Friday, October 9, 2026
Latest:
ਪਟਿਆਲਾ

ਮਿਲਾਵਟੀ ਵਸਤਾਂ ਤੇ ਨਸ਼ੀਲੀਆਂ ਦਵਾਈਆਂ ਦੀ ਸੂਚਨਾ ਦੇਣ ਲਈ ਫੋਨ ਨੰਬਰ ਜਾਰੀ

ਪਟਿਆਲਾ, 24 ਅਗਸਤ (ਮਧੂਸਾਰ ਬਿਊਰੋ) ਪਟਿਆਲਾ ਦੇ ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਅਮਿਤ ਨੇ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਅਰੰਭੀ ਮੁਹਿੰਮ ਹੇਠ ਜ਼ਿਲ੍ਹੇ ਨੂੰ ਮਿਲਾਵਟੀ ਵਸਤਾਂ ਅਤੇ ਨਸ਼ੀਲੇ ਪਦਾਰਥਾਂ ਤੋਂ ਮੁਕਤ ਕਰਨ ਲਈ ਜ਼ਿਲ੍ਹੇ ਦੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਖਾਣ ਪੀਣ ਵਾਲੀਆਂ ਵਸਤਾਂ ‘ਚ ਮਿਲਾਵਟ ਜਾਂ ਦਵਾਈਆਂ ਦੀਆਂ ਦੁਕਾਨਾਂ ਜਾਂ ਕਿਤੇ ਹੋਰ ਵੀ ਨਸ਼ੀਲੇ ਪਦਾਰਥ, ਨਸ਼ੀਲੀਆਂ ਦਵਾਈਆਂ ਆਦਿ ਵਿਕਣ ਦਾ ਮਾਮਲਾ ਉਨ੍ਹਾਂ ਦੇ ਧਿਆਨ ‘ਚ ਆਉਂਦਾ ਹੈ ਤਾਂ ਉਹ ਇਸ ਦੀ ਸੂਚਨਾ ਵਧੀਕ ਡਿਪਟੀ ਕਮਿਸ਼ਨਰ (ਜ) ਦੇ ਦਫ਼ਤਰ ਦੇ ਫੋਨ ਨੰਬਰ 0175-2311304 ‘ਤੇ ਦੇਣ।

ਸ੍ਰੀ ਕੁਮਾਰ ਅਮਿਤ ਨੇ ਦੱਸਿਆ ਕਿ ਵਧੀਕ ਡਿਪਟੀ ਕਮਿਸ਼ਨਰ (ਜ) ਡੈਪੋ ਅਤੇ ਮਿਸ਼ਨ ਤੰਦਰੁਸਤ ਪੰਜਾਬ ਦੇ ਪਟਿਆਲਾ ਜ਼ਿਲ੍ਹੇ ਲਈ ਨੋਡਲ ਅਫ਼ਸਰ ਹਨ ਅਤੇ ਏ.ਡੀ.ਸੀ. ਜ਼ਿਲ੍ਹੇ ਅੰਦਰ ਮਿਲਾਵਟਖੋਰੀ ਦੇ ਖਾਤਮੇ ਲਈ ਬਣਾਈ ਗਈ ਵਿਸ਼ੇਸ਼ ਟਾਸਕ ਫੋਰਸ ਦੇ ਵੀ ਨੋਡਲ ਅਫ਼ਸਰ ਬਣਾਏ ਗਏ ਹਨ। ਉਨ੍ਹਾਂ ਦੱਸਿਆ ਕਿ ਮਿਲਾਵਟੀ ਵਸਤਾਂ ਅਤੇ ਨਸ਼ੀਲੇ ਪਦਾਰਥਾਂ ਦੀ ਸੂਚਨਾ ਦੇਣ ਵਾਲੇ ਦੀ ਪਛਾਣ ਗੁਪਤ ਰੱਖੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਫੋਨ ਨੰਬਰ ‘ਤੇ ਕੰਮ ਵਾਲੇ ਦਿਨਾਂ ‘ਚ ਸਵੇਰੇ 9 ਤੋਂ ਸ਼ਾਮ 5 ਵਜੇ ਤੱਕ ਸੂਚਨਾ ਦਿੱਤੀ ਜਾ ਸਕਦੀ ਹੈ।

Leave a Reply

Your email address will not be published. Required fields are marked *