ਅਜ਼ਾਦੀ ਦਿਹਾੜੇ ਦਾ ਬਾਈਕਾਟ, ਕਾਲੇ ਦਿਵਸ ਵਜੋਂ ਮਨਾਉਣ ਦਾ ਐਲਾਨ : ਯੂਨਾਈਟਿਡ ਸਿੱਖ ਪਾਰਟੀ
ਐਸ.ਐਸ.ਪੀ. ਦਫਤਰ ਤੱਕ ਸਤਿਨਾਮ ਵਾਹਿਗੁਰੂ ਦੇ ਜਾਪ ਨਾਲ ਰੋਸ ਮਾਰਚ
ਪਟਿਆਲਾ 13 ਅਗਸਤ (ਕੰਵਰ ਬੇਦੀ/ਮਧੂਸਾਰ ਬਿਊਰੋ) ਸਨੌਰ ਥਾਣੇ ‘ਚ ਸਿੱਖ ਨੌਜਵਾਨ ਦੀ ਕੁੱਟਮਾਰ ਕਰਨ ਵਾਲੇ ਪੁਲਿਸ ਕਰਮਚਾਰੀਆਂ ਦੀ ਗ੍ਰਿਫਤਾਰੀ ਅਤੇ ਧਾਰਾ 295-ਏ ਤਹਿਤ ਮਾਮਲਾ ਦਰਜ ਕਰਨ ਨੂੰ ਲੈ ਕੇ ਪੰਥਕ ਜਥੇਬੰਦੀਆਂ ਵੱਲੋਂ ਐਸ.ਐਸ.ਪੀ. ਦਫਤਰ ਦਾ ਘਿਰਾਓ ਕਰਨ ਲਈ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਤੋਂ ਲੈ ਕੇ ਮਿੰਨੀ ਸਕੱਤਰੇਤ ਤੱਕ ਰੋਸ ਮਾਰਚ ਕੀਤਾ ਗਿਆ।
ਇਸ ਰੋਸ ਮਾਰਚ ਮੌਕੇ ਰੋਸ ਪ੍ਰਦਰਸ਼ਨ ਕਰ ਰਹੇ ਆਗੂਆਂ ਨੇ ਸਿੱਖ ਨੌਜਵਾਨ ‘ਤੇ ਤਸ਼ੱਦਦ ਅਤੇ ਪੁਲਿਸ ਅਧਿਕਾਰੀਆਂ ਦੀ ਗ੍ਰਿਫਤਾਰੀਆਂ ਨਾ ਹੋਣ ਦੇ ਰੋਸ ਵਜੋਂ ਅਜ਼ਾਦੀ ਦਿਹਾੜਾ ਕਾਲੇ ਦਿਵਸ ਵਜੋਂ ਮਨਾਉਣ ਦਾ ਐਲਾਨ ਕਰਦਿਆਂ ਕਿਹਾ ਕਿ ਅਜਿਹੇ ਅਜ਼ਾਦੀ ਦਿਹਾੜੇ ਦਾ ਸਿੱਖ ਬਾਈਕਾਟ ਕਰਦੇ ਹਨ, ਜਿਨਾਂ ‘ਤੇ ਤਸ਼ੱਦਦ ਕੀਤਾ ਜਾਂਦਾ। ਉਨ੍ਹਾਂ ਕਿਹਾ ਕਿ ਨੌਜਵਾਨ ‘ਤੇ ਤਸ਼ੱਦਦ ਸਿੱਖਾਂ ਦੀ ਅਜ਼ਾਦੀ ‘ਤੇ ਹਮਲਾ, ਜੋ ਸਹਿਣਯੌਗ ਨਹੀਂ ਹੈ।
