ਅਕਾਲੀਆਂ ਨੇ ਚਾਪਲੂਸੀ ਦੀਆਂ ਹੱਦਾਂ ਟੱਪੀਆਂ, ਬੈਂਸ
ਰਾਜ ਸਭਾ ਮੈਂਬਰ ਬਲਵਿੰਦਰ ਸਿੰਘ ਭੂੰਦੜ ਵੱਲੋਂ ਪ੍ਰਕਾਸ਼ ਸਿੰਘ ਬਾਦਲ ਨੂੰ ਬਾਦਸ਼ਾਹ ਦਰਵੇਸ਼ ਕਹਿਣ ਤੇ ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਨੇ ਭੂੰਦੜ ਨੂੰ ਨਿਸ਼ਾਨੇ ‘ਤੇ ਲੈਂਦਿਆਂ ਆਖਿਆ ਅਕਾਲੀਆਂ ਨੂੰ ਸ਼ਰਮ ਆਉਣੀ ਚਾਹੀਦੀ ਐ…ਜੋ ਚਾਪਲੂਸੀ ਦੀਆਂ ਸਾਰੀਆਂ ਹੱਦਾਂ ਪਾਰ ਕਰ ਗਏ ਐ… ਬੈਂਸ ਨੇ ਕਿਹਾ ਭੂੰਦੜ ਨੇ ਬਾਦਲ ਨੂੰ ਬਾਦਸ਼ਾਹ ਦਰਵੇਸ਼ ਕਹਿਕੇ ਗੁਰੂਆਂ ਦਾ ਅਪਮਾਨ ਕੀਤਾ, ਜਿਸ ਦੀ ਜਿੰਨੀ ਨਿੰਦਾ ਹੋਵੇ ਘੱਟ ਐ..
ਲੁਧਿਆਣਾ ਤੋਂ ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਨੇ ਅਕਾਲ਼ੀ ਦਲ ਦੇ ਨੇਤਾ ਭੂੰਦੜ ਤੇ ਸ਼ਬਦੀ ਹਮਲਾ ਬੋਲਦੇ ਹੋਏ ਕਿਹਾ ਕਿ ਅਕਾਲੀਆ ਨੂੰ ਸ਼ਰਮ ਆਉਣੀ ਚਾਹੀਦੀ ਐ ਕਿ ਪ੍ਰਕਾਸ਼ ਸਿੰਘ ਬਾਦਲ ਨੂੰ ਬਾਦਸ਼ਾਹ ਦਰਵੇਸ਼ ਕਹਿ ਰਹੇ ਨੇ

