ਪੰਜਾਬਪਟਿਆਲਾ

ਇੰਗਲੈਡ ਤੋਂ ਆਏ ਨੌਜਵਾਨਾਂ ਵੱਲੋਂ ਪਟਿਆਲਾ ਦੇ ਇਤਿਹਾਸਕ ਸਥਾਨਾਂ ਦਾ ਦੌਰਾ

14 ਪੰਜਾਬੀ ਮੂਲ ਦੇ ਨੌਜਵਾਨ 10 ਦਿਨਾਂ ਪੰਜਾਬ ਦਾ ਕਰਨਗੇ ਦੌਰਾ
ਪਟਿਆਲਾ 9 ਅਗਸਤ (ਕੰਵਰ ਬੇਦੀ/ਮਧੂਸਾਰ ਬਿਊਰੋ) ਆਪਣੀਆਂ ਜੜਾਂ ਨਾਲ ਜੁੜੋ ਪ੍ਰੋਗਰਾਮ ਤਹਿਤ ਇੰਗਲੈਡ ਤੋਂ ਆਏ 14 ਪ੍ਰਵਾਸੀ ਪੰਜਾਬੀ ਨੌਜਵਾਨਾਂ ਦਾ ਪਹਿਲਾਂ ਗਰੁੱਪ ਅੱਜ ਪਟਿਆਲਾ ਵਿਖੇ ਪੁੱਜਾ ਅਤੇ ਇਸ ਮੌਕੇ ਉਨ•ਾਂ ਗੁਰਦੁਆਰਾ ਸ਼੍ਰੀ ਦੁਖਨਿਵਾਰਨ ਸਾਹਿਬ ਵਿਖੇ ਮੱਥਾ ਟੇਕਿਆ ਇਸ ਉਪਰੰਤ ਉਨ•ਾਂ ਐਨ.ਆਈ.ਐਸ. ਪਟਿਆਲਾ ਵਿਖੇ ਸਪੋਰਟਸ ਮਿਊਜ਼ੀਅਮ ਵਿੱਚ ਭਾਰਤੀ ਖਿਡਾਰੀਆਂ ਦੀ ਪ੍ਰਾਪਤੀਆਂ ਨੂੰ ਬੜੀ ਗਹੁ ਨਾਲ ਦੇਖਿਆ ਅਤੇ ਦੁਪਹਿਰ ਸਮੇਂ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਸਭਿਆਚਾਰਕ ਪ੍ਰੋਗਰਾਮ ਦਾ ਅਨੰਦ ਮਾਣਿਆ ਤੇ ਸ਼ਾਮ ਵੇਲੇ ਰਾਜੀਵ ਗਾਂਧੀ ਨੈਸ਼ਨਲ ਯੂਨੀਵਰਸਿਟੀ ਆਫ਼ ਲਾਅ ਵਿਖੇ ਗਏ।

