀ, ਆਲੂ ਤੇ ਬਾਸਮਤੀ ਦੀ ਖੇਤੀ ਕਰਨ ਵਾਲੇ ਕਿਸਾਨਾਂ ਨੂੰ ਹੋਰ ਲਾਭ ਹੋ ਸਕੇ।

