ਮੁਲਾਜ਼ਮਾਂ ਨੂੰ ਵੱਡੀ ਰਾਹਤ, ‘ਪ੍ਰੋਬੇਸ਼ਨ ਪੀਰੀਅਡ’ ‘ਚ ਮਿਲੇਗੀ ਪੂਰੀ ਤਨਖਾਹ
ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਵੱਡਾ ਫੈਸਲਾ ਲੈਂਦਿਆਂ ਪੰਜਾਬ ‘ਚ ਨਵੇਂ ਭਰਤੀ ਹੋਏ ਮੁਲਾਜ਼ਮਾਂ ਨੂੰ ਵੱਡੀ ਰਾਹਤ ਦਿੱਤੀ ਐ…
ਅਦਾਲਤ ਨੇ ਪੰਜਾਬ ਸਰਕਾਰ ਵਲੋਂ ‘ਪ੍ਰੋਬੇਸ਼ਨ ਪੀਰੀਅਡ’ (ਪਰਖ ਕਾਲ) ‘ਚ ਚੱਲ ਰਹੇ ਮੁਲਾਜ਼ਮਾਂ ਨੂੰ ਬੱਝਵੀਂ ਤਨਖਾਹ ਦੇਣ ਦੀ ਸ਼ਰਤ ਨੂੰ ਖਤਮ ਕਰ ਦਿੱਤੀ ਐ… ਤੁਹਾਨੁੰ ਦੱਸ ਦੇਈਏ ਹਾਈਕੋਰਟ ਦੇ ਹੁਕਮ ਲਾਗੂ ਹੋਣ ਤੋਂ ਬਾਅਦ ਪ੍ਰੋਬੇਸ਼ਨ ਪੀਰੀਅਡ ਦੌਰਾਨ ਮੁਲਾਜ਼ਮਾਂ ਨੂੰ ਪੂਰੀ ਤਨਖਾਹ ਵੀ ਮਿਲੇਗੀ ਅਤੇ ਇਸ ਪੀਰੀਅਡ ਨੂੰ ਤਜ਼ਰਬੇ ‘ਚ ਵੀ ਬਕਾਇਦਾ ਸ਼ਾਮਲ ਕੀਤਾ ਜਾਵੇਗਾ।

