ਪੰਜਾਬ

ਦਾਦੂਵਾਲ ਬਾਰੇ ਸੁਖਬੀਰ ਦੇ ਦੋਸ਼ਾਂ ਦੀ ਜਾਂਚ ਲਈ ਰੰਧਾਵਾ ਦੀ ਅਗਵਾਈ ‘ਚ ਸਦਨ ਦੀ ਕਮੇਟੀ ਦਾ ਗਠਨ

ਚੰਡੀਗੜ•, 28 ਅਗਸਤ (ਮਧੂਸਾਰ ਬਿਊਰੋ) ਮੁੱਖ ਮੰਤਰੀ ਦੀ ਬੇਨਤੀ ਨੂੰ ਪ੍ਰਵਾਨ ਕਰਦੇ ਹੋਏ ਪੰਜਾਬ ਵਿਧਾਨ ਸਭਾ ਦੇ ਸਪੀਕਰ ਨੇ ਕੈਪਟਨ ਅਮਰਿੰਦਰ ਸਿੰਘ ਦੇ ਨਿਵਾਸ ਸਥਾਨ ‘ਤੇ ਉਨ•ਾਂ ਅਤੇ ਸਿੱਖ ਪ੍ਰਚਾਰਕ ਬਲਜੀਤ ਸਿੰਘ ਦਾਦੂਵਾਲ ਵਿੱਚਕਾਰ ਮੀਟਿੰਗ ਹੋਣ ਸਬੰਧੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਲਾਏ ਗਏ ਦੋਸ਼ਾਂ ਦੀ ਜਾਂਚ ਵਾਸਤੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੀ ਅਗਵਾਈ ਹੇਠ ਸਦਨ ਦੀ ਕਮੇਟੀ ਦਾ ਗਠਨ ਕਰ ਦਿੱਤਾ ਹੈ।

ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਵੱਲੋਂ ਉਠਾਏ ਗਏ ਮੁੱਦੇ ਵਿੱਚ ਦਖਲ ਦਿੰਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਸੁਖਬੀਰ ਨੂੰ ‘ਗਲਤਬਿਆਨੀ ਦਾ ਮਾਹਰ’ ਦੱਿਸਆ ਕਿਉਂਕਿ ਉਨ ਨੇ ਗਲਤ ਸੂਚਨਾ ਦੇ ਕੇ ਸਦਨ ਨੂੰ ਗੁੰਮਰਾਹ ਕੀਤਾ ਹੈ। ਉਨ•ਾਂ ਕਿਹਾ ਕਿ ਜਿਸ ਟਾਵਰ ਦੀ ਸਥਿਤੀ ਬਾਰੇ ਸੁਖਬੀਰ ਨੇ ਜਾਣਕਾਰੀ ਦਿੱਤੀ ਹੈ ਉਹ ਹੈ ਹੀ ਨਹੀਂ। ਉਨ•ਾਂ ਕਿਹਾ ਕਿ ਅਕਾਲੀ ਆਗੂ ਦਾ ਸਾਫ਼ ਉਦੇਸ਼ ਗਲਤ ਸੂਚਨਾ ਨੂੰ ਫੈਲਾਉਣਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਸੁਖਬੀਰ ਨੇ ਸ਼ੇਖੀ ਮਾਰਨ ਲਈ ਦਾਦੂਵਾਲ ਦੇ ਨਾਲ ਉਨ•ਾਂ ਦੀਆਂ ਜਿਹੜੀਆਂ ਤਸਵੀਰਾਂ ਵਿਖਾਈਆਂ ਹਨ ਇਹ ਪੰਜਾਬ ਭਵਨ ਵਿਖੇ ਉਨ•ਾਂ ਦੀ ਇਕ ਵਫਦ ਨਾਲ ਹੋਈ ਮੀਟਿੰਗ ਦੌਰਾਨ ਖਿੱਚੀਆਂ ਗਈਆਂ ਹਨ। ਮੁੱਖ ਮੰਤਰੀ ਨੇ ਦੱਸਿਆ ਕਿ ਇਹ ਕੋਈ ਖੁਫੀਆ ਮੀਟਿੰਗ ਨਹੀਂ ਸੀ ਸਗੋਂ ਇਸ ਦੀ ਮੀਡੀਆ ਵਿੱਚ ਵੱਡੇ ਪੱਧਰ ‘ਤੇ ਕਵਰੇਜ਼ ਹੋਈ ਸੀ। ਉਨ•ਾਂ ਕਿਹਾ ਕਿ ਇਸ ਵਫਦ ਵਿੱਚ ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂ ਸ਼ਾਮਲ ਸਨ ਜਿਨ•ਾਂ ਵਿੱਚ ਯੂ.ਏ.ਡੀ., ਐਸ.ਏ.ਡੀ. (ਮਾਨ), ਐਸ.ਏ.ਡੀ. (1920) ਸ਼ਾਮਲ ਸਨ। ਇਹ ਵਫਦ ਆਪਣੀਆਂ ਮੰਗਾਂ ਦੀ ਸੂਚੀ ਲੈ ਕੇ ਆਇਆ ਸੀ ਜਿਸ ਵਿੱਚ ਬੇਅਦਬੀ ਦੇ ਮਾਮਲਿਆਂ ਦਾ ਪਤਾ ਲਾਉਣਾ, ਬੇਅਦਬੀ ਦੇ ਮਾਮਲੇ ਵਿੱਚ ਸ਼ਾਮਲ ਲੋਕਾਂ ਨੂੰ ਗ੍ਰਿਫਤਾਰ ਕਰਨਾ, ਸੂਬੇ ਅਤੇ ਸੂਬੇ ਤੋਂ ਬਾਹਰ ਦੀਆਂ ਜੇਲ•ਾਂ ਵਿੱਚ ਆਪਣੀ ਸਜ਼ਾ ਮੁਕੰਮਲ ਕਰਨ ਦੇ ਬਾਵਜੂਦ ਟਾਡਾ ਹੇਠ ਨਜ਼ਰਬੰਦਾਂ ਦੀ ਰਿਹਾਈ ਅਤੇ ਤਬਾਦਲਾ ਤੋਂ ਇਲਾਵਾ ਹੋਰ ਮੰਗਾਂ ਵੀ ਸ਼ਾਮਲ ਸਨ। ਉਨ•ਾਂ ਦੱਸਿਆ ਕਿ ਦਾਦੂਵਾਲ ਇਨ•ਾਂ ਆਗੂਆਂ ਨਾਲ ਉਸ ਵਫਦ ਵਿੱਚ ਆਏ ਸਨ।
ਮੁੱਖ ਮੰਤਰੀ ਨੇ ਕਿਹਾ ਕਿ ਅਸਲੀਅਤ ਇਹ ਹੈ ਕਿ ਜੇ ਇਕੋ ਤਰ•ਾਂ ਦੀ ਸਿਹਤ ਅਤੇ ਦਿੱਖ ਵਾਲੇ ਪੰਜ ਵਿਅਕਤੀ ਦਾਦੂਵਾਲ ਨਾਲ ਖੜੇ ਹੋਣ ਤਾਂ ਉਹ ਉਨ•ਾਂ ਨੂੰ ਪਹਿਚਾਣ ਨਹੀਂ ਸਕਦੇ। ਉਨ•ਾਂ ਕਿਹਾ ਕਿ ਸਦਨ ਦੀ ਕਮੇਟੀ ਵੱਲੋਂ ਕੀਤੀ ਜਾਣ ਵਾਲੀ ਜਾਂਚ ਸੁਖਬੀਰ ਦੇ ਝੂਠਾਂ ਦਾ ਪਰਦਾਫਾਸ਼ ਕਰੇਗੀ ਅਤੇ ਇਸ ਮਾਮਲੇ ਸਬੰਧੀ ਸਚਾਈ ਨੂੰ ਸਾਹਮਣੇ ਲਿਆਵੇਗੀ।
ਆਪਣਾ ਸਰਕਾਰੀ ਨਿਵਾਸ ਸਥਾਨ ਸੀ.ਸੀ.ਟੀ.ਵੀ. ਦੀ ਸਖ਼ਤ ਨਿਗਰਾਨੀ ਹੇਠ ਹੋਣ ਦਾ ਜ਼ਿਕਰ ਕਰਦੇ ਹੋਏ ਮੁੱਖ ਮੰਤਰੀ ਨੇ ਸੁਖਬੀਰ ਨੂੰ ਇਨ•ਾਂ ਦੀ ਰਿਕਾਰਡਿੰਗ ਚੈÎÎੱਕ ਕਰਵਾਉਣ ਦੀ ਚੁਣੌਤੀ ਦਿੱਤੀ।
