‘ਜੜਾਂ ਨਾਲ ਜੁੜੋ’ ਤਹਿਤ ਵਿਦੇਸ਼ੀ ਵਫ਼ਦ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਨਤਮਸਤਕ
ਪਟਿਆਲਾ 9 ਅਗਸਤ (ਮਧੂਸਾਰ ਬਿਊਰੋ) ਪੰਜਾਬ ਸਰਕਾਰ ਵੱਲੋਂ ਚਲਾਏ ਪ੍ਰੋਗਰਾਮ ਆਪਣੀਆਂ ਜੜਾਂ ਨਾਲ ਜੁੜੋ ਤਹਿਤ 14 ਬਰਤਾਨੀਆਂ ਦਾ ਵਫ਼ਦ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਨਤਮਸਤਕ ਹੋਣ ਪੁੱਜਾ। ਇਸ ਮੌਕੇ ਵਫ਼ਦ ਨੇ ਗੱਲਬਾਤ ਕਰਦਿਆਂ ਕਿਹਾ ਪੰਜਾਬ ਸਰਕਾਰ ਦਾ ਇਹ ਚੰਗਾ ਉਪਰਾਲਾ ਹੈ, ਜਿਨਾਂ ਨੇ ਵਿਦੇਸ਼ਾਂ ‘ਚ ਵਸਦੇ ਪਰਵਾਸੀਆਂ ਲਈ ਇਹ ਪ੍ਰੋਗਰਾਮ ਉਲੀਕਿਆ। ਵਫਦ ਨੇ ਕਿਹਾ ਕਿ ਅੱਜ ਗੁਰੂ ਘਰ ਪਹੁੰਚ ਕੇ ਉਨ੍ਹਾਂ ਨੂੰ ਕਾਫੀ ਪ੍ਰਸੰਨਤਾ ਹੋਈ ਹੈ। ਵਫ਼ਦ ਨੇ ਗੁਰੂ ਘਰ ਦੀਆਂ ਖੁਸ਼ੀਆਂ ਕਰਨ ਦੇ ਨਾਲ-ਨਾਲ ਪਰਿਕਰਮਾ ਕੀਤੀ ਪੰਗਤ-ਸੰਗਤ ਦਾ ਵੀ ਆਨੰਦ ਮਾਣਿਆ।
ਗੁਰਦੁਆਰਾ ਸਾਹਿਬ ਮੱਥਾ ਟੇਕਣ ਆਏ ਵਫ਼ਦ ਨੂੰ ਹੈਡ ਗ੍ਰੰਥੀ ਗਿਆਨੀ ਪ੍ਰਨਾਮ ਸਿੰਘ ਨੇ ਜੀ ਆਇਆ ਕਿਹਾ ਅਤੇ ਉਨ੍ਹਾਂ ਨੂੰ ਸਿਰੋਪਾਓ ਦੀ ਬਖਸ਼ਿਸ਼ ਕੀਤੀ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਮੈਨੇਜਰ ਕਰਨੈਲ ਸਿੰਘ ਨਾਭਾ, ਗੁਰਦੀਪ ਸਿੰਘ, ਮਨਜੀਤ ਸਿੰਘ ਭਲਵਾਣ, ਅਮਰਜੀਤ ਸਿੰਘ ਤੇ ਪ੍ਰਬੰਧਕ ਹਾਜ਼ਰ ਸਨ।

