ਪਟਿਆਲਾ

ਅਕਾਲੀ ਦਲ ਨੇ ਕੀਤਾ ਮੋਤੀ ਮਹਿਲ ਦਾ ਘਿਰਾਓ ਕਰਨ ਦਾ ਪ੍ਰੋਗਰਾਮ ਮੁਲਤਵੀ

ਉਦੋਂ ਤੱਕ ਟਿਕ ਕੇ ਨਹੀਂ ਬੈਠਾਂਗਾ ਜਦੋਂ ਤੱਕ ਪਰਿਵਾਰ ਨੂੰ ਇਨਸਾਫ ਨਹੀਂ ਮਿਲ ਜਾਂਦਾ : ਵਿਧਾਇਕ ਚੰਦੂਮਾਜਰਾ
ਪਟਿਆਲਾ, 10 ਅਗਸਤ (ਮਧੂਸਾਰ ਬਿਊਰੋ) ਸਨੌਰ ਪੁਲਸ ਵਲੋਂ ਨੌਜਵਾਨਾਂ ਦੀ ਕੀਤੀ ਗਈ ਕੁੱਟਮਾਰ ਦੇ ਮਾਮਲੇ ਵਿਚ ਅੱਜ ਦਿਨ ਭਰ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਅਤੇ ਪ੍ਰਸ਼ਾਸ਼ਨਿਕ ਅਧਿਕਾਰੀਆਂ ਵਿਚਕਾਰ ਗੱਲਬਾਤ ਚੱਲੀ ਅਤੇ ਲੰਬੀ ਗੱਲਬਾਤ ਤੋਂ ਬਾਅਦ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੇ 11 ਅਗਸਤ ਨੂੰ ਮੁੱਖ ਮੰਤਰੀ ਨਿਵਾਸ ਨਿਊ ਮੋਤੀ ਮਹਿਲ ਦੇ ਘਿਰਾਓ ਨੂੰ ਫਿਲਹਾਲ ਮੁਲਤਵੀ ਕਰ ਦਿੱਤਾ।

