ਪੰਜਾਬ

ਪੰਜਾਬ ਮੰਤਰੀ ਮੰਡਲ ਵਲੋਂ ਬਲਰਾਮਜੀ ਦਾਸ ਟੰਡਨ ਦੀ ਯਾਦ ਵਿੱਚ 2 ਮਿੰਟ ਦਾ ਮੌਨ

ਚੰਡੀਗੜ੍ਹ, 16 ਅਗਸਤ (ਮਧੂਸਾਰ ਬਿਊਰੋ) ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਪੰਜਾਬ ਮੰਤਰੀ ਮੰਡਲ ਨੇ ਅੱਜ ਛਤੀਤਗੜ੍ਹ ਦੇ ਰਾਜਪਾਲ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਬਲਰਾਮਜੀ ਦਾਸ ਟੰਡਨ ਦੀ ਯਾਦ ਵਿੱਚ 2 ਮਿੰਟ ਦਾ ਮੌਨ ਰੱਖਿਆ।

ਸੂਬੇ ਦੇ ਸਮੁੱਚੇ ਵਿਕਾਸ ਅਤੇ ਖੁਸ਼ਹਾਲੀ ਲਈ ਅੱਣਥਕ ਕਾਰਜ ਕਰਨ ਵਾਲੇ ਇਸ ਉੱਘੇ ਸਿਆਸਤਦਾਨ ਅਤੇ ਯੋਗ ਪ੍ਰਸ਼ਾਸਕ ਨੂੰ ਯਾਦ ਕਰਦਿਆਂ ਮੰਤਰੀ ਮੰਡਲ ਨੇ ਸ੍ਰੀ ਟੰਡਨ ਨੂੰ ਸ਼ਰਧਾਂਜਲੀ ਭੇਂਟ ਕੀਤੀ ਜਿਨ੍ਹਾਂ ਦਾ 14 ਅਗਸਤ ਨੂੰ ਦੇਹਾਂਤ ਹੋ ਗਿਆ ਸੀ।
ਮੰਤਰੀ ਮੰਡਲ ਨੇ ਵਿਛੜੀ ਆਤਮਾ ਦੀ ਰੂਹ ਦੀ ਸ਼ਾਤੀ ਅਤੇ ਇਹ ਨਾ ਪੂਰਿਆ ਜਾ ਸਕਣ ਵਾਲਾ ਘਾਟਾ ਸਹਿਣ ਕਰਨ ਲਈ ਪਰਿਵਾਰ ਨੂੰ ਬਲ ਬੱਖਸ਼ਣ ਵਾਸਤੇ ਪ੍ਰਮਾਤਮਾ ਅੱਗੇ ਅਰਦਾਸ ਕੀਤੀ।
ਗੌਰਤਲਬ ਹੈ ਕਿ ਸੂਬਾ ਸਰਕਾਰ ਮੰਗਲਵਾਰ ਦੁਪਹਿਰ ਤੋਂ ਬਾਅਦ ਅੱਧੇ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਸੀ ਅਤੇ ਉਨ੍ਹਾਂ ਦੇ ਸਤਿਕਾਰ ਵਿੱਚ 16 ਅਗਸਤ ਨੂੰ ਇਕ ਦਿਨ ਦਾ ਰਾਜਕੀ ਸ਼ੋਕ ਐਲਾਨਿਆ ਹੈ।

Leave a Reply

Your email address will not be published. Required fields are marked *