ਦੇਸ਼-ਵਿਦੇਸ਼ਪੰਜਾਬ

ਦੇਸ਼ ਭਰ ‘ਚ ਆਂਗਨਵਾੜੀ ਵਰਕਰਾਂ ਨੂੰ ਤੋਹਫਾ, ਭੱਤਾ ਵਧਾਉਣ ਦਾ ਕੀਤਾ ਐਲਾਨ

ਪ੍ਰਧਾਨਮੰਤਰੀ ਨੇ ਮੰਗਲਵਾਰ ਨੂੰ ਨਰਿੰਦਰ ਮੋਦੀ ਐਪ ਅਤੇ ਵੀਡੀਓ ਲਿੰਕ ਰਾਹੀਂ ਆਸ਼ਾ, ਆਂਗਨਵਾੜੀ ਵਰਕਰਾਂ ਨਾਲ ਸਿੱਧੀ ਗੱਲਬਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਵਰਕਰਾਂ ਨੂੰ ਆਪਣੇ ਲੱਖਾਂ ਹੱਥ ਦੇ ਰੂਪ ‘ਚ ਰੇਖਾਂਕਿਤ ਕਰਦੇ ਹੋਏ ਕਿਹਾ ਕਿ ਸਰਕਾਰ ਦਾ ਧਿਆਨ ਪੋਸ਼ਣ ਅਤੇ ਗੁਣਵੱਤਾ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ‘ਤੇ ਹੈ ਅਤੇ ਟੀਕਾਕਰਨ ਦੀ ਪ੍ਰਕਿਰਿਆ ਤੇਜ਼ ਗਤੀ ਨਾਲ ਚੱਲ ਰਹੀ ਹੈ, ਜਿਸ ਨਾਲ ਔਰਤਾਂ ਅਤੇ ਬੱਚਿਆਂ ਨੂੰ ਮਦਦ ਮਿਲੇਗੀ।

ਅਕਤੂਬਰ ਤੋਂ ਲਾਗੂ ਹੋਵੇਗੀ ਯੋਜਨਾ
ਕੇਂਦਰ ਸਰਕਾਰ ਨੇ ਦੇਸ਼ਭਰ ‘ਚ ਆਸ਼ਾ ਕਰਮਚਾਰੀਆਂ ਦੇ ਭੱਤੇ ਦੌਗੁਣਾ ਕਰਨ ਅਤੇ ਆਂਗਨਵਾੜੀ ਵਰਕਰਾਂ ਦੀ ਤਨਖਾਹ 3000 ਰੁਪਏ ਵਧਾ ਕੇ 4500 ਰੁਪਏ ਕਰਨ ਦਾ ਫੈਸਲਾ ਲਿਆ ਹੈ। ਇਹ ਵਧੀ ਹੋਈ ਤਨਖਾਹ ਅਗਲੇ ਮਹੀਨੇ ਯਾਨੀ ਇਕ ਅਕਤੂਬਰ ਤੋਂ ਲਾਗੂ ਕੀਤੀਜਾਵੇਗੀ। ਮੋਦੀ ਨੇ ਦੱਸਿਆ ਕਿ ਆਸ਼ਾ ਵਰਕਰਾਂ ਦੇ ਭੱਤੇ ਨੂੰ ਦੌਗੁਣਾ ਕਰਨ ਦੇ ਇਲਾਵਾ ਇਹ ਵੀ ਫੈਸਲਾ ਲਿਆ ਗਿਆ ਹੈ ਕਿ ਉਨ੍ਹਾਂ ਨੇ ਪ੍ਰਧਾਨਮੰਤਰੀ ਜੀਵਨ ਜਯੋਤੀ ਬੀਮਾ ਅਤੇ ਪਧਾਨਮੰਤਰੀ ਸੁਰੱਖਿਆ ਬੀਮਾ ਯੋਜਨਾ ਮੁਫਤ ਦਿੱਤੀ ਜਾਵੇਗੀ।

Leave a Reply

Your email address will not be published. Required fields are marked *