ਡਿਪਟੀ ਕਮਿਸ਼ਨਰ ਨੇ ਅਕਾਲੀ ਲੀਡਰਸ਼ਿਪ ਨੂੰ ਰੈਲੀ ਦੀ ਪ੍ਰਵਾਨਗੀ ਦਾ ਸੌਂਪਿਆ ਪੱਤਰ
ਪ੍ਰਕਾਸ਼ ਸਿੰਘ ਬਾਦਲ ਰੈਲੀ ‘ਚ ਉਚੇਚੇ ਤੌਰ ‘ਤੇ ਕਰਨਗੇ ਸ਼ਿਰਕਤ : ਬਰਾੜ, ਰੱਖੜਾ
ਪਟਿਆਲਾ, 27 ਸਤੰਬਰ (ਕੰਵਰ ਬੇਦੀ/ਮਧੂਸਾਰ ਬਿਊਰੋ) ਪਟਿਆਲਾ ਦੇ ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਅਮਿਤ ਨੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਪਟਿਆਲਾ ਵਿਚ 7 ਅਕਤੂਬਰ ਨੂੰ ਕੀਤੀ ਜਾ ਰਹੀ ਜ਼ਬਰ ਵਿਰੋਧੀ ਰੈਲੀ ਲਈ ਸਰਕਾਰ ਵੱਲੋਂ ਪ੍ਰਵਾਨਗੀ ਦਾ ਪੱਤਰ ਅਕਾਲੀ ਲੀਡਰਸ਼ਿਪ ਨੂੰ ਸੌਂਪ ਦਿੱਤਾ ਹੈ।
ਇਹ ਪੱਤਰ ਉਹਨਾਂ ਨੇ ਪਾਰਟੀ ਦੇ ਸਕੱਤਰ ਤੇ ਸੁਖਬੀਰ ਸਿੰਘ ਬਾਦਲ ਦੇ ਓ ਐਸ ਡੀ ਸ੍ਰੀ ਚਰਨਜੀਤ ਸਿੰਘ ਬਰਾੜ, ਸਾਬਕਾ ਮੰਤਰੀ ਤੇ ਜ਼ਿਲ੍ਹਾ ਦਿਹਾਤੀ ਪ੍ਰਧਾਨ ਸੁਰਜੀਤ ਸਿੰਘ ਰੱਖੜਾ, ਸ਼ਹਿਰੀ ਜ਼ਿਲ੍ਹਾ ਪ੍ਰਧਾਨ ਹਰਪਾਲ ਜੁਨੇਜਾ ਤੇ ਹੋਰ ਆਗੂਆਂ ਨੂੰ ਆਪਣੇ ਦਫਤਰ ਵਿਚ ਦੇਰ ਸ਼ਾਮ ਸੌਂਪਿਆ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਪਟਿਆਲਾ ਦਿਹਾਤੀ ਦੇ ਇੰਚਾਰਜ ਐਡਵੋਕੇਟ ਸਤਬੀਰ ਸਿੰਘ ਖੱਟੜਾ, ਸਾਬਕਾ ਚੇਅਰਮੈਨ ਵਿਸ਼ਨੂੰ ਸ਼ਰਮਾ, ਸੁਰਜੀਤ ਸਿੰਘ ਅਬਲੋਵਾਲ ਅਤੇ ਨਰਦੇਵ ਸਿੰਘ ਆਕੜੀ, ਯੂਥ ਵਿੰਗ ਦੇ ਕੋਆਰਡੀਨੇਟਰ ਸੁਖਮਨ ਸਿੱਧੂ, ਇੰਦਰਜੀਤ ਸਿੰਘ ਰੱਖੜਾ, ਜੀ ਐਸ ਗੁਰਾਇਆ ਤੇ ਸਾਹਿਲ ਗੋਇਲ ਆਦਿ ਆਗੂ ਹਾਜ਼ਰ ਸਨ।
ਇਸ ਮੌਕੇ ਸ੍ਰੀ ਚਰਨਜੀਤ ਸਿੰਘ ਬਰਾੜ, ਸੁਰਜੀਤ ਸਿੰਘ ਰੱਖੜਾ ਤੇ ਹਰਪਾਲ ਜੁਨੇਜਾ ਨੇ ਦੱਸਿਆ ਕਿ 7 ਅਕਤੂਬਰ ਦੀ ਰੈਲੀ ਵਿਚ ਸਾਬਕਾ ਮੁੱਖ ਮੰਤਰੀ ਸ੍ਰ ਪਰਕਾਸ਼ ਸਿੰਘ ਬਾਦਲ ਉਚੇਚੇ ਤੌਰ ‘ਤੇ ਪਹੁੰਚ ਰਹੇ ਹਨ।

