ਪਟਿਆਲਾ

ਅਕਤੂਬਰ ਮਹੀਨੇ ਅੰਦਰ ਵੱਖ-ਵੱਖ ਉਮਰ ਵਰਗ ਦੇ ਜ਼ਿਲ੍ਹਾ ਪੱਧਰੀ ਮੁਕਾਬਲੇ ਕਰਵਾਏ ਜਾਣਗੇ- ਜ਼ਿਲ੍ਹਾ ਖੇਡ ਅਫ਼ਸਰ

ਖਿਡਾਰੀ ਆਪਣੀ ਰਜਿਸਟਰੇਸ਼ਨ ਜ਼ਿਲ੍ਹਾ ਖੇਡ ਅਫ਼ਸਰ ਦੇ ਦਫ਼ਤਰ ਵਿਖੇ ਕਰਵਾ ਸਕਦੇ ਹਨ
ਪਟਿਆਲਾ, 25 ਸਤੰਬਰ (ਮਧੂਸਾਰ ਬਿਊਰੋ) ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਖੇਡ ਵਿਭਾਗ ਵੱਲੋਂ ਜ਼ਿਲ੍ਹਾ ਪੱਧਰੀ ਮੁਕਾਬਲੇ ਕਰਵਾਏ ਜਾ ਰਹੇ ਹਨ।

ਜਾਣਕਾਰੀ ਦਿੰਦਿਆ ਜ਼ਿਲ੍ਹਾ ਖੇਡ ਅਫ਼ਸਰ ਸ. ਹਰਪ੍ਰੀਤ ਸਿੰਘ ਨੇ ਦੱਸਿਆ ਕਿ ਇਨ੍ਹਾਂ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਵਿੱਚ ਅੰਡਰ 14, ਅੰਡਰ 18, ਅੰਡਰ 25 ਉਮਰ ਵਰਗ ਦੇ ਮੁਕਾਬਲੇ ਕਰਵਾਏ ਜਾਣਗੇ। ਉਨ੍ਹਾਂ ਦੱਸਿਆ ਕਿ ਅੰਡਰ 14 ਵਰਗ ਦੇ ਮੁਕਾਬਲੇ 8 ਤੋਂ 10 ਅਕਤੂਬਰ ਤੱਕ, ਅੰਡਰ 18 ਉਮਰ ਵਰਗ ਦੇ ਮੁਕਾਬਲੇ 16 ਤੋਂ 18 ਅਕਤੂਬਰ ਤੱਕ ਅਤੇ ਅੰਡਰ 25 ਉਮਰ ਵਰਗ ਦੇ ਮੁਕਾਬਲੇ 26 ਤੋਂ 28 ਅਕਤੂਬਰ ਤੱਕ ਕਰਵਾਏ ਜਾਣਗੇ।
ਜ਼ਿਲ੍ਹਾ ਖੇਡ ਅਫ਼ਸਰ ਨੇ ਦੱਸਿਆ ਕਿ ਇਨ੍ਹਾਂ ਖੇਡ ਵਿੱਚ ਲਗਭਗ 2500 ਦੇ ਕਰੀਬ ਖਿਡਾਰੀ ਹਿੱਸਾ ਲੈ ਰਹੇ ਹਨ ਜਿਨ੍ਹਾਂ ਵਿੱਚ ਐਥਲੈਟਿਕਸ, ਬਾਕਸਿੰਗ, ਬੈਡਮਿੰਟਨ, ਹੈਂਡਬਾਲ, ਬਾਸਕਟਬਾਲ, ਹਾਕੀ, ਕਬੱਡੀ (ਨੈਸ਼ਨਲ ਸਟਾਈਲ), ਜਿਮਨਾਸਟਿਕ, ਰਿਦਮਿਕ, ਟੇਬਲ ਟੈਨਿਸ, ਵੇਟਲਿਫ਼ਟਿੰਗ, ਵਾਲੀਬਾਲ, ਕੁਸ਼ਤੀ, ਫੁੱਟਬਾਲ, ਤੈਰਾਕੀ ਅਤੇ ਜੂਡੋ ਦੇ ਮੁਕਾਬਲੇ ਕਰਵਾਏ ਜਾਣਗੇ।
ਸ. ਹਰਪ੍ਰੀਤ ਸਿੰਘ ਨੇ ਦੱਸਿਆ ਕਿ ਮੁਕਾਬਲੇ ਵਿੱਚ ਭਾਗ ਲੈਣ ਵਾਲੇ ਅੰਡਰ 14 ਦੇ ਖਿਡਾਰੀਆਂ ਦੀ ਜਨਮ ਮਿਤੀ 01-01-2005 ਜਾਂ ਇਸ ਤੋਂ ਬਾਅਦ ਦੀ ਹੋਣੀ ਚਾਹੀਦੀ ਹੈ ਅਤੇ ਅੰਡਰ 18 ਲਈ 01-01-2001 ਜਾਂ ਇਸ ਤੋਂ ਬਾਅਦ ਦੀ ਅਤੇ ਅੰਡਰ 25 ਲਈ 1-1-1994 ਜਾਂ ਇਸ ਤੋਂ ਬਾਅਦ ਦੀ ਹੋਣਾ ਚਾਹੀਦੀ ਹੈ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਖਿਡਾਰੀ ਆਪਣੀ ਰਜਿਸਟ੍ਰੇਸ਼ਨ ਸਿੱਧੇ ਤੌਰ ਤੇ ਜ਼ਿਲ੍ਹਾ ਖੇਡ ਅਫ਼ਸਰ, ਪਟਿਆਲਾ ਪਾਸ ਕਰਵਾਉਣਗੇ।
ਜ਼ਿਲ੍ਹਾ ਖੇਡ ਅਫ਼ਸਰ ਨੇ ਦੱਸਿਆ ਕਿ ਇਨ੍ਹਾਂ ਮੁਕਾਬਲਿਆਂ ਵਿੱਚ ਸਬੰਧਤ ਖੇਡ ਦੇ ਨੈਸ਼ਨਲ ਚੈਂਪੀਅਨਸ਼ਿਪ ‘ਤੇ ਲਾਗੂ ਹੋਣ ਵਾਲੇ ਰਾਸ਼ਟਰੀ ਖੇਡ ਫੈਡਰੇਸ਼ਨ ਦੇ ਨਿਯਮ ਇਸ ਟੂਰਨਾਮੈਂਟ ਵਿੱਚ ਲਾਗੂ ਹੋਣਗੇ। ਟੂਰਨਾਮੈਂਟ ਵਿੱਚ ਭਾਗ ਲੈਣ ਵਾਲੇ ਖਿਡਾਰੀਆਂ ਨੂੰ ਖੁਰਾਕ/ਰਿਫਰੈਸ਼ਮੈਂਟ ਮੁਹੱਈਆ ਕਰਵਾਈ ਜਾਵੇਗੀ।

Leave a Reply

Your email address will not be published. Required fields are marked *