ਦੇਸ਼-ਵਿਦੇਸ਼ਪੰਜਾਬ

ਅਟਲ ਬਿਹਾਰੀ ਦੇ ਦਿਹਾਂਤ ‘ਤੇ 7 ਦਿਨਾਂ ਦਾ ਰਾਸ਼ਟਰੀ ਸੋਗ

ਨਵੀਂ ਦਿੱਲੀ— ਸਰਕਾਰ ਨੇ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੇ ਦਿਹਾਂਤ ‘ਤੇ 7 ਦਿਨ ਦਾ ਰਾਸ਼ਟਰੀ ਸੋਗ ਅਤੇ ਇਕ ਦਿਨ ਦੀ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਹੈ। ਸ਼ੁੱਕਰਵਾਰ ਨੂੰ ਦਿੱਲੀ, ਪੰਜਾਬ, ਉਤਰਾਖੰਡ ਸਮੇਤ ਕਈ ਸੂਬਿਆਂ ‘ਚ ਸਕੂਲ, ਕਾਲਜ ਅਤੇ ਦਫਤਰ ਬੰਦ ਰਹਿਣਗੇ।

ਗ੍ਰਹਿ ਮੰਤਰਾਲੇ ਮੁਤਾਬਕ ਵਾਜਪਾਈ ਦੇ ਦਿਹਾਂਤ ‘ਤੇ ਦੇਸ਼ ‘ਚ ਅੱਜ ਤੋਂ 22 ਅਗਸਤ ਤਕ ਰਾਸ਼ਟਰੀ ਸੋਗ ਮਨਾਇਆ ਜਾਵੇਗਾ ਅਤੇ ਇਸ ਦੌਰਾਨ ਸਾਰੇ ਸਰਕਾਰੀ ਭਵਨਾਂ ‘ਤੇ ਰਾਸ਼ਟਰੀ ਝੰਡਾ ਅੱਧਾ ਝੁਕਿਆ ਰਹੇਗਾ। ਇਨ੍ਹਾਂ ਦਿਨਾਂ ਵਿਚਾਲੇ ਕੋਈ ਵੀ ਸਰਕਾਰੀ ਸਮਾਰੋਹ ਆਯੋਜਿਤ ਨਹੀਂ ਕੀਤਾ ਜਾਵੇਗਾ। ਵਾਜਪਾਈ ਦਾ ਅੰਤਿਮ ਸੰਸਕਾਰ ਪੂਰੇ ਰਾਸ਼ਟਰੀ ਸਨਮਾਨ ਨਾਲ ਕੀਤਾ ਜਾਵੇਗਾ। ਅਟਲ ਬਿਹਾਰੀ ਵਾਜਪਾਈ ਦੇ ਅੰਤਿਮ ਸੰਸਕਾਰ ਦੇ ਦਿਨ ਵਿਦੇਸ਼ਾਂ ‘ਚ ਭਾਰਤੀ ਮਿਸ਼ਨਾਂ ਅਤੇ ਰਾਜਮਾਰਗਾਂ ‘ਤੇ ਵੀ ਰਾਸ਼ਟਰੀ ਝੰਡਾ ਅੱਧਾ ਝੁਕਿਆ ਰਹੇਗਾ। ਜ਼ਿਕਰਯੋਗ ਹੈ ਕਿ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਕਾਫੀ ਲੰਮੇ ਸਮੇਂ ਤੋਂ ਬਿਮਾਰ ਸਨ, ਜਿਨ੍ਹਾਂ ਦਾ ਅੱਜ ਸ਼ਾਮ ਆਲ ਇੰਡੀਆ ਇੰਸਟੀਚਿਊਟ ਆਫ ਮੈਡੀਕਲ ਸਾਇੰਸ (ਏਮਸ) ‘ਚ ਦਿਹਾਂਤ ਹੋ ਗਿਆ।

Leave a Reply

Your email address will not be published. Required fields are marked *