ਇਸ ਪ੍ਰੋਗਰਾਮ ਬਾਰੇ ਗੱਲ ਕਰਦਿਆ 14 ਨੌਜਵਾਨਾਂ ਨਾਲ ਇੰਗਲੈਡ ਤੋਂ ਆਏ ਪ੍ਰੋਗਰਾਮ ਦੇ ਕੋਆਰਡੀਨੇਟਰ ਸ. ਵਰਿੰਦਰ ਸਿੰਘ ਖਹਿਰਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਨੌਜਵਾਨ ਲੜਕੇ ਅਤੇ ਲੜਕੀਆਂ ਜਿਨ•ਾਂ ਦੇ ਮਾਤਾ-ਪਿਤਾ, ਦਾਦਾ-ਦਾਦੀ ਜਾ ਵੱਡੇ-ਵਡੇਰੇ ਵਿਦੇਸ਼ਾਂ ਵਿੱਚ ਰਹਿੰਦੇ ਹਨ ਜਾ ਵੱਸ ਗਏ ਹਨ ਲਈ ਆਪਣੀਆਂ ਜੜਾਂ ਨਾਲ ਜੁੜੋ ਪ੍ਰੋਗਰਾਮ ਆਰੰਭ ਕੀਤਾ ਗਿਆ ਹੈ। ਇਸ ਪ੍ਰੋਗਰਾਮ ਤਹਿਤ ਪੰਜਾਬੀ ਮੂਲ ਦੇ ਨੌਜਵਾਨ ਲੜਕੇ ਅਤੇ ਲੜਕੀਆਂ ਦਾ ਪਹਿਲਾਂ ਗਰੁੱਪ 10 ਦਿਨਾਂ ਪੰਜਾਬ ਦੌਰੇ ‘ਤੇ ਆਇਆ ਹੈ। ਉਨ•ਾਂ ਦੱਸਿਆ ਇਸ ਪ੍ਰੋਗਰਾਮ ਦਾ ਮੁੱਖ ਮਕਸਦ ਪੰਜਾਬੀ ਮੂਲ ਦੇ ਨੌਜਵਾਨ ਲੜਕੇ ਅਤੇ ਲੜਕੀਆਂ ਨੂੰ ਆਪਣੇ ਵਿਰਸੇ ਨੂੰ ਜਾਣਨ ਲਈ ਆਪਣੇ ਪਿੰਡਾਂ ਅਤੇ ਸ਼ਹਿਰਾਂ ਵਿੱਚ ਆਉਣ ਦਾ ਮੌਕਾ ਦੇਣਾ ਹੈ।
ਇਸ ਮੌਕੇ ਐਨ.ਆਰ.ਆਈ. ਨੌਜਵਾਨਾਂ ਨੇ ਬੜੀ ਸ਼ਰਧਾ ਭਾਵਨਾ ਨਾਲ ਗੁਰਦੁਆਰਾ ਸ਼੍ਰੀ ਦੁਖਨਿਵਾਰਨ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਗੁਰਦੁਆਰਾ ਸਾਹਿਬ ਦੇ ਹੈਡ ਗ੍ਰੰਥ ਗਿਆਨੀ ਪ੍ਰਨਾਮ ਸਿੰਘ ਨੇ ਸਿਰੋਪਾਉ ਪਾਕੇ ਨੌਜਵਾਨਾਂ ਨੂੰ ਗੁਰਦੁਆਰਾ ਸਾਹਿਬ ਦੇ ਇਤਿਹਾਸ ਤੋਂ ਜਾਣੂ ਕਰਵਾਇਆ। ਇਸ ਮੌਕੇ ਟੂਰਿਸਟ ਗਾਈਡ ਪਟਿਆਲਾ ਸ਼੍ਰੀ ਸਰਬਜੀਤ ਸਿੰਘ ਨੇ ਪਟਿਆਲਾ ਦੇ ਇਤਿਹਾਸ ਤੋਂ ਨੌਜਵਾਨਾ ਨੂੰ ਜਾਣੂ ਕਰਵਾਇਆ। ਇਸ ਉਪਰੰਤ ਨੌਜਵਾਨਾਂ ਵੱਲੋਂ ਐਨ.ਆਈ.ਐਸ. ਪਟਿਆਲਾ ਦਾ ਦੌਰਾ ਕੀਤਾ ਗਿਆ ਅਤੇ ਉਨ•ਾਂ ਖਿਡਾਰੀਆਂ ਦੇ ਬਣੇ ਮਿਊਜ਼ੀਅਮ ਨੂੰ ਬੜੀ ਗਹੁ ਨਾਲ ਦੇਖਿਆ ਇਸ ਮੌਕੇ ਐਨ.ਆਈ.ਐਸ. ਦੇ ਕੋਚ ਵੀ.ਕੇ. ਵਰਮਾ ਨੇ ਨੌਜਵਾਨਾਂ ਨੂੰ ਐਨ.ਆਈ.ਐਸ. ਦੇ ਇਤਿਹਾਸ ਤੋਂ ਜਾਣੂ ਕਰਵਾਇਆ।
ਇਸ ਮੌਕੇ ਪਟਿਆਲਾ ਦੌਰੇ ਬਾਰੇ ਗੱਲ ਕਰਦਿਆ ਨੌਜਵਾਨਾਂ ਨੇ ਕਿਹਾ ਕਿ ਗੁਰਦੁਆਰਾ ਸ਼੍ਰੀ ਦੁਖਨਿਵਾਰਨ ਸਾਹਿਬ ਵਿਖੇ ਨਤਮਸਤਕ ਹੋਕੇ ਉਨ•ਾਂ ਬੜੇ ਸਕੂਨ ਦਾ ਅਨੁਭਵ ਕੀਤਾ ਹੈ। ਉਨ•ਾਂ ਕਿਹਾ ਕਿ ਐਨ.ਆਈ.ਐਸ. ਵਿਖੇ ਮਿਊਜ਼ੀਅਮ ਵਿੱਚ ਭਾਰਤੀ ਖਿਡਾਰੀਆਂ ਦੀਆ ਪ੍ਰਾਪਤੀਆਂ ਦੇਖਕੇ ਉਨ•ਾਂ ਨੂੰ ਭਾਰਤੀ ਮੂਲ ਦੇ ਹੋਣ ‘ਤੇ ਮਾਣ ਮਹਿਸੂਸ ਹੋਇਆ ਹੈ। ਪੰਜਾਬੀ ਯੂਨੀਵਰਸਿਟੀ ਵਿਖੇ ਕਰਵਾਏ ਗਏ ਸਭਿਆਚਾਰਕ ਪ੍ਰੋਗਰਾਮ ਬਾਰੇ ਗੱਲ ਕਰਦਿਆਂ ਉਨ•ਾਂ ਕਿਹਾ ਕਿ ਇਸ ਪ੍ਰੋਗਰਾਮ ਤੋਂ ਸਾਨੂੰ ਸਾਡੇ ਅਮੀਰ ਸਭਿਆਚਾਰ ਦੀ ਮਹਿਕ ਮਹਿਸੂਸ ਹੋਈ ਹੈ।
ਨੌਜਵਾਨਾਂ ਨੇ ਗੱਲ ਕਰਦਿਆ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕੀਤਾ ਗਿਆ ਇਹ ਉਪਰਾਲਾ ਸ਼ਲਾਘਾਯੋਗ ਹੈ ਕਿਉਂÎਕਿ ਜੇਕਰ ਅਸੀ ਇਕੱਲੇ-ਇਕੱਲੇ ਪੰਜਾਬ ਆਈਏ ਤਾਂ ਅਸੀਂ ਪੰਜਾਬ ਦੇ ਸਾਰੇ ਇਤਿਹਾਸਕ ਸਥਾਨਾਂ ਨੂੰ ਇਸ ਤਰਾਂ ਨਹੀਂ ਸੀ ਦੇਖ ਸਕਦੇ। ਉਨ•ਾਂ ਕਿਹਾ ਕਿ ਸਾਨੂੰ ਹਰ ਇਤਿਹਾਸਕ ਸਥਾਨ ਦੇ ਇਤਿਹਾਸ ਤੋਂ ਜਾਣੂ ਕਰਵਾਇਆ ਜਾ ਰਿਹਾ ਹੈ ਜੋ ਕਿ ਇੱਕ ਚੰਗਾ ਉਪਰਾਲਾ ਹੈ।
ਇਸ ਮੌਕੇ ਨੌਜਵਾਨਾਂ ਨਾਲ ਸੈਰ ਸਪਾਟਾ ਵਿਭਾਗ ਦੇ ਜ਼ਿਲ•ਾ ਟੂਰਿਸਟ ਅਫ਼ਸਰ ਅੰਮ੍ਰਿਤਸਰ ਸਾਹਿਬ ਸ਼੍ਰੀ ਗੁਰਸ਼ਰਨ ਸਿੰਘ, ਟੂਰਿਸਟ ਅਫ਼ਸਰ ਪਟਿਆਲਾ ਸ਼੍ਰੀ ਹਰਦੀਪ ਸਿੰਘ, ਟੂਰਿਸਟ ਅਫ਼ਸਰ ਬਠਿੰਡਾ ਸ਼੍ਰੀ ਗੁਰਜੋਤ ਸਿੰਘ ਹਾਜ਼ਰ ਸਨ।

ਵਿਜੀਲੈਂਸ ਵਲੋਂ ਸਹਾਇਕ ਲਾਈਨਮੈਨ 12000 ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
ਚੰਡੀਗੜ•, 9 ਅਗਸਤ (ਮਧੂਸਾਰ ਬਿਊਰੋ) ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਕਸਬਾ ਸਭਰਾਂ ਸਥਿਤ ਪਾਵਰਕਾਮ ਦੇ ਦਫਤਰ, ਤਰਨਤਾਰਨ ਵਿਖੇ ਤਾਇਨਾਤ ਸਹਾਇਕ ਲਾਈਨਮੈਨ ਸਰੂਪ ਸਿੰਘ ਨੂੰ 12000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਲਾਈਨਮੈਨ ਸਰੂਪ ਸਿੰਘ ਨੂੰ ਸ਼ਿਕਾਇਤਕਰਤਾ ਅਮਰਜੀਤ ਸਿੰਘ ਵਾਸੀ ਪਿੰਡ ਸਭਰਾਂ, ਤਰਨਤਾਰਨ ਦੀ ਸ਼ਿਕਾਇਤ ‘ਤੇ 12000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਕਤ ਲਾਈਨਮੈਨ ਵਲੋਂ ਉਸ ਦੀ ਵਾਹੀਯੋਗ ਜਮੀਨ ‘ਤੇ ਨਵਾਂ ਟਿਊਬਵੈਲ ਕੂਨੈਕਸ਼ਨ ਲਾਉਣ ਬਦਲੇ 12000 ਰੁਪਏ ਦੀ ਮੰਗ ਕੀਤੀ ਗਈ ਹੈ। ਵਿਜੀਲੈਂਸ ਵਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਸਹਾਇਕ ਲਾਈਨਮੈਨ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ 12,000 ਰੁਪਏ ਦੀ ਰਿਸ਼ਵਤ ਲੈਂਦਿਆਂ ਦਬੋਚ ਲਿਆ।
ਉਕਤ ਦੋਸ਼ੀ ਖਿਲਾਫ਼ ਵਿਜੀਲੈਂਸ ਬਿਓਰੋ ਨੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਅੰਮ੍ਰਿਤਸਰ ਸਥਿਤ ਵਿਜੀਲੈਂਸ ਬਿਓਰੋ ਦੇ ਥਾਣੇ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।

Leave a Reply

Your email address will not be published. Required fields are marked *