ਪੰਜਾਬ

ਕਮਿਸ਼ਨ ਦੀ ਰਿਪੋਰਟ ਲੋਕਾਂ ਦਾ ਧਿਆਨ ਭਟਕਾਉਣ ਲਈ ਕੀਤੀ ਪੇਸ਼: ਮਜੀਠੀਆ

ਸਿੱਧੂ ਨੂੰ ਪੰਜਾਬ ਤੇ ਦੇਸ਼ ਦੇ ਲੋਕਾਂ ਤੋਂ ਮੁਆਫੀ ਮੰਗਣੀ ਚਾਹੀਦੀ
ਅੰਮ੍ਰਿਤਸਰ(ਬਿਊਰੋ)— ਅਕਾਲੀ ਆਗੂ ਬਿਕਰਮਜੀਤ ਸਿੰਘ ਮਜੀਠੀਆ ਨੇ ਅੰਮ੍ਰਿਤਸਰ ‘ਚ ਪ੍ਰੈਸ ਕਾਨਫਰੰਸ ਦੌਰਾਨ ਗੱਲਬਾਤ ਕਰਦਿਆਂ ਕਿਹਾ ਹੈ ਕਿ ਕਾਂਗਰਸ ਨੇ ਲੋਕਾਂ ਨਾਲ ਨੌਕਰੀ ਦੇਣ ਦੇ ਝੂਠੇ ਵਾਅਦੇ ਕੀਤੇ ਸੀ, ਉਹ ਸਾਰੇ ਪੂਰੇ ਨਹੀਂ ਕੀਤੇ ਜਾ ਰਹੇ। ਇਸ ਲਈ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਲੋਕਾਂ ਦਾ ਧਿਆਨ ਭਟਕਾਉਣ ਲਈ ਪੇਸ਼ ਕੀਤੀ ਗਈ ਹੈ।

ਮਜੀਠੀਆ ਨੇ ਕਿਹਾ ਕਿ ਜਸਟਿਸ ਰਣਜੀਤ ਸਿੰਘ ਕਮਿਸ਼ਨ ਭਾਵੇਂ ਕਾਂਗਰਸ ਵੱਲੋਂ ਤਿਆਰ ਕੀਤਾ ਗਿਆ ਸੀ ਪਰ ਇਸ ਵਿਚ ਕਿਤੇ ਵੀ ਪ੍ਰਕਾਸ਼ ਸਿੰਘ ਬਾਦਲ ਦਾ ਜ਼ਿਕਰ ਨਹੀਂ ਕੀਤਾ ਗਿਆ ਕਿ ਗੋਲੀ ਚਲਾਉਣ ਦੇ ਹੁਕਮ ਉਨ੍ਹਾਂ ਨੇ ਦਿੱਤੇ ਸਨ। ਇਸ ਤੋਂ ਇਲਾਵਾ ਮਜੀਠੀਆ ਨੇ ਨਵਜੋਤ ਸਿੰਘ ਸਿੱਧੂ ‘ਤੇ ਨਿਸ਼ਾਨਾ ਵਿੰਨ੍ਹਦੇ ਹੋਏ ਕਿਹਾ ਕਿ ਪਾਕਿਸਤਾਨੀ ਫੌਜ ਨੇ ਸਾਡੇ ਕਈ ਜਵਾਨ ਸ਼ਹੀਦ ਕੀਤੇ ਹਨ ਪਰ ਇਸ ਦੇ ਬਾਵਜੂਦ ਸਿੱਧੂ ਨੇ ਪਾਕਿਸਤਾਨੀ ਫੌਜ ਦੇ ਮੁਖੀ ਨਾਲ ਜੱਫੀ ਪਾਈ। ਇਸ ਦੇ ਲਈ ਸਿੱਧੂ ਨੂੰ ਪੰਜਾਬ ਤੇ ਦੇਸ਼ ਦੇ ਲੋਕਾਂ ਤੋਂ ਮੁਆਫੀ ਮੰਗਣੀ ਚਾਹੀਦੀ ਹੈ।

Leave a Reply

Your email address will not be published. Required fields are marked *