ਇਲੈਕਟ੍ਰੋਨਿਕ ਐਸੋ.ਦਾ ਵਫ਼ਦ ਹਨੀ ਆਨੰਦ ਦੀ ਅਗਵਾਈ ‘ਚ ਪ੍ਰਨੀਤ ਕੌਰ ਨੂੰ ਮਿਲਿਆ
ਮਹਾਰਾਣੀ ਪ੍ਰਨੀਤ ਕੌਰ ਵੱਲੋਂ ਮੁਸ਼ਕਲਾਂ ਹੱਲ ਕਰਨ ਦਾ ਭਰੋਸਾ
ਪਟਿਆਲਾ (ਕੰਵਰ ਬੇਦੀ ਮਧੂਸਾਰ ਬਿਊਰੋ) ਇਲੈਕਟ੍ਰੋਨਿਕ ਐਸੋਸੀਏਸ਼ਨ ਦਾ ਵਫ਼ਦ ਦਰਪੇਸ਼ ਮੁਸ਼ਕਲਾਂ ਨੂੰ ਲੈ ਕੇ ਸਾਬਕਾ ਮੈਂਬਰ ਪਾਰਲੀਮੈਂਟ ਅਤੇ ਵਿਧਾਇਕਾ ਮਹਾਰਾਣੀ ਪ੍ਰਨੀਤ ਕੌਰ ਨੂੰ ਮਿਲਿਆ।
ਵਫ਼ਦ ਦੀ ਅਗਵਾਈ ਐਸੋ. ਦੇ ਪ੍ਰਧਾਨ ਅਮਰਜੀਤ ਸਿੰਘ ਹਨੀ ਆਨੰਦ ਵੱਲੋਂ ਕੀਤੀ ਗਈ, ਜਿਨਾਂ ਨੇ ਸ਼ਹਿਰ ਦੇ ਇਲੈਕਟ੍ਰੋਨਿਕ ਭਾਈਚਾਰੇ ਦੀਆਂ ਮੁਸ਼ਕਲਾਂ ਨੂੰ ਲੈ ਕੇ ਮਹਾਰਾਣੀ ਪ੍ਰਨੀਤ ਕੌਰ ਨਾਲ ਮੁਲਾਕਾਤ ਕੀਤੀ। ਇਸ ਮੌਕੇ ਹਨੀ ਆਨੰਦ ਨੇ ਕਿਹਾ ਕਿ ਅੱਜ ਦੀ ਇਹ ਮੁਲਾਕਾਤ ਵਫ਼ਦ ਵੱਲੋਂ ਸਮੱਸਿਆਵਾਂ ਨੂੰ ਲੈ ਕੇ ਕੀਤੀ ਗਈ ਸੀ। ਇਸ ਦੌਰਾਨ ਮਹਾਰਾਣੀ ਪ੍ਰਨੀਤ ਕੌਰ ਨੇ ਭਰੋਸਾ ਦਿੱਤਾ ਹੈ ਕਿ ਵਫਦ ਵੱਲੋਂ ਜਿਨਾਂ ਸਮੱਸਿਆਵਾਂ ਬਾਰੇ ਜਾਣੂੰ ਕਰਵਾਇਆ ਗਿਆ ਹਰ ਮੁਸ਼ਕਲ ਦਾ ਹੱਲ ਪਹਿਲ ਦੇ ਆਧਾਰ ‘ਤੇ ਕਰਵਾਇਆ ਜਾਵੇਗਾ।

