ਆਪ ਉਮੀਦਵਾਰ ਹਰਵਿੰਦਰ ਸਿੰਘ ਹਿੰਦਾ ਦਾ ਕਤਲ
ਬਠਿੰਡਾ: 10 ਸਤੰਬਰ (ਮਧੂਸਾਰ ਬਿਊਰੋ) ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪਰਿਸ਼ਦ ਗਿੱਲ ਕਲਾਂ ਤੋਂ ਉਮੀਦਵਾਰ ਹਰਿੰਦਰ ਹਿੰਦਾ ਦੀ ਅੱਜ ਅਣਪਛਾਤਿਆਂ ਨੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ।
ਇਸ ਖੌਫ਼ਨਾਕ ਵਾਰਦਾਤ ਮਗਰੋਂ ਪੂਰੇ ਇਲਾਕੇ ਚ ਦਹਿਸ਼ਤ ਦਾ ਮਾਹੌਲ ਹੈ। ਘਟਨਾ ਦੀ ਜਾਣਕਾਰੀ ਮਿਲਣ ਮਗਰੋਂ ਬਠਿੰਡਾ ਪੁਲਿਸ ਦੇ ਸੀਨੀਅਰ ਅਧਿਕਾਰੀ ਮੌਕੇ ‘ਤੇ ਜਾਂਚ ਲਈ ਪਹੁੰਚ ਗਏ ਹਨ। ਆਮ ਆਦਮੀ ਪਾਰਟੀ ਦੇ ਬਾਗੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਟਵਿਟ ਕਰਕੇ ਇਸ ਘਟਨਾ ਦੀ ਤਿੱਖੇ ਸ਼ਬਦਾਂ ਚ ਨਿਖੇਧੀ ਕੀਤੀ ਹੈ।

