ਬਿਜਲੀ ਬੋਰਡ ਦੇ ਮੁੱਖ ਦਫ਼ਤਰ ਅੱਗੇ ਧਰਨਾ
ਪਟਿਆਲਾ : ਪੀਐਸਈਬੀ ਅਤੇ ਜੁਆਇੰਟ ਫੋਰਮ ਜਥੇਬੰਦੀਆਂ ਦੇ ਸੱਦੇ ‘ਤੇ ਅੱਜ ਬਿਜਲੀ ਕਾਮਿਆਂ ਨੇ ਮੰਗਾਂ ਨੂੰ ਲੈ ਕੇ ਪੰਜਾਬ ਰਾਜ ਬਿਜਲੀ ਬੋਰਡ ਦੇ ਮੁੱਖ ਦਫ਼ਤਰ ਦਾ ਮੇਨ ਗੇਟ ਬੰਦ ਕਰਕੇ ਰੋਸ ਪ੍ਰਦਰਸ਼ਨ ਕੀਤਾ ਗਿਆ।
ਪ੍ਰਦਰਸ਼ਨਕਾਰੀਆਂ ਦੀ ਮੰਗ ਹੈ ਕਿ ਸਰਕਾਰ ਵਲੋਂ ਬੰਦ ਥਰਮਲ ਪਲਾਂਟ ਚਾਲੂ ਕੀਤੇ ਜਾਣ, ਉਨ੍ਹਾਂ ਦਾ ਪੇਅ ਸਕੇਲ ਲਾਗੂ ਕਰਨ ਸਮੇਤ ਆਦਿ ਮੰਗਾ ਜੇ ਨਾ ਮੰਨੀਆਂ ਗਈਆਂ ਤਾਂ ਬਿਜਲੀ ਮੰਤਰੀ ਦਾ ਘਿਰਾਓ ਕੀਤਾ ਜਾਵੇਗਾ। ਜਥੇਬੰਦੀਆਂ ਦੇ ਆਗੂਆਂ ਨੇ ਆਖਿਆ 12 ਜਥੇਬੰਦੀਆਂ ਵਲੋਂ ਪੰਜਾਬ ਪੱਧਰ ‘ਤੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ।