ਜਾਣਕਾਰੀ ਦਿੰਦਿਆਂ ਵਿਧਾਇਕ ਚੰਦੂਮਾਜਰਾ ਨੇ ਦੱਸਿਆ ਕਿ ਆਈ. ਜੀ. ਸ਼੍ਰੀ ਏ. ਐਸ. ਰਾਏ, ਡਿਪਟੀ ਕਮਿਸ਼ਨਰ ਕੁਮਾਰ ਅਮਿਤ, ਐਸ. ਐਸ. ਪੀ. ਮਨਦੀਪ ਸਿੱਧੂ ਅਤੇ ਇਸ ਮਾਮਲੇ ਦੀ ਮੈਜਿਸਟ੍ਰੀਅਲ ਜਾਂਚ ਕਰ ਰਹੇ ਐਸ. ਡੀ. ਐਮ. ਅਨਮੋਲ ਸਿੰਘ ਧਾਲੀਵਾਲ ਨਾਲ ਵੱਖ-ਵੱਖ ਪਹਿਲੂਆਂ ‘ਤੇ ਮੀਟਿੰਗ ਹੋਈ, ਜਿਸ ਵਿਚ ਉਨ੍ਹਾਂ ਸਾਫ ਕੀਤਾ ਕਿ ਪਰਿਵਾਰ ਨੂੰ ਜੇਕਰ ਇਨਸਾਫ ਨਾ ਮਿਲਿਆ ਤਾਂ ਉਹ ਫਿਰ ਤੋਂ ਸੰਘਰਸ਼ ਵਿਢਣ ਲਈ ਮਜਬੂਰ ਹੋਣਗੇ। ਜ਼ਿਲਾ ਪ੍ਰਸ਼ਾਸ਼ਨ ਵਲੋਂ ਵਿਧਾਇਕ ਚੰਦੂਮਾਜਰਾ ਨੂੰ ਭਰੋਸਾ ਦਵਾਇਆ ਗਿਆ ਕਿ ਇਸ ਮਾਮਲੇਦੀ ਜਾਂਚ ਨਿਰਪੱਖ ਹੋਵੇਗੀ ਅਤੇ ਜਾਂਚ ਵਿਚ ਜਿਹੜੇ ਵੀ ਪਹਿਲੂ ਸਾਹਮਣੇ ਆਉਣਗੇ, ਉਨ੍ਹਾਂ ਅਨੁਸਾਰ ਬਣਦੀ ਕਾਰਵਾਈ ਹਰ ਹਾਲ ਵਿਚ ਕੀਤੀ ਜਾਵੇਗੀ। ਵਿਧਾਇਕ ਚੰਦੂਮਾਜਰਾ ਨੇ ਦੱਸਿਆ ਕਿ ਜ਼ਿਲਾ ਪ੍ਰਸ਼ਾਸ਼ਨ ਦੇ ਭਰੋਸੇ ਤੋਂ ਬਾਅਦ ਪਰਿਵਾਰ ਨਾਲ ਗੱਲਬਾਤ ਕੀਤੀ ਗਈ ਤੇ ਸਮੁੱਚੀਆਂ ਕੰਡੀਸ਼ਨਾਂ ਕਲੀਅਰ ਕੀਤੀਆਂ ਗਈਆਂ। ਉਸ ਤੋਂ ਬਾਅਦ ਜਾ ਕੇ ਧਰਨਾ ਮੁਲਤਵੀ ਕਰਨ ਦਾ ਐਲਾਨ ਕੀਤਾ ਗਿਆ। ਵਿਧਾਇਕ ਚੰਦੂਮਾਜਰਾ ਨ ੇਕਿਹਾ ਕਿ ਜਦੋਂ ਤੱਕ ਪਰਿਵਾਰ ਨੂੰ ਇਨਸਾਫ ਨਹੀਂ ਮਿਲ ਜਾਂਦਾ, ਉਦੋਂ ਤੱਕ ਉਹ ਟਿਕ ਕੇ ਨਹੀਂ ਬੈਠਣਗੇ। ਉਨ੍ਹਾਂ ਕਿਹਾ ਕਿ ਇਹ ਮੁੱਦਾ ਕੋਈ ਪੁਲਸ ਅਤੇ ਆਮ ਲੋਕਾਂ ਦੇ ਵਿਚਕਾਰ ਦਾ ਨਹੀਂ ਅਤੇ ਨਾ ਹੀ ਕਿਸੇ ਰਾਜਨੀਤੀ ਤੋਂ ਪ੍ਰੇਰਿਤ ਹੈ। ਇਹ ਮਨੁੱਖੀ ਕਦਰਾਂ ਕੀਮਤਾਂ ਦੇ ਆਧਾਰ ‘ਤੇ ਕੀਤਾ ਗਿਆ ਸੰਘਰਸ਼ ਸੀ, ਜਿਸ ਵਿਚ ਸਮੁੱਚੀਆਂ ਪਾਰਟੀਆਂ ਵਲੋਂ ਪੀੜ੍ਹਤ ਪਰਿਵਾਰ ਦਾ ਸਾਥ ਦਿੱਤਾ ਗਿਆ। ਵਿਧਾਇਕ ਚੰਦੂਮਾਜਰਾ ਨੇ ਕਿਹਾ ਕਿ ਬਤੌਰ ਹਲਕੇ ਦੇ ਵਿਧਾਇਕ ਹੋਣ ਦੇ ਨਾਤੇ ਉਹ ਇਸ ਸੰਘਰਸ਼ ਵਿਚ ਸਾਥ ਦੇਣ ਲਈ ਸਮੁੱਚੀਆਂ ਪਾਰਟੀਆਂ ਦੇ ਆਗੂਆਂ ਦਾ ਧੰਨਵਾਦ ਕਰਦੇ ਹਨ।

Leave a Reply

Your email address will not be published. Required fields are marked *