ਰਾਸ਼ਟਰੀ ਸਿੱਖ ਸੰਗਤ ਵਲੋਂ ਐਡਵੋਕੇਟ ਅਮਨਪ੍ਰੀਤ ਸਿੰਘ ਭਾਟੀਆ ਜਿਲ੍ਹਾ ਪ੍ਰਧਾਨ ਨਿਯੁਕਤ
ਪਟਿਆਲਾ 17 ਸਤੰਬਰ (ਕੰਵਰ ਬੇਦੀ/ਮਧੂਸਾਰ ਬਿਊਰੋ) ਰਾਸ਼ਟਰੀ ਸਿੱਖ ਸੰਗਤ ਦੇ ਆਲ ਇੰਡੀਆ ਪ੍ਰਧਾਨ ਗੁਰਚਰਨ ਸਿੰਘ ਗਿੱਲ ਵਿਸ਼ੇਸ਼ ਤੌਰ ਤੇ ਪਟਿਆਲਾ ਵਿਚ ਰਾਸ਼ਟਰੀ ਸਿੱਖ ਸੰਗਤ ਦੀ ਮੀਟਿੰਗ ਵਿਚ ਹਿੱਸਾ ਲੈਣ ਲਈ ਆਏ। ਭਰਵੀ ਮੀਟਿੰਗ ਨੂੰ ਸਬੋਧਨ ਕਰਦਿਆਂ ਹਾਜ਼ਰ ਸੰਗਤਾਂ ਨੂੰ ਸਭ ਤੋਂ ਪਹਿਲਾਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੱਤੀਆਂ ।
ਉਨ੍ਹਾਂ ਸੰਗਤਾ ਨੂੰ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਨਾਲ ਜੁੜਣ ਦਾ ਸੰਦੇਸ਼ ਦਿੱਤਾ। ਇਸ ਮੌਕੇ ਉਨ੍ਹਾਂ ਨੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸੰਦੇਸ਼ ਨੂੰ ਘਰ-ਘਰ ਪਹੁਚਾਉਣ ਲਈ ਸੰਗਤਾਂ ਨੂੰ ਪ੍ਰੇਰਿਤ ਕੀਤਾ । ਇਸ ਮੌਕੇ ਉਨ੍ਹਾਂ ਦੇ ਨਾਲ ਉਚੇਚੇ ਤੌਰ ਤੇ ਰਾਸ਼ਟਰੀ ਸਿੱਖ ਸੰਗਤ ਪੰਜਾਬ ਦੇ ਪ੍ਰਧਾਨ ਗੁਰਚਰਨ ਸਿਘ ਮੋਖਾ, ਮੀਤ ਪ੍ਰਧਾਨ ਪੰਜਾਬ ਯਸ਼ਪਾਲ ਹਾਂਡਾ ਅਤੇ ਜਨਰਲ ਸਕੱਤਰ ਪੰਜਾਬ ਮੁਖਤਿਆਰ ਸਿੰਘ ਮੋਖਾ ਵੀ ਹਾਜ਼ਰ ਸਨ। ਇਸ ਮੌਕੇ ਉਨ੍ਹਾਂ ਨਾਲ ਰਾਸ਼ਟਰੀ ਸਿੱਖ ਸੰਗਤ ਪਟਿਆਲਾ ਦੇ ਸਾਬਕਾ ਪ੍ਰਧਾਨ ਅਤੇ ਮੌਜੂਦਾ ਸਕੱਤਰ ਪੰਜਾਬ ਸੰਜੀਵ ਸਿੰਘ ਧੀਮਾਨ ਵੀ ਹਾਜ਼ਰ ਸਨ। ਮੀਟਿੰਗ ਤੋਂ ਬਾਅਦ ਰਾਸ਼ਟਰੀ ਸਿੱਖ ਸੰਗਤ ਦੀ ਜਿਲ੍ਹਾ ਪਟਿਆਲਾ ਇਕਾਈ ਦੀ ਚੋਣ ਲਈ ਇਕ ਵਿਸ਼ੇਸ਼ ਮੀਟਿੰਗ ਹੋਈ। ਜਿਸ ਵਿਚ ਸਰਬ ਸੰਮਤੀ ਨਾਲ ਐਡਵੋਕੇਟ ਅਮਨਪ੍ਰੀਤ ਸਿੰਘ ਭਾਟੀਆ ਨੂੰ ਰਾਸ਼ਟਰੀ ਸਿੱਖ ਸੰਗਤ ਜਿਲ੍ਹਾ ਪਟਿਆਲਾ ਦਾ ਪ੍ਰਧਾਨ ਅਤੇ ਤਰਨਜੀਤ ਸਿੰਘ ਧੱਪੂ ਨੂੰ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ । ਸ. ਗਿੱਲ ਨੇ ਨਵੀਂ ਚੁਣੇ ਪ੍ਰਧਾਨ ਐਡਵੋਕੇਟ ਭਾਟੀਆਂ ਅਤੇ ਮੀਤ ਪ੍ਰਧਾਨ ਤਰਨਜੀਤ ਸਿੰਘ ਨੂੰ ਵਧਾਈਆਂ ਦਿੰਦਿਆਂ ਰਾਸ਼ਟਰੀ ਸਿੱਖ ਸੰਗਤ ਲਈ ਸਮਰਪਣ ਦੀ ਭਾਵਨਾ ਨਾਲ ਕੰਮ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਨਵੇਂ ਪ੍ਰਧਾਨ ਸ. ਭਾਟੀਆ ਅਤੇ ਮੀਤ ਪ੍ਰਧਾਨ ਤਰਨਜੀਤ ਸਿੰਘ ਨੇ ਸਾਂਝੇ ਤੌਰ ਤੇ ਰਾਸ਼ਟਰੀ ਸਿੱਖ ਸੰਗਤ ਲਈ ਪੂਰੀ ਸ਼ਿੱਦਤ ਅਤੇ ਲਗਨ ਨਾਲ ਕੰਮ ਕਰਨ ਦਾ ਵਾਅਦਾ ਕੀਤਾ। ਜਿਲ੍ਹੇ ਦੀ ਬਾਕੀ ਕਮੇਟੀ ਦੇ ਮੈਂਬਰਾਂ ਦੀ ਚੋਣ ਜਲਦੀ ਹੀ ਨਵੇਂ ਪ੍ਰਧਾਨ ਵਲੋਂ ਕੀਤੀ ਜਾਵੇਗੀ। ਇਸ ਮੀਟਿੰਗ ਵਿਚ ਉਪਰੋਕਤ ਤੋਂ ਇਲਾਵਾ ਐਡਵੋਕੇਟ ਚਰਨਵੀਰ ਸਿੰਘ, ਸੁਰਿੰਦਰ ਸਿੰਘ, ਐਸ.ਪੀ. ਸਿੱਧੂ, ਧਰਮਿੰਦਰ ਸਿੰਘ, ਖੁਸ਼ਹਾਲ ਸਿੰਘ ਉਬਰਾਏ, ਕੁਲਬੀਰ ਸਿੰਘ ਸੋਢੀ, ਲਖਵੀਰ ਸਿੰਘ ਭੱਟੀ, ਵਿਨੋਦ ਸੈਣੀ, ਅਮਨ ਗਰਗ, ਵਿਸ਼ਵਦੀਪ ਗੁਪਤਾ, ਐਮ.ਐਲ ਸ਼ਰਮਾ, ਕੁਲਦੀਪ ਸਿੰਘ ਧਾਲੀਵਾਲ, ਦਰਸ਼ਨ ਸਿੰਘ ਅਨੰਦ ਰਿਟਾ: ਡੀ.ਐਸ.ਪੀ., ਸੇਵਾ ਸਿੰਘ, ਹਰੀਸ਼ ਕੁਮਾਰ, ਅਰਵਿੰਦ ਗੁਪਤਾ, ਰਾਜੇਸ਼ ਦੇਵ ਅਤੇ ਸੰਤ ਕਾਲੜਾ ਆਦਿ ਹਾਜ਼ਰ ਸਨ।

