ਪੰਜਾਬਪਟਿਆਲਾ

ਸਿੱਖ ਨੌਜਵਾਨ ‘ਤੇ ਤਸ਼ੱਦਦ ਕਰਨ ਵਾਲਿਆਂ ਖਿਲਾਫ਼ ਹੋਵੇ ਸਖਤ ਕਾਰਵਾਈ : ਪੰਥਕ ਜਥੇਬੰਦੀਆਂ

ਪਰਿਵਾਰ ਨੂੰ ਇਨਸਾਫ ਨਾ ਮਿਲਿਆ ਤਾਂ ਐਸ.ਐਸ.ਪੀ. ਦਫਤਰ ਦਾ ਘਿਰਾਓ ਕਰਾਂਗੇ : ਭਾਈ ਜਸਵਿੰਦਰ ਸਿੰਘ
ਪਟਿਆਲਾ 9 ਅਗਸਤ (ਕੰਵਰ ਬੇਦੀ/ਮਧੂਸਾਰ ਬਿਊਰੋ) ਸਨੌਰ ਥਾਣੇ ‘ਚ ਸਿੱਖ ਨੌਜਵਾਨਾਂ ‘ਤੇ ਕੀਤੇ ਤਸ਼ੱਦਦ ਦਾ ਪੰਥਕ ਜਥੇਬੰਦੀਆਂ ਨੇ ਗੰਭੀਰ ਨੋਟਿਸ ਲਿਆ। ਪੀੜਤ ਪਰਿਵਾਰ ਨੂੰ ਇਨਸਾਫ ਦਿਵਾਉਣ ਨੂੰ ਲੈ ਕੇ ਅੱਜ ਗੁਰਮੀਤ ਸਿੰਘ ਖਾਲਸਾ ਪੰਜਾਬ ਪ੍ਰਧਾਨ ਪੰਥ ਖਾਲਸਾ ਪੰਜਾਬ ਸਤਿਕਾਰ ਕਮੇਟੀ, ਭਾਈ ਗੁਰਿੰਦਰ ਸਿੰਘ ਗੁ. ਪ੍ਰਧਾਨ ਬਧੌਛੀ, ਭਾਈ ਜਗਦੀਪ ਸਿੰਘ ਗੁ. ਮੀਤ ਪ੍ਰਧਾਨ ਛੰਨਾ, ਭਾਈ ਗੁਰਮੀਤ ਸਿੰਘ ਖਾਲਸਾ ਗੁਰਮਤਿ ਪ੍ਰਚਾਰ ਸੇਵਾ ਸੁਸਾਇਟੀ, ਭਾਈ ਮਲਕੀਤ ਸਿੰਘ ਸਮਾਜ ਸੇਵੀ ਅਤੇ ਯੂਨਾਈਟਿਡ ਸਿੱਖ ਪਾਰਟੀ ਅਤੇ ਪੰਥ ਜਥੇਬੰਦੀਆਂ ਦੇ ਬੁਲਾਰਿਆਂ ਭਾÂਂ ਜਸਵਿੰਦਰ ਸਿੰਘ ਰਾਜਪੁਰਾ ਨੇ ਕਿਹਾ ਕਿ ਪੰਜਾਬ ਪੁਲਿਸ ਨਰਮ ਧਾਰਾਵਾਂ ਲਗਾ ਕੇ ਪੁਲਿਸ ਕਰਮਚਾਰੀਆਂ ਨੂੰ ਬਚਾਉਣਾ ਚਾਹੀਦੀ ਹੈ। ਉਨ੍ਹਾਂ ਮੰਗ ਕੀਤੀ ਕਿ ਦੋਸ਼ੀ ਸਾਰੇ ਪੁਲਿਸ ਕਰਮਚਾਰੀਆਂ ਖਿਲਾਫ਼ ਕੁੱਟਮਾਰ ਅਤੇ ਕੇਸਾਂ ਦੀ ਬੇਅਦਬੀ ਨੂੰ ਲੈ ਕੇ ਕਾਰਵਾਈ ਕਰਕੇ ਸਾਰਿਆਂ ਨੂੰ ਨੌਕਰੀ ਤੋਂ ਹਟਾਇਆ ਜਾਵੇ।

ਪ੍ਰੈਸ ਕਾਨਫਰੰਸ ਦੌਰਾਨ ਭਾਈ ਜਸਵਿੰਦਰ ਸਿੰਘ ਨੇ ਐਲਾਨ ਕੀਤਾ ਕਿ ਜੇ ਪੀੜਤ ਪਰਿਵਾਰ ਨੂੰ ਇਨਸਾਫ ਨਾ ਦਿੱਤਾ ਗਿਆ ਤਾਂ ਪਾਰਟੀ ਵੱਲੋਂ 13 ਅਗਸਤ ਨੂੰ ਐਸ.ਐਸ.ਪੀ. ਦਫਤਰ ਦਾ ਘਿਰਾਓ ਕੀਤਾ ਜਾਵੇਗਾ। ਇਸ ਮੌਕੇ ਉਨ੍ਹਾਂ ਇਕ ਸਵਾਲ ਦਾ ਜਵਾਬ ਦਿੰਦਿਆਂ ਕਿਹਾ ਕਿ ਪੂਰੇ ਮਾਮਲੇ ‘ਚ ਸ੍ਰੋਮਣੀ ਕਮੇਟੀ ਪ੍ਰਧਾਨ ਅਤੇ ਸਿੰਘ ਸਾਹਿਬਾਨ ਦੀ ਭੂਮਿਕਾ ਚੰਗੀ ਨਹੀਂ ਹੈ, ਜੋ ਸਿਰਫ ਗੋਲਕਾਂ ਤਾਂ ਸੀਮਤ ਹੋ ਕੇ ਰਹਿ ਗਏ ਹਨ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਨਿਹੰਗ ਮੁਖੀ 96ਵੀਂ ਕਰੋੜੀ ਬਾਬਾ ਬਲਬੀਰ ਸਿੰਘ, ਭਾਈ ਜਰਨੈਲ ਸਿੰਘ, ਭਾਈ ਜਗਦੀਪ ਸਿੰਘ ਛੰਨਾ, ਭਾਈ ਸਤਵੰਤ ਸਿੰਘ ਬਿਰੜਵਾਲ, ਡਾ. ਗੁਰਪ੍ਰੀਤ ਸਿੰਘ ਮੰਡਿਆਣਾ, ਭਾਈ ਰਾਜ ਸਿੰਘ, ਭਾਈ ਸੰਜੀਤ ਸਿੰਘ, ਭਾਈ ਬਲਵਿੰਦਰ ਸਿੰਘ ਬੋਬੀ, ਭਾਈ ਹਰਪ੍ਰੀਤ ਸਿੰਘ ਅਤੇ ਵੱਡੀ ਗਿਣਤੀ ਵਿਚ ਪੰਥ ਦਰਦੀ ਹਾਜ਼ਰ ਸਨ।

Leave a Reply

Your email address will not be published. Required fields are marked *