ਦੇਸ਼-ਵਿਦੇਸ਼ਪੰਜਾਬ

ਸ਼੍ਰੋਮਣੀ ਕਮੇਟੀ ਚੋਣਾਂ ਦਾ ਰਾਹ ਪੱਧਰਾ : ਚੋਣਾਂ ਲਈ ਚੋਣ ਕਮਿਸ਼ਨ ਨਿਯੁਕਤ

ਚੰਡੀਗੜ੍ਹ 2 ਅਗਸਤ (ਮਧੂਸਾਰ ਬਿਊਰੋ) ਸ਼੍ਰੋਮਣੀ ਕਮੇਟੀ ਚੋਣਾਂ ਦਾ ਰਾਹ ਪੱਧਰਾ ਹੋ ਗਿਆ ਹੈ। ਕੇਂਦਰ ਸਰਕਾਰ ਨੇ ਚੋਣਾਂ ਲਈ ਚੋਣ ਕਮਿਸ਼ਨ ਨਿਯੁਕਤ ਕਰ ਦਿੱਤਾ ਹੈ। ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਸੇਵਾਮੁਕਤ ਜੱਜ ਜਸਟਿਸ ਦਰਸ਼ਨ ਸਿੰਘ ਨੂੰ ਚੋਣ ਕਮਿਸ਼ਨ ਥਾਪਿਆ ਗਿਆ ਹੈ ਅਤੇ ਇਸ ਸਬੰਧੀ ਬੁੱਧਵਾਰ ਨੂੰ ਹੀ ਨੋਟੀਫ਼ਿਕੇਸ਼ਨ ਜਾਰੀ ਕੀਤੀ ਗਈ ਹੈ।

ਇਹ ਜਾਣਕਾਰੀ ਚੋਣਾਂ ਕਰਵਾਉਣ ਦੀ ਮੰਗ ਨੂੰ ਲੈ ਕੇ ਦਾਖ਼ਲ ਇੱਕ ਪਟੀਸ਼ਨ ਦੀ ਸੁਣਵਾਈ ਦੌਰਾਨ ਕੇਂਦਰ ਸਰਕਾਰ ਦੇ ਵਧੀਕ ਸਾਲੀਸਿਟਰ ਜਨਰਲ ਸਤਿਆਪਾਲ ਜੈਨ ਨੇ ਬੈਂਚ ਨੂੰ ਦਿੱਤੀ ਹੈ। ਇੱਕ ਪਟੀਸ਼ਨ ਦਾਖ਼ਲ ਕਰਕੇ ਦੋਸ਼ ਲਗਾਇਆ ਗਿਆ ਸੀ ਕਿ ਮੌਜੂਦਾ ਕਮੇਟੀ ਦਾ ਕਾਰਜਕਾਲ ਖ਼ਤਮ ਹੋ ਚੁੱਕਾ ਹੈ ਪਰ ਚੋਣਾਂ ਨਹੀਂ ਕਰਵਾਈਆਂ ਜਾ ਰਹੀਆਂ ਅਤੇ ਚੋਣਾਂ ਕਰਵਾਈਆਂ ਜਾਣ। ਇਸ ‘ਤੇ ਕੇਂਦਰ ਸਰਕਾਰ ਨੇ ਕਿਹਾ ਸੀ ਕਿ ਚੋਣ ਕਮਿਸ਼ਨਰ ਨਹੀਂ ਹੈ ਅਤੇ ਕਮਿਸ਼ਨਰ ਥਾਪਣ ਬਾਰੇ ਵਿਚਾਰ ਚੱਲ ਰਿਹਾ ਹੈ। ਹੁਣ ਕਿਹਾ ਗਿਆ ਹੈ ਕਿ ਕਮਿਸ਼ਨਰ ਨਿਯੁਕਤ ਕਰ ਦਿੱਤਾ ਗਿਆ ਹੈ। ਜ਼ਿਕਰਯੋਗ ਹੈ ਕਿ ਕਮਿਸ਼ਨਰ ਨਿਯੁਕਤ ਹੋਣ ਨਾਲ ਚੋਣਾਂ ਦਾ ਰਾਹ ਪੱਧਰਾ ਹੋ ਗਿਆ ਹੈ ਅਤੇ ਸ਼੍ਰੋਮਣੀ ਕਮੇਟੀ ਚੋਣਾਂ ਦਾ ਐਲਾਨ ਵੀ ਹੋਣ ਦੀ ਉਮੀਦ ਬੰਨ੍ਹ ਗਈ ਹੈ।

Leave a Reply

Your email address will not be published. Required fields are marked *