ਇਮਰਾਨ ਖ਼ਾਨ ਬਣੇ ਪਾਕਿਸਤਾਨ ਦੇ 22ਵੇਂ ਪ੍ਰਧਾਨ ਮੰਤਰੀ
ਰਾਸ਼ਟਰਪਤੀ ਮਾਮੁਨ ਹੁਸੈਨ ਨੇ ਪ੍ਰਧਾਨ ਮੰਤਰੀ ਵਜੋਂ ਸਹੁੰ ਚੁਕਾਈ
ਇਸਲਾਮਾਬਾਦ 18 ਅਗਸਤ (ਮਧੂਸਾਰ ਬਿਊਰੋ) ਇਮਰਾਨ ਖ਼ਾਨ ਨੇ ਅੱਜ ਪਾਕਿਸਤਾਨ ਦੇ 22ਵੇਂ ਪ੍ਰਧਾਨ ਮੰਤਰੀ ਵਜੋਂ ਹਲਫ ਲੈ ਲਿਆ। ਇਮਰਾਨ ਨੂੰ ਪਾਕਿਸਤਾਨ ਦੇ ਰਾਸ਼ਟਰਪਤੀ ਮਾਮੁਨ ਹੁਸੈਨ ਨੇ ਪ੍ਰਧਾਨ ਮੰਤਰੀ ਵਜੋਂ ਸਹੁੰ ਚੁਕਾਈ।।
ਇਸ ਮੌਕੇ ਉਨ੍ਹਾਂ ਦੀ ਤੀਜੀ ਪਤਨੀ ਬੁਸ਼ਰਾ ਵੀ ਮੌਜੂਦ ਸਨ। ਰਾਸ਼ਟਰਪਤੀ ਭਵਨ ਵਿਖੇ ਇਸ ਸਮਾਗਮ ਚ ਭਾਰਤ ਤੋਂ ਪੰਜਾਬ ਦੇ ਕੈਬਨਿਟ ਮੰਤਰੀ ਅਤੇ ਸਾਬਕਾ ਕ੍ਰਿਕਟਰ ਨਵਜੋਤ ਸਿੰਘ ਸਿੱਧੂ ਵੀ ਸ਼ਾਮਲ ਹੋਏ ਹਨ। ਸਿੱਧੂ ਨੇ ਪਾਕਿਸਤਾਨ ਦੇ ਫੌਜ ਮੁਖੀ ਜਨਰਲ ਕਮਰ ਜਾਵੇਦ ਬਾਜਵਾ ਨਾਲ ਵੀ ਮੁਲਾਕਾਤ ਕੀਤੀ।

