ਪੰਜਾਬ

ਵਿਦੇਸ਼ੀ ਧਰਤੀ ਤੋਂ ਪੰਜਾਬ ਦੇ ਆਗੂਆਂ ਨੂੰ ਧਮਕੀਆਂ ਦੇ ਰਹੇ ਵੱਖਵਾਦੀ ਤੱਤਾਂ ਖਿਲਾਫ ਕੇਂਦਰ ਕਰੇ ਕਰਵਾਈ‑ਸੁਨੀਲ ਜਾਖੜ

ਚੰਡੀਗੜ੍ਹ, 9 ਅਗਸਤ (ਮਧੂਸਾਰ ਬਿਊਰੋ) ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਗੁਰਦਾਸਪੁਰ ਤੋਂ ਲੋਕ ਸਭਾ ਮੈਂਬਰ ਸ੍ਰੀ ਸੁਨੀਲ ਜਾਖੜ ਨੇ ਆਖਿਆ ਹੈ ਕਿ ਪੰਜਾਬ ਨਾਲ ਸਬੰਧਤ ਵੱਖ ਵੱਖ ਸਿਆਸੀ ਆਗੂਆਂ ਨੂੰ ਵਿਦੇਸ਼ਾਂ ਵਿਚ ਬੈਠੇ ਵੱਖਵਾਦੀ ਤੱਤਾਂ ਵੱਲੋਂ ਦਿੱਤੀਆਂ ਜਾ ਰਹੀਆਂ ਧਮਕੀਆਂ ਦੇ ਮਾਮਲੇ ਵਿਚ ਕੇਂਦਰ ਸਰਕਾਰ ਨੂੰ ਤੁਰੰਤ ਦਖਲ ਦਿੰਦਿਆਂ ਸਬੰਧਤ ਦੇਸ਼ਾਂ ਕੋਲ ਇਹ ਮੁੱਦਾ ਪ੍ਰਭਾਵੀ ਤਰੀਕੇ ਨਾਲ ਉਠਾਉਣਾ ਚਾਹੀਦਾ ਹੈ।

ਸ੍ਰੀ ਜਾਖੜ ਨੇ ਅੱਜ ਸੰਸਦ ਭਵਨ ਵਿਖੇ ਆਪਣੇ ਸਾਥੀ ਸਾਂਸਦਾਂ ਸ: ਗੁਰਜੀਤ ਸਿੰਘ ਔਜਲਾ ਅਤੇ ਸ: ਰਵਨੀਤ ਸਿੰਘ ਬਿੱਟੂ ਨਾਲ ਭਲਕ ਲਈ ਰਣਨੀਤੀ ਬਣਾਉਂਦਿਆਂ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਲੋਕ ਸਭਾ ਵਿਚ ਉਨ੍ਹਾਂ ਵੱਲੋਂ ਪੁੱਛੇ ਇਕ ਸਵਾਲ ਦੇ ਜਵਾਬ ਵਿਚ ਕੇਂਦਰ ਸਰਕਾਰ ਨੇ ਵੀ ਮੰਨਿਆਂ ਹੈ ਕਿ ਦੇਸ਼ ਤੋਂ ਬਾਹਰ ਬੈਠੇ ਆਂਤਕਵਾਦੀ ਗੁੱਟ ਪੰਜਾਬ ਦੇ ਆਗੂਆਂ ਨੂੰ ਧਮਕੀਆਂ ਦੇ ਰਹੇ ਹਨ।
ਸ੍ਰੀ ਜਾਖੜ ਨੇ ਕਿਹਾ ਕਿ ਕੇਂਦਰੀ ਗ੍ਰਹਿ ਰਾਜ ਮੰਤਰੀ ਸ੍ਰੀ ਹੰਸਰਾਜ ਗੰਗਾਰਾਮ ਅਹੀਰ ਨੇ ਲੋਕ ਸਭਾ ਵਿਚ ਇਸ ਸਬੰਧੀ ਜਵਾਬ ਵਿਚ ਆਖਿਆ ਹੈ ਕਿ ਦੇਸ਼ ਤੋਂ ਬਾਹਰ ਬੈਠੇ ਅਜਿਹੇ ਦੇਸ਼ ਵਿਰੋਧੀ ਤੱਤ ਵਿਡੀਓ ਸੁਨੇਹਿਆਂ ਅਤੇ ਹੋਰ ਮਾਧਿਅਮਾਂ ਨਾਲ ਅਜਿਹੀਆਂ ਧਮਕੀਆਂ ਦੇ ਰਹੇ ਹਨ।
ਇਸ ਸਬੰਧ ਵਿਚ ਸ੍ਰੀ ਜਾਖੜ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਇਸ ਮੁੱਦੇ ਨੂੰ ਸਬੰਧਤ ਵਿਦੇਸ਼ੀ ਸਰਕਾਰਾਂ ਕੋਲ ਪ੍ਰਭਾਵੀ ਤਰੀਕੇ ਨਾਲ ਉਠਾਉਣ ਵਿਚ ਨਾਕਾਮ ਰਹੀ ਹੈ। ਉਨ੍ਹਾਂ ਨੇ ਮੰਗ ਕੀਤੀ ਕਿ ਇਸ ਸਬੰਧ ਵਿਚ ਭਾਰਤ ਸਰਕਾਰ ਨੂੰ ਤੁਰੰਤ ਦਖਲ ਦਿੰਦਿਆਂ ਅਜਿਹੇ ਸਾਰੇ ਦੇਸਾਂ ਕੋਲ ਇਹ ਮੁੱਦਾ ਪ੍ਰਭਾਵੀ ਤਰੀਕੇ ਨਾਲ ਉਠਾਉਣਾ ਚਾਹੀਦਾ ਹੈ ਕਿ ਉਥੈ ਬੈਠੇ ਅਜਿਹੇ ਤੱਤਾਂ ਖਿਲਾਫ ਕਾਰਵਾਈ ਹੋ ਸਕੇ ਜੋ ਦੇਸ਼ ਅੰਦਰ ਮਹੌਲ ਖਰਾਬ ਕਰਨ ਦੀ ਕੋਸ਼ਿਸ ਕਰ ਰਹੇ ਹਨ।

Leave a Reply

Your email address will not be published. Required fields are marked *