ਰੋਸ ਪ੍ਰਦਰਸ਼ਨਕਾਰੀਆਂ ਵੱਲੋਂ ਸ਼ਾਂਤਮਈ ਢੰਗ ਨਾਲ ਸਤਿਨਾਮ ਵਾਹਿਗੁਰੂ ਦੇ ਨਾਮ ਜਾਪ ਨੇ ਦੋਸ਼ੀਆਂ ਖਿਲਾਫ਼ ਅਤੇ ਸਿੱਖ ਨੌਜਵਾਨਾਂ ‘ਤੇ ਕਾਤਲਾਨਾ ਕੀਤੇ ਜਾਂਦੇ ਹਮਲਿਆਂ ਖਿਲਾਫ਼ ਐਸ.ਐਸ.ਪੀ. ਦਫਤਰ ਵੱਲ ਮਾਰਚ ਕੀਤਾ ਗਿਆ। ਰੋਸ ਮਾਰਚ ਦੌਰਾਨ ਯੂਨਾÂਂੀਟਿਡ ਸਿੱਖ ਪਾਰਟੀ ਅਤੇ ਪੰਥ ਖਾਲਸਾ ਪੰਜਾਬ ਸਤਿਕਾਰ ਕਮੇਟੀ ਆਗੂਆਂ ਨੇ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਖਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਵੀ ਕੀਤੀ।
ਇਸ ਮੌਕੇ ਯੂਨਾਈਟਿਡ ਸਿੱਖ ਪਾਰਟੀ ਦੇ ਪ੍ਰਧਾਨ ਜਸਵਿੰਦਰ ਸਿੰਘ ਨੇ ਆਖਿਆ ਕਿ ਅੱਜ ਦਾ ਰੋਸ ਮਾਰਚ ਸਿੱਖ ਨੌਜਵਾਨ ਦੀ ਥਾਣੇ ‘ਚ ਢਾਹੇ ਤਸ਼ੱਦਦ ਅਤੇ ਦੋਸ਼ੀ ਪੁਲਿਸ ਕਰਮਚਾਰੀਆਂ ਦੀ ਗ੍ਰਿਫਤਾਰੀ ਨੂੰ ਲੈ ਕੇ ਕੱਢਿਆ ਗਿਆ ਅਤੇ ਐਸ.ਐਸ.ਪੀ. ਦਫਤਰ ਦੇ ਘਿਰਾਓ ਤੋਂ ਪਹਿਲਾਂ ਹੀ ਉਨ੍ਹਾਂ ਪੁਲਿਸ ਫੋਰਸ ਨੇ ਅੱਗੇ ਨਹੀਂ ਵੱਧਣ ਦਿੱਤਾ। ਪ੍ਰਧਾਨ ਜਸਵਿੰਦਰ ਸਿੰਘ ਨੇ ਕਿਹਾ ਕਿ ਦੋਸ਼ੀ ਪੁਲਿਸ ਅਧਿਕਾਰੀਆਂ ਦੀ ਗ੍ਰਿਫਤਾਰੀ ਅਤੇ ਧਾਰਾ 295 ਏ ਦੀ ਤਹਿਤ ਮਾਮਲਾ ਦਰਜ ਕੀਤਾ ਗਿਆ। ਉਨ੍ਹਾਂ ਕਿਹਾ ਕਿ ਹਮੇਸ਼ਾ ਹੀ ਸਿੱਖਾਂ ਨਾਲ ਧੱਕਾ ਹੁੰਦਾ ਹੈ ਇਹ ਘਟਨਾਕ੍ਰਾਮ ਵੀ ਧੱਕੇਸ਼ਾਹੀ ਦਾ ਹਿੱਸਾ ਹੈ। ਉਨ੍ਹਾਂ ਰੋਸ ਵਜੋਂ ਐਲਾਨ ਕੀਤਾ ਕਿ ਨੌਜਵਾਨ ‘ਤੇ ਕੀਤੇ ਤਸ਼ੱਦਦ ਦੇ ਰੋਸ ਮਾਰਚ ਸਿੱਖ ਜਥੇਬੰਦੀਆਂ ਅਜ਼ਾਦੀ ਦਿਹਾੜੇ ਨੂੰ ਕਾਲੇ ਦਿਵਸ ਵਜੋਂ ਮਨਾਉਣ ਅਤੇ ਅਸੀਂ ਅਜ਼ਾਦੀ ਦਿਹਾੜੇ ਦਾ ਬਾਈਕਾਟ ਕਰਦੇ ਹਾਂ।

