ਪੰਜਾਬਪਟਿਆਲਾ

ਬਖ਼ਸੀਵਾਲਾ ਵਿਖੇ 50.99 ਅਤੇ ਖੁੱਡਾ ਵਿਖੇ 77.21 ਫੀਸਦੀ ਵੋਟਾਂ ਪਈਆਂ

ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤੀ ਸੰਮਤੀ ਵੋਟਾਂ ਦੀ ਗਿਣਤੀ ਅੱਜ
ਪਟਿਆਲਾ, 21 ਸਤੰਬਰ (ਕੰਵਰ ਬੇਦੀ/ਮਧੂਸਾਰ ਬਿਊਰੋ) ਬਲਾਕ ਸੰਮਤੀ ਪਟਿਆਲਾ ਦੇ ਬਖ਼ਸ਼ੀਵਾਲਾ ਬੂਥ ਅਤੇ ਬਲਾਕ ਸੰਮਤੀ ਸਨੌਰ ਦੇ ਖੁੱਡਾ ਬੂਥ ਵਿਖੇ ਮੁੜ ਚੋਣਾਂ ਦਾ ਅਮਲ ਸ਼ਾਂਤੀਪੂਰਵਕ ਨੇਪਰੇ ਚੜ੍ਹ ਗਿਆ। ਇਸ ਬਾਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ ਸ਼੍ਰੀ ਕੁਮਾਰ ਅਮਿਤ ਨੇ ਦੱਸਿਆ ਕਿ ਬਖ਼ਸ਼ੀਵਾਲਾ ਬੂਥ ਵਿਖੇ 50.99 ਫੀਸਦੀ ਵੋਟਰਾਂ ਨੇ ਵੋਟ ਦੇ ਹੱਕ ਦਾ ਇਸਤੇਮਾਲ ਕੀਤਾ ਜਦ ਕਿ ਖੁੱਡਾ ਵਿਖੇ 77.21 ਫੀਸਦੀ ਵੋਟਰਾਂ ਨੇ ਵੋਟ ਪਾਈ।