ਇਸੇ ਦੌਰਾਨ ਆਮ ਆਦਮੀ ਪਾਰਟੀ ਦੇ ਵਿਧਾਇਕ ਹਰਵਿੰਦਰ ਸਿੰਘ ਫੁਲਕਾ ਨੇ ਸੁਖਬੀਰ ਦੀ ਤਿੱਖੀ ਆਲੋਚਣਾ ਕਰਦੇ ਹੋਏ ਕਿਹਾ ਕਿ ਜੇ ਕਿਸੇ ਮਾਮਲੇ ਵਿੱਚ ਦਾਦੂਵਾਲ ਮੁੱਖ ਮੰਤਰੀ ਨਾਲ ਮਿਲਣੀ ਕਰਦੇ ਹਨ ਤਾਂ ਇਸ ਵਿੱਚ ਕੁੱਝ ਵੀ ਗਲਤ ਨਹੀਂ ਹੈ। ਉਨ•ਾਂ ਕਿਹਾ ਕਿ ਦਾਦੂਵਾਲ ਧਮਕੀਆਂ ਦਾ ਸਾਹਮਣਾ ਕਰ ਰਹੇ ਹਨ ਅਤੇ ਉਨ•ਾਂ ਨੂੰ ਇਸ ਮੁੱਦੇ ‘ਤੇ ਮੁੱਖ ਮੰਤਰੀ ਤੱਕ ਪਹੁੰਚ ਕਰਨ ਦਾ ਹਰ ਅਧਿਕਾਰ ਹੈ।
ਇਸ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਨੇ ਸੁਖਬੀਰ ਦੇ ਦੋਸ਼ਾਂ ਦੀ ਜਾਂਚ ਲਈ ਸਦਨ ਦੀ ਕਮੇਟੀ ਗਠਿਤ ਕਰਨ ਦਾ ਪ੍ਰਸਤਾਵ ਕੀਤਾ ਜਿਸ ਨੂੰ ਸਪੀਕਰ ਰਾਣਾ ਕੰਵਰਪਾਲ ਸਿੰਘ ਨੇ ਪ੍ਰਵਾਨ ਕਰ ਲਿਆ। ਇਸ ਬਾਰੇ ਆਮ ਆਦਮੀ ਪਾਰਟੀ ਦੇ ਮੈਂਬਰਾਂ ਨੇ ਵੀ ਆਪਣੀ ਸਹਿਮਤੀ ਦਿੱਤੀ।
ਸੋਮਵਾਰ ਨੂੰ ਮੁੱਖ ਮੰਤਰੀ ਨੇ ਸ਼੍ਰੋਮਣੀ ਅਕਾਲੀ ਦੱਲ ਦੇ ਪ੍ਰਧਾਨ ਵੱਲੋਂ ਆਧਾਰਹੀਣ ਦੋਸ਼ਾਂ ਦੇ ਨਾਲ ਸਦਨ ਨੂੰ ਗੁੰਮਰਾਹ ਕਰਨ ਦੀ ਕੀਤੀ ਕੋਸ਼ਿਸ਼ ਦੀ ਤਿੱਖੀ ਆਲੋਚਣਾ ਕੀਤੀ ਸੀ।
ਬੇਅਦਬੀ ਦੇ ਮਾਮਲਿਆਂ ਬਾਰੇ ਜਸਟਿਸ (ਰਿਟਾ.) ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਸਰਕਾਰ ਵੱਲੋਂ ਸਦਨ ਵਿੱਚ ਰੱਖੇ ਜਾਣ ਤੋਂ ਛੇਤੀ ਬਾਅਦ ਇਹ ਦੋਸ਼ ਲਾਏ ਸਨ। ਇਸ ਤੋਂ ਪਹਿਲਾਂ ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਹੀ ਸੂਬਾ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਕਾਰਵਾਈ ਰਿਪੋਰਟ (ਏ.ਟੀ.ਆਰ.) ਦੇ ਨਾਲ ਕਮਿਸ਼ਨ ਦੀ ਰਿਪੋਰਟ ਨੂੰ ਪ੍ਰਵਾਨ ਕਰ ਲਿਆ ਗਿਆ ਸੀ। ਮੰਤਰੀ ਮੰਡਲ ਨੇ ਇਹ ਰਿਪੋਰਟ ਸਦਨ ਵਿੱਚ ਰੱਖੇ ਜਾਣ ਦੀ ਰਸਮੀ ਸਹਿਮਤੀ ਦੇ ਦਿੱਤੀ ਸੀ।
