ਪੰਜਾਬ

ਅਧਿਆਪਿਕਾ ਰਵਿੰਦਰ ਕੌਰ ਨੂੰ ਮਿਲਿਆ ਵਿਸ਼ੇਸ਼ ਸਨਮਾਨ

ਅਜਿਹੀਆਂ ਸਰਕਾਰੀ ਮਹਿਲਾ ਕਰਮਚਾਰੀਆਂ ਤੇ ਸਰਕਾਰ ਨੂੰ ਬਹੁਤ ਮਾਣ ਹੈ: ਮਨਪ੍ਰੀਤ ਬਾਦਲ
ਅੰਮ੍ਰਿਤਸਰ ( ਸੁਖਬੀਰ ਸਿੰਘ/ਮਧੂਸਾਰ ਬਿਊਰੋ) ) 72ਵੇਂ ਸੁਤੰਤਰਤਾ ਦਿਵਸ ਦੇ ਸ਼ੁੱਭ ਅਵਸਰ ਤੇ ਸਥਾਨਕ ਗੁਰੂ ਨਾਨਕ ਸਟੇਡੀਅਮ ਵਿਖੇ ਵੱਖ-ਵੱਖ ਖੇਤਰਾਂ ਦੇ ਵਿੱਚ ਅਹਿਮ ਯੋਗਦਾਨ ਪਾਉਣ ਵਾਲਿਆਂ ਨੂੰ ਪੰਜਾਬ ਦੇ ਖਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਵੱਲੋਂ ਉਚੇਚੇ ਤੌਰ ਤੇ ਸਨਮਾਨਿਤ ਕੀਤੇ ਜਾਣ ਦੇ ਸਿਲਸਿਲੇ ਤਹਿਤ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਸ਼ਿਵਾਲਾ ਭਾਈਆਂ ਦੀ ਅਧਿਆਪਿਕਾ ਰਵਿੰਦਰ ਕੌਰ ਨੂੰ ਵਿੱਦਿਅਕ ਖੇਤਰ ਤੋਂ ਇਲਾਵਾ ਕਲਾ, ਵਿਰਸਾ ਤੇ ਵਿਰਾਸਤ ਦੇ ਪ੍ਰਚਾਰ ਤੇ ਪ੍ਰਸਾਰ ਦੇ ਵਿੱਚ ਪਾਏ ਗਏ ਵੱਡਮੁੱਲੇ ਯੋਗਦਾਨ ਬਦਲੇ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ।

ਪੰਜਾਬ ਸਰਕਾਰ ਦੇ ਇਸ ਜ਼ਿਲ੍ਹਾ ਪੱਧਰੀ ਸਮਾਰੋਹ ਦੇ ਦੌਰਾਨ ਸਿੱਖਿਆ ਵਿਭਾਗ ਦੀ ਇਸ ਸਿਰੜੀ ਤੇ ਮਿਹਨਤੀ ਅਧਿਆਪਿਕਾ ਨੂੰ ਰਵਿੰਦਰ ਕੌਰ ਨੂੰ ਖਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਸਨਮਾਨ ਚਿੰਨ੍ਹ ਦੇ ਕੇ ਨਵਾਜਿਆ। ਇੱਥੇ ਹੀ ਬਸ ਨਹੀਂ ਸ੍ਰ. ਬਾਦਲ ਨੇ ਅਧਿਆਪਿਕਾ ਰਵਿੰਦਰ ਕੌਰ ਦੀਆਂ ਵਿਭਾਗ ਤੇ ਸਰਕਾਰੀ ਸਮਾਰੋਹਾਂ ਦੇ ਵਿੱਚ ਦਿੱਤੀਆਂ ਗਈਆਂ ਸ਼ਲਾਘਾਯੋਗ ਸੇਵਾਵਾਂ ਦੀ ਬੇਹੱਦ ਪ੍ਰਸ਼ੰਸ਼ਾ ਵੀ ਕੀਤੀ ਤੇ ਕਿਹਾ ਕਿ ਅਜਿਹੀਆਂ ਸਰਕਾਰੀ ਮਹਿਲਾ ਕਰਮਚਾਰੀਆਂ ਤੇ ਸਰਕਾਰ ਨੂੰ ਬਹੁਤ ਮਾਣ ਹੈ। ਦੱਸਣਯੋਗ ਹੈ ਕਿ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਦੀ ਅਧਿਆਪਿਕਾ ਰਵਿੰਦਰ ਕੌਰ ਬੀਤੇ ਲੰਮੇ ਸਮੇਂ ਤੋਂ ਕਲਾ, ਖੇਡਾਂ ਤੇ ਹੋਰ ਸਰਗਰਮੀਆਂ ਨੂੰ ਸਮਾਜਿਕ ਖੇਤਰਾਂ ਦੇ ਵਿੱਚ ਉਤਸ਼ਾਹਿਤ ਕਰਨ ਲਈ ਯਤਨਸ਼ੀਲ ਹੈ। ਜਿਸ ਦੇ ਸਿੱਟੇ ਵੱਜੋਂ ਸਕੂਲ ਦੀਆਂ ਵਿਦਿਆਰਥਣਾ ਨੇ ਜ਼ਿਲ੍ਹਾ ਸੂਬਾ ਤੇ ਕੌਮੀ ਪੱਧਰ ਤੇ ਨਾਮਣਾ ਖੱਟਿਆ ਹੈ। ਜਦੋਂ ਕਿ ਪਿਛਲੇ ਲੰਮੇ ਸਮੇਂ ਤੋਂ ਸਰਕਾਰੀ ਜ਼ਿਲ੍ਹਾ ਤੇ ਰਾਜ ਪੱਧਰੀ ਪ੍ਰੋਗ੍ਰਾਮਾ ਦੇ ਵਿੱਚ ਪੰਜਾਬੀ ਸੱਭਿਆਚਾਰ ਦੇ ਅਨਿਖੜਵੇਂ ਅੰਗ ਗਿੱਧੇ ਦੀ ਪੇਸ਼ਕਾਰੀ ਕਰਵਾਉਣਾ ਵੀ ਉਨ੍ਹਾਂ ਦੇ ਹਿੱਸੇ ਆਇਆ ਹੈ। ਇਸ ਮੌਕੇ ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ, ਪੁਲਿਸ ਕਮਿਸ਼ਨਰ ਐਸ.ਐਸ. ਸ਼੍ਰੀ ਵਾਸਤਵ, ਜ਼ਿਲ੍ਹਾ ਡੀ.ਈ.ਓ. ਸੈਕੰਡਰੀ ਸੁਨੀਤਾ ਕਿਰਨ, ਪ੍ਰਿੰਸੀਪਲ ਜੁਗਿੰਦਰ ਕੌਰ ਸ਼ਿੰਗਾਰੀ ਤੋਂ ਇਲਾਵਾ ਕਈ ਨਾਮਵਰ ਸ਼ਹਿਰੀ ਹਾਜ਼ਰ ਸਨ।.

Leave a Reply

Your email address will not be published. Required fields are marked *