ਪੰਜਾਬ

ਕਲਾਨੌਰ : ਪਿੰਡ ਗੋਸਲ ਵਿਖੇ ਤਿੰਨ ਪਾਵਨ ਸਰੂਪ ਅਗਨ ਭੇਟ

ਭੇਦਭਰੀ ਹਾਲਤ ‘ਚ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 3 ਸਰੂਪ ਅਗਨ ਭੇਟ
ਕਲਾਨੌਰ, 2 ਅਗਸਤ (ਮਧੂਸਾਰ ਬਿਊਰੋ)ਜ਼ਿਲ੍ਹਾ ਗੁਰਦਾਸਪੁਰ ਦੇ ਬਲਾਕ ਕਲਾਨੌਰ ਅਧੀਨ ਪੈਂਦੇ ਪਿੰਡ ਗੋਸਲ ਵਿਖੇ ਉਸ ਵੇਲੇ ਦੁਖਦਾਈ ਘਟਨਾ ਵਾਪਰੀ ਜਦੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਤਿੰਨ ਪਾਵਨ ਸਰੂਪ ਅਗਨ ਭੇਟ ਹੋ ਗਏ। ਇਸ ਤੋਂ ਇਲਾਵਾ 3 ਪੋਥੀਆਂ, 2 ਚੌਰ ਸਾਹਿਬ, ਪੀੜਾ ਸਾਹਿਬ ਤੋਂ ਇਲਾਵਾ ਹੋਰ ਨੁਕਸਾਨ ਹੋਣ ਦੀ ਖ਼ਬਰ ਹੈ। ਇਸ ਦੁਖਦਾਈ ਘਟਨਾ ਕਾਰਨ ਪਿੰਡ ਸਮੇਤ ਇਲਾਕੇ ਦੀਆਂ ਸੰਗਤਾਂ ‘ਚ ਰੋਸ ਪਾਇਆ ਜਾ ਰਿਹਾ ਹੈ।

ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਡੀ.ਐਸ.ਪੀ. ਗੁਰਬੰਸ ਸਿੰਘ ਬੈਂਸ, ਐਸ.ਐਚ.ਓ. ਕਲਾਨੌਰ ਸ੍ਰੀ. ਨਿਰਮਲ ਸਿੰਘ, ਏ.ਐਸ.ਆਈ. ਦਲਜੀਤ ਸਿੰਘ ਚੌਂਕੀ ਇੰਚਾਰਜ ਬਖਸ਼ੀਵਾਲ ਸਮੇਤ ਪੁਲਿਸ ਪਾਰਟੀ ਨੇ ਮੌਕੇ ਦਾ ਜਾਇਜ਼ਾ ਲਿਆ। ਇਸ ਮੌਕੇ ‘ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੇਵਾਦਾਰਾਂ ਵੱਲੋਂ ਵੀ ਮੌਕੇ ‘ਤੇ ਪਹੁੰਚ ਕੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਅਤੇ ਪੋਥੀਆਂ ਨੂੰ ਗੁਰ ਮਰਿਆਦਾ ਨਾਲ ਸ਼੍ਰੀ ਗੋਇੰਦਵਾਲ ਸਾਹਿਬ ਭੇਜਿਆ ਗਿਆ।

Leave a Reply

Your email address will not be published. Required fields are marked *