ਪੰਜਾਬਪਟਿਆਲਾ

ਡਾ. ਮਨਜੀਤ ਸਿੰਘ ਨੇ ਪਟਿਆਲਾ ਦੇ ਨਵੇਂ ਸਿਵਲ ਸਰਜਨ ਵਜੋ ਅਹੁਦਾ ਸੰਭਾਲਿਆ

ਪਟਿਆਲਾ , 7 ਅਗਸਤ (ਮਧੂਸਾਰ ਬਿਊਰੋ) ਪੰਜਾਬ ਸਰਕਾਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੇ ਹੁਕਮਾਂ ਅਨੁਸਾਰ ਡਾ. ਮਨਜੀਤ ਸਿੰਘ ਦੀ ਬਦਲੀ ਸਿਵਲ ਸਰਜਨ ਦਫਤਰ ਸੰਗਰੂਰ ਤੋ ਸਿਵਲ ਸਰਜਨ ਪਟਿਆਲਾ ਦਫਤਰ ਵਿਖੇ ਹੋਣ ਕਾਰਣ ਅੱਜ ਉਹਨਾਂ ਨੇ ਬਤੋਰ ਸਿਵਲ ਸਰਜਨ ਪਟਿਆਲਾ ਆਪਣਾ ਅਹੁਦਾ ਸੰਭਾਲ ਲਿਆ ਹੈ।ਦਫਤਰ ਪਹੁੰਚਣ ਤੇ ਸਿਹਤ ਪ੍ਰੋਗਰਾਮ ਅਫਸਰਾਂ ਅਤੇ ਸਟਾਫ ਵੱਲਂੋ ਉਹਨਾਂ ਦਾ ਨਿੱਘਾ ਸਵਾਗਤ ਕੀਤਾ ਅਤੇ ਅਹੁਦਾ ਸੰਭਾਲਣ ਤੇ ਵਧਾਈ ਦਿੱਤੀ ।

ਡਾ. ਮਨਜੀਤ ਸਿੰਘ ਨੇ ਅਹੁਦਾ ਸੰਭਾਲਣ ਉਪਰੰਤ ਦਫਤਰ ਦੇ ਸਮੂਹ ਸਟਾਫ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਡਿਉਟੀ ਸਮਂੇ ਦੋਰਾਨ ਸਮਂੇ ਦੀ ਪਾਬੰਦੀ ਦਾ ਖਾਸ ਖਿਆਲ ਰੱਖਣ ਅਤੇ ਆਪਣਾ ਕੰਮ ਇਮਾਨਦਾਰੀ ਨਾਲ ਕਰਨ ਲਈ ਕਿਹਾ। ਉਹਨਾਂ ਕਿਹਾ ਕਿ ਉਹ ਸਿਹਤ ਵਿਭਾਗ ਵੱਲਂੋ ਦਿੱਤੀਆਂ ਜਾ ਰਹੀਆਂ ਮਿਆਰੀ ਸਿਹਤ ਸਹੂਲਤਾਂ ਨੂੰ ਜਿਲੇ ਦੇ ਸਾਰੇ ਨਾਗਰਿਕ ਤੱਕ ਪੰਹੁਚਾਉਣਾ ਯਕੀਨੀ ਬਣਾਉਣਗੇ ਅਤੇ ਪੰਜਾਬ ਸਰਕਾਰ ਸਿਹਤ ਵਿਭਾਗ ਵੱਲੋ ਸਿਹਤ ਪ੍ਰੋਗਰਾਮਾਂ ਸਬੰਧੀ ਦਿੱਤੇ ਟੀਚੇ ਮਿਥੇ ਸਮਂੇ ਅਨੁਸਾਰ ਪੂਰੇ ਕੀਤੇ ਜਾਣਗੇ।ਉਨ੍ਹਾਂ ਕਿਹਾ ਕਿ ਸਿਵਲ ਸਰਜਨ ਦਫਤਰ ਵਿਖੇ ਕੰਮ ਲਈ ਆਉਣ ਵਾਲੇ ਲੋਕਾਂ ਦੀਆਂ ਸਮੱਸਿਆਵਾਂ ਦਾ ਪਹਿਲ ਦੇ ਅਧਾਰ ਤੇ ਹੱਲ ਕੀਤਾ ਜਾਵੇਗਾ। ਜਿਕਰਯੋਗ ਹੈ ਕਿ ਅੱਖਾਂ ਦੇ ਮਾਹਰ ਹਨ। ਇਸ ਮੋਕੇ ਸਹਾਇਕ ਸਿਵਲ ਸਰਜਨ ਡਾ. ਸ਼ੈਲੀ ਜੇਤਲੀ ,ਮੈਡੀਕਲ ਕਮਿਸ਼ਨਰ ਡਾ. ਐਮ.ਐਸ ਧਾਲੀਵਾਲ, ਜਿਲ੍ਹਾ ਸਿਹਤ ਅਫਸਰ ਡਾ.ਕ੍ਰਿਸ਼ਨ ਸਿੰਘ, ਡੈਂਟਲ ਹੈਲਥ ਅਫਸਰ ਡਾ. ਸਰਿਤਾ ਮਿੱਤਲ,ਡਾ. ਗੁਰਮੀਤ ਸਿੰਘ ਅਤੇ ਡਾ. ਗੁਰਮਨਜੀਤ ਦੋਨੋਂ ਜਿਲ੍ਹਾ ਐਪੀਡੈਮੋਲੋਜਿਸਟ,ਜਿਲਾ ਮਾਸ ਮੀਡੀਆ ਅਫਸਰ ਕ੍ਰਿਸ਼ਨ ਕੁਮਾਰ, ਡਿਪਟੀ ਮਾਸ ਮੀਡੀਆ ਅਫਸਰ ਭਾਗ ਸਿੰਘ, ਸ੍ਰੀਮਤੀ ਜ਼ਸਜੀਤ ਕੌਰ, ਸ੍ਰੀਮਤੀ ਕੁਲਵੀਰ ਕੌਰ, ਜਿਲ੍ਹਾ ਬੀ.ਸੀ.ਸੀ. ਫੈਸੀਲੀਟੇਟਰ ਅਮਰਜੀਤ ਸਿੰਘ, ਬਿੱਟੂ ਅਤੇ ਸਟਾਫ ਹਾਜ਼ਰ ਸੀ।

Leave a Reply

Your email address will not be published. Required fields are marked *