ਸ੍ਰੀ ਕੁਮਾਰ ਅਮਿਤ ਨੇ ਦੱਸਿਆ ਕਿ ਜ਼ਿਲ੍ਹਾ ਪ੍ਰੀਸ਼ਦ ਦੇ 25 ਚੋਣ ਹਲਕਿਆਂ ਅਤੇ ਜ਼ਿਲ੍ਹੇ ਦੀਆਂ 9 ਪੰਚਾਇਤ ਸੰਮਤੀਆਂ ਦੇ 193 ਜੋਨਾਂ ਲਈ ਪਈਆਂ ਵੋਟਾਂ ਦੀ ਗਿਣਤੀ 22 ਸਤੰਬਰ ਨੂੰ ਸਵੇਰੇ 8 ਵਜੇ ਸ਼ੁਰੂ ਹੋਵੇਗੀ ਅਤੇ ਵੋਟਾਂ ਦੀ ਗਿਣਤੀ ਦੇ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਉਹਨਾਂ ਦੱਸਿਆ ਕਿ ਬਲਾਕ ਸੰਮਤੀ ਪਟਿਆਲਾ ਦੀਆਂ ਵੋਟਾਂ ਦੀ ਗਿਣਤੀ ਸਟੇਟ ਕਾਲਜ ਆਫ਼ ਐਜੁਕੇਸ਼ਨ ਵਿਖੇ ਰੀਟਰਨਿੰਗ ਅਧਿਕਾਰੀ-ਕਮ-ਡਿਪਟੀ ਡਾਇਰੈਕਟਰ ਸਥਾਨਕ ਸਰਕਾਰਾਂ ਸ਼੍ਰੀਮਤੀ ਜੀਵਨਜੋਤ ਕੌਰ ਦੀ ਦੇਖ ਰੇਖ ਹੇਠ ਹੋਵੇਗੀ ਜਦ ਕਿ ਸਨੌਰ ਦੀ ਗਿਣਤੀ ਰਿਟਰਨਿੰਗ ਅਧਿਕਾਰੀ-ਕਮ-ਸਹਾਇਕ ਕਮਿਸ਼ਨਰ ਜਨਰਲ ਸ਼੍ਰੀ ਨਮਨ ਮੜਕਨ ਦੀ ਦੇਖ ਰੇਖ ਹੇਠ ਰਾਜਾ ਭਲਿੰਦਰ ਸਿੰਘ ਖੇਡ ਸਟੇਡੀਅਮ ਪੋਲੋ ਗਰਾਊਂਡ ਵਿਖੇ ਸ਼੍ਰੀ ਗੁਰੂ ਤੇਗ ਬਹਾਦਰ ਬੈਡਮਿੰਟਨ ਹਾਲ ਵਿਖੇ ਹੋਵੇਗੀ। ਸ਼੍ਰੀ ਕੁਮਾਰ ਅਮਿਤ ਨੇ ਦੱਸਿਆ ਕਿ ਪੰਚਾਇਤ ਸੰਮਤੀ ਭੁੰਨਰਹੇੜੀ ਦੀਆਂ ਪਈਆਂ ਵੋਟਾਂ ਦੀ ਗਿਣਤੀ ਪੀ.ਆਰ.ਟੀ.ਸੀ. ਦੇ ਵਧੀਕ ਮੈਨੇਜਿੰਗ ਡਾਇਰੈਕਟਰ ਸ਼੍ਰੀ ਅਮਿਤ ਬੈਂਬੀ ਦੀ ਦੇਖ ਰੇਖ ਹੇਠ ਸਰਕਾਰੀ ਬਹੁ ਤਕਨੀਕੀ ਕਾਲਜ ਲੜਕੀਆਂ ਐਸ.ਐਸ.ਟੀ. ਨਗਰ ਵਿਖੇ ਹੋਵੇਗੀ।
ਉਹਨਾਂ ਦੱਸਿਆ ਕਿ ਪੰਚਾਇਤ ਸੰਮਤੀ ਰਾਜਪੁਰਾ ਦੀਆਂ ਵੋਟਾਂ ਦੀ ਗਿਣਤੀ ਰਿਟਰਨਿੰਗ ਅਫ਼ਸਰ-ਕਮ-ਐਸ.ਡੀ.ਐਮ. ਰਾਜਪੁਰਾ ਸ਼੍ਰੀ ਸ਼ਿਵ ਕੁਮਾਰ ਦੀ ਦੇਖ ਰੇਖ ਹੇਠ ਕਮਰਾ ਨੰਬਰ 410, ਕਾਊਂਟਿੰਗ ਹਾਲ ਦਫ਼ਤਰ ਉੱਪ ਮੰਡਲ ਮੈਜਿਸਟਰੇਟ ਮਿੰਨੀ ਸਕੱਤਰੇਤ ਰਾਜਪੁਰਾ ਵਿਖੇ ਹੋਵੇਗੀ। ਜਦ ਕਿ ਬਲਾਕ ਸੰਮਤੀ ਘਨੌਰ ਦੀਆਂ ਵੋਟਾਂ ਦੀ ਗਿਣਤੀ ਰਿਟਰਨਿੰਗ ਅਧਿਕਾਰੀ-ਕਮ-ਕਾਰਜਕਾਰੀ ਇੰਜਨੀਅਰ ਲੋਕ ਨਿਰਮਾਣ ਸ਼੍ਰੀ ਮਨਪ੍ਰੀਤ ਸਿੰਘ ਦੁਆ ਦੀ ਨਿਗਰਾਨੀ ਹੇਠ ਯੂਨੀਵਰਸਿਟੀ ਕਾਲਜ ਘਨੌਰ ਵਿਖੇ ਹੋਵੇਗੀ।
