ਪੰਜਾਬ

ਮੁੰਬਈ ਨਿਵਾਸੀ ਭੁਪਿੰਦਰ ਸਿੰਘ ਮਿਨਹਾਸ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ 10 ਲੱਖ ਦਾ ਚੈੱਕ ਭੇਟ

ਸ. ਮਨਜੀਤ ਸਿੰਘ ਸਕੱਤਰ ਨੇ ਸ਼੍ਰੋਮਣੀ ਕਮੇਟੀ ਵੱਲੋਂ ਸ. ਮਿਨਹਾਸ ਨੂੰ ਕੀਤਾ ਸਨਮਾਨਿਤ
ਅੰਮ੍ਰਿਤਸਰ, 22 ਸਤੰਬਰ (ਮਧੂਸਾਰ ਬਿਊਰੋ) ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨ ਕਰਨ ਪਹੁੰਚੇ ਮੁੰਬਈ ਨਿਵਾਸੀ ਸ. ਭੁਪਿੰਦਰ ਸਿੰਘ ਮਿਨਹਾਸ ਨੇ ਸ੍ਰੀ ਦਰਬਾਰ ਸਾਹਿਬ ਲਈ ਸ਼ਰਧਾ ਨਾਲ 10 ਲੱਖ ਰੁਪਏ ਦਾ ਚੈੱਕ ਭੇਟ ਕੀਤਾ ਹੈ।

ਉਨ੍ਹਾਂ ਨੇ ਇਹ ਚੈੱਕ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਸ. ਮਨਜੀਤ ਸਿੰਘ ਨੂੰ ਸੌਂਪਿਆ। ਇਸ ਮੌਕੇ ਸ. ਭੁਪਿੰਦਰ ਸਿੰਘ ਮਿਨਹਾਸ ਨੇ ਕਿਹਾ ਕਿ ਗੁਰੂ ਸਾਹਿਬ ਦੀ ਬਖ਼ਸ਼ਿਸ ਨਾਲ ਉਹ ਇਥੇ ਨਤਮਸਤਕ ਹੋਣ ਲਈ ਆਏ ਹਨ। ਇਸ ਮੌਕੇ ਸ਼੍ਰੋਮਣੀ ਕਮੇਟੀ ਸਕੱਤਰ ਸ. ਮਨਜੀਤ ਸਿੰਘ ਨੇ ਕਿਹਾ ਕਿ ਸ. ਭੁਪਿੰਦਰ ਸਿੰਘ ਮਿਨਹਾਸ ਵੱਲੋਂ ਗੁਰੂ ਘਰ ਲਈ 10 ਲੱਖ ਰੁਪਏ ਦੇ ਭੇਟਾ ਦਿੱਤੀ ਗਈ ਹੈ ਅਤੇ ਉਨ੍ਹਾਂ ਦੀ ਮਨਸ਼ਾ ਹੈ ਕਿ ਇਹ ਰਾਸ਼ੀ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਹੋਣ ਵਾਲੇ ਸਮਾਗਮਾਂ ਸਮੇਂ ਖਰਚੀ ਜਾਵੇ। ਇਸ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ. ਮਿਨਹਾਸ ਦਾ ਧੰਨਵਾਦ ਕਰਦਿਆਂ ਸਕੱਤਰ ਸ. ਮਨਜੀਤ ਸਿੰਘ ਨੇ ਉਨ੍ਹਾਂ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਸ. ਮਿਨਹਾਸ ਦੀ ਧਰਮ ਪਤਨੀ ਵੀ ਉਨ੍ਹਾਂ ਦੇ ਨਾਲ ਮੌਜੂਦ ਸੀ। ਇਸ ਤੋਂ ਇਲਾਵਾ ਸ. ਕੁਲਦੀਪ ਸਿੰਘ ਰੋਡੇ ਇੰਚਾਰਜ ਫਲਾਇੰਗ ਵਿਭਾਗ ਅਤੇ ਸ. ਪਲਵਿੰਦਰ ਸਿੰਘ ਇੰਚਾਰਜ ਦਫ਼ਤਰ ਸਕੱਤਰ ਵੀ ਹਾਜ਼ਰ ਸਨ।

Leave a Reply

Your email address will not be published. Required fields are marked *