ਰੋਡਰੇਜ ਮਾਮਲਾ: ਕਿਉਂ ਭੱਜ ਰਹੇ ਹੋ ਸਿੱਧੂ ਸਾਹਬ
ਨਵਜੋਤ ਸਿੰਘ ਸਿੱਧੂ ਦੀਆਂ ਮੁਸ਼ਕਿਲਾਂ ਘੱਟ ਹੋਣ ਦਾ ਨਾਮ ਨਹੀਂ ਲੈ ਰਹੀਆਂ। 30 ਸਾਲ ਪੁਰਾਣੇ ਰੋਡਰੇਜ ਮਾਮਲੇ ‘ਚ ਪੀੜਤ ਪਰਿਵਾਰ ਵੱਲੋਂ ਦਾਇਰ ਕੀਤੀ ਮੁੜ ਵਿਚਾਰ ਪਟੀਸ਼ਨ ਨੂੰ ਕੋਰਟ ਨੇ ਸਵੀਕਾਰ ਕਰ ਲਿਆ ਹੈ। ਸੁਪਰੀਮ ਕੋਰਟ ਨੇ ਸਿੱਧੂ ਨੂੰ ਨੋਟਿਸ ਭੇਜ ਕੇ ਜਵਾਬ ਵੀ ਮੰਗਿਆ ਹੈ।
ਜਦੋਂ ਇਸ ਬਾਰੇ ਸਿੱਧੂ ਨਾਲ ਗੱਲਬਾਤ ਕਰਨੀ ਚਾਹੀ ਤਾਂ ਸਿੱਧੂ ਮੀਡੀਆ ‘ਤੇ ਹੀ ਭੜਕ ਉੱਠੇ ਤੇ ਕਿਹਾ ਸੁਪਰੀਮ ਕੋਰਟ ਨੋਟਿਸ ਭੇਜੀ ਜਾਵੇ ਤੇ ਤੁਸੀਂ ਆਪਣਾ ਕੰਮ ਕਰੋ। ਤੁਹਾਨੂੰ ਦੱਸ ਦੇਈਏ ਮਾਮਲਾ ਪਟਿਆਲਾ ‘ਚ 1988 ਦਾ ਹੈ ਜਦੋਂ ਕਾਰ ਪਾਰਕਿੰਗ ਨੂੰ ਲੈ ਕੇ ਸਿੱਧੂ ਦਾ 65 ਸਾਲਾ ਗੁਰਨਾਮ ਸਿੰਘ ਨਾਲ ਝਗੜਾ ਹੋ ਗਿਆ ਸੀ। ਸਿੱਧੂ ਨੇ ਗੁੱਸੇ ਵਿਚ ਆ ਕੇ ਗੁਰਨਾਮ ਸਿੰਘ ਨੂੰ ਥੱਪੜ ਮਾਰ ਦਿੱਤਾ ਸੀ। ਬਾਅਦ ਵਿਚ ਇਲਾਜ ਦੌਰਾਨ ਗੁਰਨਾਮ ਦੀ ਮੌਤ ਹੋ ਗਈ ਸੀ।