ਉਹਨਾਂ ਦੱਸਿਆ ਕਿ ਬਲਾਕ ਸੰਮਤੀ ਸਮਾਣਾ ਦੀਆਂ ਵੋਟਾਂ ਦੀ ਗਿਣਤੀ ਰਿਟਰਨਿੰਗ ਅਧਿਕਾਰੀ-ਕਮ ਐਸ.ਡੀ.ਐਮ. ਸਮਾਣਾ ਸ਼੍ਰੀ ਅਰਵਿੰਦ ਕੁਮਾਰ ਦੀ ਦੇਖ ਰੇਖ ਹੇਠ ਪਬਲਿਕ ਕਾਲਜ ਸਮਾਣਾ ਵਿਖੇ ਹੋਵੇਗੀ ਅਤੇ ਪੰਚਾਇਤ ਸੰਮਤੀ ਸ਼ੰਭੂ ਕਲਾਂ ਦੀਆਂ ਵੋਟਾਂ ਦੀ ਗਿਣਤੀ ਰਿਟਰਨਿੰਗ ਅਫ਼ਸਰ-ਕਮ-ਕਾਰਜਕਾਰੀ ਇੰਜਨੀਅਰ ਸ਼੍ਰੀ ਚੰਦਰ ਮੋਹਨ ਸ਼ਰਮਾ ਦੀ ਦੇਖ ਰੇਖ ਹੇਠ ਪਟੇਲ ਕਾਲਜ ਰਾਜਪੁਰਾ ਵਿਖੇ ਹੋਵੇਗੀ।
ਬਲਾਕ ਸੰਮਤੀ ਪਾਤੜਾਂ ਦੀਆਂ ਵੋਟਾਂ ਦੀ ਗਿਣਤੀ ਰਿਟਰਨਿੰਗ ਅਫ਼ਸਰ-ਕਮ-ਐਸ.ਡੀ.ਐਮ. ਪਾਤੜਾਂ ਸ਼੍ਰੀਮਤੀ ਪਲਿਕਾ ਅਰੋੜਾ ਦੀ ਦੇਖ ਰੇਖ ਹੇਠ ਸਰਕਾਰੀ ਕਿਰਤੀ ਕਾਲਜ ਨਿਆਲ ਪਾਤੜਾਂ ਵਿਖੇ ਹੋਵੇਗੀ।
ਜ਼ਿਲ੍ਹਾ ਚੋਣ ਅਫ਼ਸਰ ਸ਼੍ਰੀ ਕੁਮਾਰ ਅਮਿਤ ਨੇ ਦੱਸਿਆ ਕਿ ਬਲਾਕ ਸੰਮਤੀ ਨਾਭਾ ਦੀਆਂ ਵੋਟਾਂ ਦੀ ਗਿਣਤੀ ਰਿਟਰਨਿੰਗ ਅਫ਼ਸਰ-ਕਮ-ਐਸ.ਡੀ.ਐਮ. ਨਾਭਾ ਸ਼੍ਰੀ ਕਾਲਾ ਰਾਮ ਕਾਂਸਲ ਦੀ ਦੇਖ ਰੇਖ ਹੇਠ ਰਿਪੁਦਮਨ ਕਾਲਜ ਨਾਭਾ ਵਿਖੇ ਹੋਵੇਗੀ। ਵੋਟਾਂ ਦੀ ਗਿਣਤੀ ਕਾਰਨ 22 ਸਤੰਬਰ ਨੂੰ ਵੋਟਾਂ ਦੀ ਗਿਣਤੀ ਵਾਲੀਆਂ ਸੰਸਥਾਵਾਂ ਜਿਹਨਾਂ ਵਿੱਚ ਸਰਕਾਰੀ ਸਟੇਟ ਕਾਲਜ ਆਫ਼ ਐਜੁਕੇਸ਼ਨ, ਸਰਕਾਰੀ ਬਹੁ ਤਕਨੀਕੀ ਕਾਲਜ ਲੜਕੀਆਂ ਪਟਿਆਲਾ, ਯੂਨੀਵਰਸਿਟੀ ਕਾਲਜ ਘਨੌਰ, ਪਬਲਿਕ ਕਾਲਜ ਸਮਾਣਾ, ਸਰਕਾਰੀ ਕਿਰਤੀ ਕਾਲਜ ਨਿਆਲ ਪਾਤੜਾਂ, ਪਟੇਲ ਕਾਲਜ ਰਾਜਪੁਰਾ ਅਤੇ ਸਰਕਾਰੀ ਰਿਪੁਦਮਨ ਕਾਲਜ ਨਾਭਾ ਵਿਖੇ 22 ਸਤੰਬਰ ਦੀ ਛੁੱਟੀ ਹੋਵੇਗੀ।

Leave a Reply

Your email address will not be published. Required fields are marked *