ਪੰਜਾਬ

ਹੁਸ਼ਿਆਰਪੁਰ ‘ਚ ਹੈਜੇ ਨਾਲ ਮਾਰੇ ਗਏ 7 ਵਿਅਕਤੀਆਂ ਦੇ ਪਰਿਵਾਰਾਂ ਨੂੰ 2-2 ਲੱਖ ਰੁਪਏ ਦੇਣ ਦਾ ਐਲਾਨ

ਚੰਡੀਗੜ੍ਹ, 30 ਜੁਲਾਈ (ਮਧੂਸਾਰ ਬਿਊਰੋ) ਪੰਜਾਬ ਦੇ ਮੁੱਖ ਮਤੰਰੀ ਕੈਪਟਨ ਅਮਰਿੰਦਰ ਸਿੰਘ ਨੇ ਹੁਸ਼ਿਆਰਪੁਰ ‘ਚ ਹੈਜੇ ਨਾਲ ਮਾਰੇ ਗਏ 7 ਵਿਅਕਤੀਆਂ ਦੇ ਪਰਿਵਾਰਾਂ ਨੂੰ 2-2 ਲੱਖ ਰੁਪਏ ਐਕਸ ਗ੍ਰੇਸ਼ਿਆ ਵਜੋਂ ਦੇਣ ਦਾ ਐਲਾਨ ਕੀਤਾ ਹੈ।
ਉਨ੍ਹਾਂ ਨੇ ਐਡੀਸ਼ਨਲ ਮੁੱਖ ਸਕੱਤਰ ਸਿਹਤ ਨੂੰ ਸਥਿਤੀ ਦੇ ਨੇੜਿਓ ਨਿਗਰਾਨੀ ਰੱਖਣ ਅਤੇ ਬੀਮਾਰੀ ਨੂੰ ਫੈਲਣ ਤੋਂ ਰੋਕਣ ਲਈ ਕੋਸ਼ਿਸ਼ਾਂ ਤੇਜ਼ ਕਰਨ ਲਈ ਆਖਿਆ ਹੈ। ਮੁੱਖ ਮੰਤਰੀ ਨੇ ਵਧੀਕ ਮੁੱਖ ਸਕੱਤਰ ਸਿਹਤ ਨੂੰ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਦੇ ਨਾਲ ਮਿਲ ਕੇ ਬੀਮਾਰੀ ਦੇ ਫੈਲਣ ਤੋਂ ਪ੍ਰਭਾਵੀ ਤਰੀਕੇ ਨਾਲ ਰੋਕਣ ਲਈ ਕਿਹਾ ਹੈ।

ਸਰਕਾਰੀ ਬੁਲਾਰੇ ਅਨੁਸਾਰ ਮੁੱਖ ਮੰਤਰੀ ਨੇ ਡਿਪਟੀ ਕਮਿਸ਼ਨਰ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਸਥਾਨਕ ਸਿਵਲ ਸਰਜਨ ਨੂੰ 24 ਘੰਟੇ ਚੱਲਣ ਵਾਲਾ ਕੰਟਰੋਲ ਰੂਪ ਸਥਾਪਤ ਕਰਨ ਲਈ ਨਿਰਦੇਸ਼ ਦੇਣ। ਉਨ੍ਹਾਂ ਨੇ ਮਿਉਂਸਪਲ ਕਾਰਪੋਰੇਸ਼ਨ ਹੁਸ਼ਿਆਰਪੁਰ ਨੂੰ ਦੂਸ਼ਿਤ ਪਾਣੀ ਨੂੰ ਰੋਕਣ ਲਈ ਕਦਮ ਚੁੱਕੇ ਜਾਣ ਨੂੰ ਯਕੀਨੀ ਬਨਾਉਣ ਵਾਸਤੇ ਵੀ ਨਿਰਦੇਸ਼ ਦੇਣ ਲਈ ਡਿਪਟੀ ਕਮਿਸ਼ਨਰ ਨੂੰ ਆਖਿਆ ਹੈ।
ਉਨ੍ਹਾਂ ਨੇ ਹੇਠਲੇ ਪੱਧਰ ‘ਤੇ ਅਤਿ ਚੌਕਸੀ ਵਰਤਨ ਲਈ ਸਬੰਧਤ ਅਧਿਕਾਰੀਆਂ ਨੂੰ ਹੁਕਮ ਜਾਰੀ ਕੀਤੇ ਹਨ ਤਾਂ ਜੋ ਇਹ ਬੀਮਾਰੀ ਹੋਰਨਾ ਲੋਕਾਂ ਨੂੰ ਪ੍ਰਭਾਵਤ ਨਾ ਕਰ ਸਕੇ।

Leave a Reply

Your email address will not be published. Required fields are marked *