ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰ ਯੂਨੀਅਨ ਵੱਲੋਂ ਮੁੱਖ ਦਫਤਰ ਵਿਖੇ ਧਰਨਾ 16 ਨੂੰ
ਪਟਿਆਲਾ, 13 ਅਗਸਤ (ਮਧੂਸਾਰ ਬਿਊਰੋ) ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰ ਯੁਨੀਅਨ ਡਵੀਜ਼ਨ ਨੰ: 4 ਦੀ ਮੀਟਿੰਗ ਮੁੱਖ ਦਫ਼ਤਰ, ਪਟਿਆਲਾ ਵਿਖੇ ਕੀਤੀ ਗਈ।
ਮੀਟਿੰਗ ‘ਚ ਪ੍ਰਧਾਨ ਪਰਵਿੰਦਰ ਸਿੰਘ ਕਲਿਆਣ ਨੇ ਵਿਸ਼ਵਾਸ਼ ਦਵਾਇਆ ਕਿ 16 ਅਗਸਤ ਨੂੰ ਪਰਿਵਾਰਾਂ ਸਮੇਤ ਸਾਰੇ ਹੈਡ ਆਫਿਸ, ਪਟਿਆਲਾ ਵਿਖੇ ਪਹੁੰਚਣਗੇ। ਜਿਸ ਵਿੱਚ ਜ਼ਿਲ੍ਹਾ ਪ੍ਰਧਾਨ ਜੀਤ ਨੇ ਦੱਸਿਆ ਕਿ ਵੱਖ-ਵੱਖ ਬ੍ਰਾਂਚਾਂ ਦੀਆ ਮੀਟਿੰਗਾਂ ਕਰਵਾਈਆਂ ਜਾਣਗੀਆਂ ਅਤੇ ਜ਼ਿਲ੍ਹੇ ਦੇ ਸਾਰੇ ਪਰਿਵਾਰ ਕੰਨਵੈਸ਼ਨ ਵਿੱਚ ਪਹੁੰਚਣਗੇ।
ਸਰਕਲ ਪ੍ਰਧਾਨ ਗੁਰਚਰਨ ਸਿੰਘ ਨੇ ਦੱਸਿਆ ਕਿ ਇਹ ਸਰਕਾਰ ਦੀਆਂ ਮਾਰੂ ਨੀਤੀਆਂ ਅਤੇ ਪਿੰਡਾ ਵਿੱਚ ਜਲ ਘਰ ਪੰਚਾਇਤਾਂ ਨੂੰ ਜਬਰੀ ਦਿੱਤੇ ਜਾਣ ਦੇ ਵਿਰੋਧ ਵਿੱਚ ਕੰਟਰੈਕਟ ਵਰਕਰ ਪੂਰੇ ਉਤਸਾਹ ਨਾਲ ਹਿੱਸਾ ਲੈ ਰਹੇ ਹਨ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਆਪਣੀਆਂ ਮਾਰੂ ਨੀਤੀਆਂ ਤੋ ਬਾਜ ਨਾ ਆਈ ਤਾਂ ਕੰਟਰੈਕਟ ਵਰਕਰ ਯੁਨੀਅਨ ਵੱਲੋ ਆਪਣੇ ਪਰਿਵਾਰਾਂ ਸਮੇਤ ਬਸੰਤੀ ਰੰਗ ਵਿੱਚ ਸਜ ਕੇ 28 ਅਗਸਤ ਨੂੰ ਕੈਪਟਨ ਅਮਰਿੰਦਰ ਸਿੰਘ ਦੇ ਮੋਤੀ ਮਹਿਲ ਦਾ ਘੇਰਾਵ ਕੀਤਾ ਜਾਵੇਗਾ ਅਤੇ ਇਸ ਨੂੰ ਸਫਲ ਬਣਾਉਣ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ। ਜੇ ਇਸ ਵਿੱਚ ਕਿਸੇ ਵੀ ਪ੍ਰਕਾਰ ਦਾ ਕੋਈ ਜਾਨੀ ਜਾ ਮਾਲੀ ਨੁਕਸਾਨ ਹੁੰਦਾ ਹੈ ਤਾਂ ਉਸ ਦੀ ਜਿੰਮੇਵਾਰੀ ਸਰਕਾਰ ਦੀ ਹੋਵੇਗੀ।

