ਪੰਜਾਬ

ਆਲ ਪਾਰਟੀ ‘ਚ ਮੀਟਿੰਗ ‘ਚ ਬਾਦਲਾਂ ਦੀ ਗ੍ਰਿਫਤਾਰੀ ਦੀ ਮੰਗ ਉਠੀ, 7 ਮਤੇ ਪਾਸੇ

ਚੰਡੀਗੜ੍ਹ 21 ਸਤੰਬਰ (ਮਧੂਸਾਰ ਬਿਊਰੋ) ਆਪ ਵਿਰੋਧੀ ਧਿਰ ਦੇ ਸਾਬਕਾ ਆਗੂ ਸੁਖਪਾਲ ਸਿੰਘ ਖਹਿਰਾ ਵੱਲੋਂ ਸੱਦੀ ਆਲ ਪਾਰਟੀ ਮੀਟਿੰਗ ‘ਚ ਪਾਵਨ ਸਰੂਪਾਂ ਦੀ ਬੇਅਦਬੀ ਦਾ ਮਾਮਲਾ ਉਠਿਆ, ਬੈਠਕ ‘ਚ ਸੱਤ ਮਤੇ ਪਾਸ ਕੀਤੇ ਗਏ।

ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ‘ਤੇ ਸਾਰੇ ਆਗੂਆਂ ਨੇ ਆਪੋ-ਆਪਣੀ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਬਾਦਲਾਂ ਦੀ ਗ੍ਰਿਫਤਾਰੀ ਕੀਤੀ ਜਾਵੇ…ਪ੍ਰੈਸ ਕਾਨਫਰੰਸ ਦੌਰਾਨ ਖਹਿਰਾ ਨੇ ਕਿਹਾ ਕਮਿਸ਼ਨ ਦੀ ਰਿਪੋਰਟ ਸਾਹਮਣੇ ਆਉਣ ‘ਤੇ ਕੈਪਟਨ ਸਰਕਾਰ ਦੋਸ਼ੀਆਂ ਖਿਲਾਫ਼ ਕਾਰਵਾਈ ਕਰਨ ਤੋਂ ਭੱਜ ਰਹੀ, ਖਹਿਰਾ ਨੇ ਆਖਿਆ ਕੈਪਟਨ ਸਰਕਾਰ ਦੀ ਸ਼ਹਿ ‘ਤੇ ਜਾਂਚ ‘ਚ ਸ਼ਾਮਲ ਪੁਲਿਸ ਅਧਿਕਾਰੀਆਂ ਨੂੰ ਹਾਈਕੋਰਟ ਤੋਂ ਰਾਹਤ ਮਿਲੀ, ਜਦਕਿ ਜਾਂਚ ‘ਚ ਦੋਸ਼ੀ ਬੇਨਕਾਬ ਹੋ ਚੁੱਕੇ ਹਨ। ਇਸ ਮੌਕੇ ਖਹਿਰਾ ਨੇ ਕਿਹਾ ਕਿ ਐਕਸ਼ਨ ਕਮੇਟੀ ਬਣਾਉਣ ਦਾ ਐਲਾਨ ਕੀਤਾ ਅਤੇ 7 ਅਕਤੂਬਰ ਨੂੰ ਕੋਟਕਪੂਰਾ ਗੋਲੀ ਕਾਂਡ ਵਾਲੇ ਚੌਂਕ ਤੋਂ ਵੱਡਾ ਇਕੱਠ ਕਰਕੇ ਮਾਰਚ ਕਰੇਗਾ।

Leave a Reply

Your email address will not be published. Required fields are marked *