ਪਟਿਆਲਾ

ਪੰਜਾਬ ਸਰਕਾਰ ਤੋਂ ਪੈਨਸ਼ਨ ਲੈ ਰਹੇ ਕਰਮਚਾਰੀਆਂ ਲਈ ਪੈਨਸ਼ਨ ਅਦਾਲਤ ‘ਚ 68 ਪੈਨਸ਼ਨ ਧਾਰਕ ਪੁੱਜੇ

ਪੈਨਸ਼ਨ ਬਾਬਤ ਦਿੱਕਤਾਂ ਦਾ ਪਹਿਲ ਦੇ ਅਧਾਰ ‘ਤੇ ਕੀਤਾ ਜਾਵੇਗਾ ਨਿਪਟਾਰਾ-ਹਰਕੀਰਤ ਕੌਰ
ਪਟਿਆਲਾ, 18 ਸਤੰਬਰ (ਕੰਵਰ ਬੇਦੀ/ਮਧੂਸਾਰ ਬਿਊਰੋ) ਪੰਜਾਬ ਸਰਕਾਰ ਤੋਂ ਪੈਨਸ਼ਨ ਲੈ ਰਹੇ ਸੇਵਾ ਮੁਕਤ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਪੈਨਸ਼ਨ ਸਬੰਧੀ ਆ ਰਹੀ ਦਿਕਤਾਂ ਤੇ ਸਮੱਸਿਆਵਾਂ ਦੇ ਨਿਪਟਾਰੇ ਲਈ ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਲਗਾਈ ਗਈ ਵਿਸ਼ੇਸ ‘ਪੈਨਸ਼ਨ ਅਦਾਲਤ’ ਮੌਕੇ 68 ਸੇਵਾ ਮੁਕਤ ਕਰਮਚਾਰੀ ਅਤੇ ਅਧਿਕਾਰੀ ਪੁੱਜੇ ਅਤੇ ਆਪਣੀਆਂ ਦਿੱਕਤਾਂ ਦੱਸੀਆਂ।

ਇਸ ਵਿਸ਼ੇਸ਼ ਪੈਨਸ਼ਨ ਅਦਾਲਤ ਦੀ ਪ੍ਰਧਾਨਗੀ ਕਰਦਿਆਂ ਪਟਿਆਲਾ ਦੇ ਸਹਾਇਕ ਕਮਿਸ਼ਨਰ (ਸ਼ਿਕਾਇਤਾਂ) ਹਰਕੀਰਤ ਕੌਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਅਮਿਤ ਦੀ ਅਗਵਾਈ ਹੇਠ ਪੈਨਸ਼ਨ ਧਾਰਕਾਂ ਦੀਆਂ ਸਮੱਸਿਆਵਾਂ ਦਾ ਪਹਿਲ ਦੇ ਆਧਾਰ ‘ਤੇ ਹੱਲ ਕਰਵਾਉਣ ਲਈ ਵਚਨਬੱਧ ਹੈ।
ਸਹਾਇਕ ਕਮਿਸ਼ਨਰ (ਸ਼ਿਕਾਇਤਾਂ) ਨੇ ਪੈਨਸ਼ਨਧਾਰਕਾਂ ਨੂੰ ਵਿਸ਼ਵਾਸ਼ ਦੁਆਇਆ ਕਿ ਜ਼ਿਲ੍ਹੇ ਦੇ ਕਿਸੇ ਵੀ ਪੈਨਸ਼ਨ ਧਾਰਕ ਨੂੰ ਪੈਨਸ਼ਨਾਂ ਸਬੰਧੀ ਕੋਈ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਮਹਾਂ ਲੇਖਾਕਾਰ ਪੰਜਾਬ ਵੱਲੋਂ ਸੀਨੀਅਰ ਲੇਖਾ ਅਫ਼ਸਰ ਸ਼੍ਰੀਮਤੀ ਸਰੋਜ ਬਾਲਾ, ਏ.ਏ.ਓ. ਸੌਰਵ ਅਤੇ ਸੀਨੀਅਰ ਅਕਾਊਂਟੈਂਟ ਰਜੇਸ਼ ਬਹਿਲ ਵਿਸ਼ੇਸ਼ ਤੌਰ ‘ਤੇ ਪੁਜੇ, ਜਿਨ੍ਹਾਂ ਨੇ ਪੈਨਸ਼ਨ ਧਾਰਕਾਂ ਦੀਆਂ ਸਮੱਸਿਆਂਵਾਂ ਹੱਲ ਕਰਨ ਦਾ ਭਰੋਸਾ ਦਿੱਤਾ।
ਸਹਾਇਕ ਕਮਿਸ਼ਨਰ (ਸ਼ਿਕਾਇਤਾਂ) ਹਰਕੀਰਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਪੈਨਸ਼ਨ ਧਾਰਕਾਂ ਦੀਆਂ ਸਮੱਸਿਆਵਾਂ ਦੇ ਨਿਪਟਾਰੇ ਲਈ ਪੈਨਸ਼ਨ ਅਦਾਲਤਾਂ ਲਾਉਣ ਦਾ ਫੈਸਲਾ ਕੀਤਾ ਸੀ ਤਾਂ ਜੋ ਪੈਨਸ਼ਨ ਧਾਰਕਾਂ ਨੂੰ ਆਪਣੀਆਂ ਪੈਨਸ਼ਨਾਂ ਲੈਣ ਲਈ ਦਫ਼ਤਰਾਂ ਦੇ ਗੇੜੇ ਨਾ ਮਾਰਨੇ ਪੈਣ। ਉਨ੍ਹਾਂ ਨੇ ਸੇਵਾ ਮੁਕਤ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਪ੍ਰਸ਼ਾਸਨ ਅਤੇ ਸਮਾਜ ਦਾ ਅਹਿਮ ਅੰਗ ਦੱਸਦਿਆਂ ਕਿਹਾ ਕਿ ਸਾਨੂੰ ਇਨ੍ਹਾਂ ਦੇ ਕੰਮ ਦੇ ਲੰਮੇ ਤਜ਼ਰਬਿਆਂ ਤੋਂ ਸੇਧ ਲੈਣੀ ਚਾਹੀਦੀ ਹੈ।
ਇਸ ਮੌਕੇ ਪੈਨਸ਼ਨਰ ਐਸੋਸੀਏਸ਼ਨ ਦੇ ਨੁਮਾਇਦਿਆਂ ਨੇ ਪੈਨਸ਼ਨਰਾਂ ਦੀਆਂ ਵੱਖ-ਵੱਖ ਸਮੱਸਿਆਵਾਂ ਤੇ ਦਰਪੇਸ਼ ਦਿੱਕਤਾਂ ਸਹਾਇਕ ਕਮਿਸ਼ਨਰ (ਸ਼ਿਕਾਇਤਾਂ) ਦੇ ਧਿਆਨ ‘ਚ ਲਿਆਂਦੀਆਂ, ਜਿਸ ‘ਤੇ ਹਰਕੀਰਤ ਕੌਰ ਨੇ ਭਰੋਸਾ ਦਿੱਤਾ ਤੇ ਕਿਹਾ ਕਿ ਇਨ੍ਹਾਂ ਸਮੱਸਿਆਵਾਂ ਦੇ ਹੱਲ ਲਈ ਉਚਿਤ ਕਾਰਵਾਈ ਕੀਤੀ ਜਾਵੇਗੀ।

Leave a Reply

Your email address will not be published. Required fields are marked *