ਦਾਦੂਵਾਲ ਨੂੰ ਕਦੇ ਵੀ ਨਾ ਮਿਲੇ ਹੋਣ ਅਤੇ ਉਨ•ਾਂ ਦੀ ਨਾ ਹੀ ਪਹਿਚਾਣ ਹੋਣ ਦੀ ਗੱਲ ‘ਤੇ ਜ਼ੋਰ ਦਿੰਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਸੁਖਬੀਰ ਦੇ ਦੋਸ਼ਾਂ ਦੇ ਸਬੰਧ ਵਿੱਚ ਕਿਹਾ ਕਿ ਜਦੋਂ ਉਹ ਪੁਲਿਸ ਗੋਲੀਬਾਰੀ ਤੋਂ ਬਾਅਦ ਬਰਗਾੜੀ ਗਏ ਸਨ ਤਾਂ ਉਨ•ਾਂ ਨੂੰ ਦੱਸਿਆ ਗਿਆ ਸੀ ਕਿ ਸਿੱਖ ਪ੍ਰਚਾਰਕ ਵੀ ਉÎÎੱਥੇ ਬੈਠੇ ਸਨ ਪਰ ਉਨ•ਾਂ ਨੇ ਦਾਦੂਵਾਲ ਨੂੰ ਕਦੇ ਵੀ ਨਹੀਂ ਦੇਖਿਆ ਅਤੇ ਨਾ ਹੀ ਕਦੇ ਮਿਲੇ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਅਕਾਲੀ ਪਿਛਲੇ 10 ਸਾਲਾਂ ਦੇ ਆਪਣੇ ਕੁਕਰਮਾਂ ਤੋਂ ਲੋਕਾਂ ਦਾ ਧਿਆਨ ਲਾਂਭੇ ਕਰਨ ਲਈ ਇਹ ਢਕਵੰਜ ਕਰ ਰਹੇ ਹਨ। ਉਨ•ਾਂ ਕਿਹਾ ਕਿ ਅਕਾਲੀ ਆਪਣੇ ਸ਼ਾਸਨ ਦੌਰਾਨ ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਣ ਵਿੱਚ ਵਿਸ਼ੇਸ਼ ਤੌਰ ‘ਤੇ ਅਸਫਲ ਰਹੇ।
ਉਨਾਂ ਨੇ ਅਕਾਲੀ ਆਗੂਆਂ ਨੂੰ ਰਿਪੋਰਟ ਬਾਰੇ ਬਹਿਸ ‘ਚ ਸ਼ਾਮਲ ਹੋਣ ਦੀ ਚੁਣੌਤੀ ਦਿੱਤੀ। ਉਨ•ਾਂ ਕਿਹਾ ਕਿ ਅਕਾਲੀਆਂ ਨੂੰ ਇਸ ਬਹਿਸ ਤੋਂ ਭੱਜਣਾ ਨਹੀਂ ਚਾਹੀਦਾ ਅਤੇ ਉਹ ਪਿਛਲੇ ਸਮੇਂ ਤੋਂ ਮਹੱਤਵਪੂਰਨ ਮੁੱਦਿਆਂ ‘ਤੇ ਅਜਿਹਾ ਕਰਦੇ ਆ ਰਹੇ ਹਨ।

Leave a Reply

Your email address will not be published. Required fields are marked *