ਪੰਜਾਬ

ਚਾਰ ਆਈ.ਏ.ਐਸ. ਅਧਿਕਾਰੀਆਂ ਦੇ ਤਬਾਦਲੇ

ਚੰਡੀਗੜ•, 7 ਸਤੰਬਰ (ਮਧੂਸਾਰ ਬਿਉਰੋ) ਪੰਜਾਬ ਸਰਕਾਰ ਨੇ ਅੱਜ 4 ਆਈ.ਏ.ਐਸ ਅਧਿਕਾਰੀਆਂ ਦੇ ਤਬਾਦਲੇ ਅਤੇ ਤਾਇਨਾਤਿਆਂ ਦੇ ਹੁਕਮ ਜ਼ਾਰੀ ਕੀਤੇ ਹਨ।

ਜਾਣਕਾਰੀ ਦਿੰਦਿਆਂ ਬੁਲਾਰੇ ਨੇ ਦੱਸਿਆ ਕਿ 4 ਆਈ.ਏ.ਐਸ. ਅਧਿਕਾਰੀਆਂ ਜਿੰਨਾਂ ਦੇ ਤਬਾਦਲੇ ਕੀਤੇ ਗਏ ਹਨ ਉਹਨਾਂ ਵਿਚ ਸ੍ਰੀ ਕਰਨਬੀਰ ਸਿੰਘ ਸਿੱਧੂ ਨੂੰ ਵਿਸ਼ੇਸ਼ ਸਕੱਤਰ-ਕਮ- ਡਾਇਰੈਕਟਰ ਜਨਰਲ ਮਹਾਤਮਾ ਗਾਂਧੀ ਸਟੇਟ ਇੰਸਟੀਟਿਉਟ ਆਫ ਪਬਲਿਕ ਐਡਮਿਨਸਟ੍ਰੇਸ਼ਨ, ਸ੍ਰੀਮਤੀ ਰਾਜੀ ਪੀ. ਸ੍ਰੀਵਾਸਤਵਾ ਨੂੰ ਪ੍ਰਮੁੱਖ ਸਕੱਤਰ, ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ, ਸ੍ਰੀਮਤੀ ਜਸਪ੍ਰੀਤ ਤਲਵਾਰ ਨੂੰ ਸਕੱਤਰ, ਜਲ ਸਪਲਾਈ ਤੇ ਸੈਨੀਟੇਸ਼ਨ ਵਾਧੂ ਚਾਰਜ ਡਾਇਰੈਕਟਰ , ਮਹਾਤਮਾ ਗਾਂਧੀ ਸਟੇਟ ਇੰਸਟੀਟਿਉਟ ਆਫ ਪਬਲਿਕ ਐਡਮਿਨਸਟ੍ਰੇਸ਼ਨ ਜਦਕਿ ਸ੍ਰੀਮਤੀ ਗੁਰਨੀਤ ਤੇਜ ਦੀਆਂ ਸੇਵਾਵਾਂ ਨੂੰ ਮੁੱਖ ਪ੍ਰਸ਼ਾਸਕ, ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ , ਗਮਾਡਾ, ਐਸਏਐਸ ਨਗਰ, ਵਾਧੂ ਚਾਰਜ ਡਾਇਰੈਕਟਰ , ਸ਼ਹਿਰੀ ਯੋਜਨਾਬੰਦੀ ਵਜੋਂ ਤਾਇਨਾਤ ਕੀਤਾ ਗਿਆ ਹੈ।

Leave a Reply

Your email address will not be published. Required fields are marked *