ਪੰਜਾਬ

ਕੇਂਦਰੀ ਜੇਲ੍ਹ ਪਟਿਆਲਾ ‘ਚ ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਭੁੱਖ ਹੜਤਾਲ ਸ਼ੁਰੂ

ਭੁੱਖ ਹੜਤਾਲ ਤੋਂ ਰੋਕਣ ਲਈ ਸ਼੍ਰੋਮਣੀ ਕਮੇਟੀ ਮੈਂਬਰਾਂ ਦਾ ਵਫ਼ਦ ਜੇਲ੍ਹ ਪੁੱਜਾ
ਪਟਿਆਲਾ 16 ਜੁਲਾਈ (ਕੰਵਰ ਬੇਦੀ/ਮਧੂਸਾਰ ਬਿਊਰੋ) ਕੇਂਦਰੀ ਜੇਲ੍ਹ ਪਟਿਆਲਾ ਵਿਚ ਬੇਅੰਤ ਸਿੰਘ ਕਤਲ ਮਾਮਲੇ ‘ਚ ਸ਼ਜ਼ਾ ਜ਼ਾਫਤਾ ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਭੁੱਖ ਹੜਤਾਲ ਆਰੰਭ ਕਰ ਦਿੱਤੀ ਗਈ ਹੈ। ਭਾਈ ਰਾਜੋਆਣਾ ਨੇ ਭੁੱਖ ਹੜਤਾਲ ਸ਼ੁਰੂ ਕਰਨ ਤੋਂ ਪਹਿਲਾਂ ਅਰਦਾਸ ਕੀਤੀ।

ਇਸ ਮੌਕੇ ਭਾਈ ਬਲਵੰਤ ਸਿੰਘ ਰਾਜੋਆਣਾ ਨੇ ਕਿਹਾ ਕਿ ਜਦੋਂ ਤੱਕ ਸਜ਼ਾ ‘ਤੇ ਪਾਈ ਅਪੀਲ ਦੀ ਪੈਰਵਾਈ ਨਹੀਂ ਕੀਤੀ ਜਾਂਦੀ, ਉਦੋਂ ਤੱਕ ਭੁੱਖ ਹੜਤਾਲ ਜਾਰੀ ਰਹੇਗੀ। ਉਨ੍ਹਾਂ ਕਿਹਾ ਕਿ ਲੰਮੇ ਸਮੇਂ ਸ਼੍ਰੋਮਣੀ ਅਕਾਲੀ ਦਲ ਅਤੇ ਸ਼੍ਰੋਮਣੀ ਕਮੇਟੀ ਵੱਲੋਂ ਕੋਈ ਵੀ ਜ਼ਰਾ ਨਾ ਕੀਤੇ ਜਾਣ ਨੂੰ ਲੈ ਕੇ ਉਨ੍ਹਾਂ ਭੁੱਖ ਹੜਤਾਲ ਕਰਨ ਦਾ ਫੈਸਲਾ ਲਿਆ ਹੈ। ਉਨ੍ਹਾਂ ਕਿਹਾ ਕਿ ਜਦੋਂ ਉਨ੍ਹਾਂ ਵੱਲੋਂ ਭੁੱਖ ਹੜਤਾਲ ਕਰਨ ਦਾ ਐਲਾਨ ਕੀਤਾ ਤਾਂ ਸ਼੍ਰੋਮਣੀ ਅਕਾਲੀ ਦਲ ਅਤੇ ਸ਼੍ਰੋਮਣੀ ਕਮੇਟੀ ਵੱਲੋਂ ਕੇਂਦਰ ਕੋਲ ਆਵਾਜ਼ ਪਹੁੰਚਾਉਣ ਲਈ ਚਾਰਾਜੋਈ ਆਰੰਭੀ ਗਈ, ਜਦੋਂ ਕਿ ਲੰਮੇ ਸਮੇਂ ਤੱਕ ਫਾਂਸੀ ਸਜ਼ਾ ‘ਤੇ ਪਾਈ ਅਪੀਲ ‘ਤੇ ਹੁਣ ਤੱਕ ਕੋਈ ਸੰਜੀਦਾ ਰੁੱਖ ਨਹੀਂ ਅਪਣਾਇਆ ਗਿਆ।
ਭੁੱਖ ਹੜਤਾਲ ਨਾ ਕਰਨ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਦਾ ਵਫ਼ਦ ਕੇਂਦਰੀ ਜੇਲ੍ਹ ਪਟਿਆਲਾ ਗਿਆ। ਵਫ਼ਦ ਵਿਚ ਸ਼੍ਰੋਮਣੀ ਕਮੇਟੀ ਮੈਂਬਰ ਸ. ਸੁਰਜੀਤ ਸਿੰਘ ਗੜ੍ਹੀ, ਸ. ਨਿਰਮੈਲ ਸਿੰਘ ਜੌਲਾ, ਸ. ਜਸਮੇਰ ਸਿੰਘ ਲਾਛੜੂ, ਸ਼ਵਿੰਦਰ ਸਿੰਘ ਸੱਭਰਵਾਲ, ਮੈਨੇਜਰ ਕਰਨੈਲ ਸਿੰਘ ਨਾਭਾ ਆਦਿ ਸ਼ਾਮਲ ਸਨ। ਵਫ਼ਦ ਦੇ ਆਗੂਆਂ ਨੇ ਭਾਈ ਰਾਜੋਆਣਾ ਨੂੰ ਭੁੱਖ ਹੜਤਾਲ ਨਾ ਕਰਨ ਦੀ ਅਪੀਲ ਕੀਤੀ, ਪ੍ਰੰਤੂ ਭਾਈ ਰਾਜੋਆਣਾ ਭੁੱਖ ਹੜਤਾਲ ਰੱਖਣ ਲਈ ਬਜ਼ਿੱਦ ਰਹੇ। ਉਨ੍ਹਾਂ ਕਿਹਾ ਕਿ ਜਦੋਂ ਤੱਕ ਫਾਂਸੀ ਸਜ਼ਾ ‘ਤੇ ਪਾਈ ਅਪੀਲ ‘ਤੇ ਪੈਰਵਾਈ ਨਹੀਂ ਹੁੰਦੀ ਭੁੱਖ ਹੜਤਾਲ ਜਾਰੀ ਰਹੇਗੀ।

Leave a Reply

Your email address will not be published. Required fields are marked *