ਫੈਡਰੇਸ਼ਨ ਦਾ ਸਥਾਪਨਾ ਦਿਵਸ… ਬੇਅਦਬੀ ਮਾਮਲੇ ‘ਚ ਦੋਸ਼ੀਆਂ ਲਈ ਮੰਗੀ ਸਜ਼ਾ
ਸ੍ਰੀ ਅਕਾਲ ਤਖਤ ਸਾਹਿਬ ‘ਚ ਆਲ ਇੰਡੀਆ ਸਟੂਡੈਂਟਸ ਫੈਡਰੇਸ਼ਨ ਵੱਲੋਂ ਫੈਡੇਸ਼ਨ ਦਾ 74ਵਾਂ ਸਥਾਪਨਾ ਦਿਵਸ ਅਰਦਾਸ ਦਿਵਸ ਦੇ ਰੂਪ ‘ਚ ਮਨਾਇਆ ਗਿਆ, ਸਥਾਪਨਾ ਦਿਵਸ ਮੌਕੇ ਆਲ ਇੰਡੀਆ ਸਟੂਡੈਂਟਸ ਫੈਡਰੇਸ਼ਨ ਵੱਲੋਂ ਮਤੇ ਪਾਸ ਕੀਤੇ ਗਏ,
ਫੈਡਰੇਸ਼ਨ ਦੇ ਆਗੂਆਂ ਨੇ ਕਿਹਾ ਕਿ ਕਾਂਗਰਸ ਆਪਣੇ ਆਪ ਨੂੰ ਪੰਥਕ ਦੱਸ ਕੇ ਸਿੱਖਾਂ ਨੂੰ ਆਪਸ ‘ਚ ਲੜਾ ਰਹੀ ਹੈ, ਜਿਨਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕੀਤੀ ਉਸ ਨੂੰ ਸਜ਼ਾ ਮਿਲਣੀ ਚਾਹੀਦੀ, ਉਨ੍ਹਾਂ ਮੁੱਖ ਮੰਤਰੀਆਂ ਨੂੰ ਅਪੀਲ ਕੀਤੀ ਗਈ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ, ਬਹਿਬਲ ਕਲਾਂ ਦੇ ਗੋਲੀ ਚਲਾਉਣ ਵਾਲੇ ਅਤੇ ਨਸ਼ੇ ਦੇ ਸੌਦਾਗਰਾਂ ਵਾਲੇ ਦੋਸ਼ੀਆਂ ਲੂੰ ਸਜ਼ਾ ਦਿਓ ਤਾਂ ਕਿ ਸਿੱਖਾਂ ਦੇ ਮਨਾਂ ਨੂੰ ਸ਼ਾਂਤੀ ਮਿਲੇ।

